ਸਿੱਖਿਆ ਵਿਭਾਗ ਪੰਜਾਬ ਵੱਲੋਂ ਨਵੇਂ ਸੈਸ਼ਨ ਲਈ ਸ਼ੁਰੂ ਹੋਈ ’ਦਾਖ਼ਲਾ ਮੁਹਿੰਮ’ ਤਹਿਤ ਅੱਜ ਦੂਸਰੇ ਦਿਨ ਵੱਖ-ਵੱਖ ਖੇਤਰਾਂ 'ਚ ਜਾਣ ਵਾਲੀ ਜਾਗਰੂਕਤਾ ਵੈਨ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਫੈਜਪੁਰਾ ਤੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ ਸੰਧੂ,ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦੂ ਬਾਲਾ ਮੰਗੋਤਰਾ ਦੀ ਦੇਖ-ਰੇਖ ਹੋਏ ਸਮਾਗਮ 'ਚ ਬੋਲਦਿਆਂ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਕੰਮ ਕਰਾਉਣ ਸਦਕਾ ਜਿੱਥੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਦਿੱਖ 'ਚ ਵੱਡੇ ਪੱਧਰ ਤੇ ਬਦਲਾਅ ਆਇਆ ਹੈ ਉੱਥੇ ਹੀ ਵਿਦਿਆਰਥੀਆਂ ਨੂੰ ਹਰ ਪੱਖੋਂ ਸਮੇਂ ਦੇ ਹਾਣੀ ਬਣਾਉਣ ਲਈ ਸਿੱਖਣ-ਸਿਖਾਉਣ ਦੀਆਂ ਵੱਖ-ਵੱਖ ਆਧੁਨਿਕ ਤਕਨੀਕਾਂ ਦੀ ਵਰਤੋਂ ਅਮਲ 'ਚ ਲਿਆਂਦੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ 'ਚ ਦਾਖ਼ਲ ਕਰਵਾਉਣੇ ਚਾਹੀਦੇ ਹਨ ਕਿਉਂਕਿ ਇਨ੍ਹਾਂ ਸਕੂਲਾਂ 'ਚ ਨਿੱਜੀ ਸਕੂਲਾਂ ਨਾਲੋਂ ਵੱਧ ਮਿਆਰੀ ਤੇ ਮੁਫ਼ਤ ਸਿੱਖਿਆ ਮੁਹਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਡਾਇਟ ਪ੍ਰਿੰਸੀਪਲ ਸੁਖਦੇਵ ਸਿੰਘ,ਬਲਾਕ ਸਿੱਖਿਆ ਅਫ਼ਸਰ ਬਲਜੀਤ ਸਿੰਘ,ਪ੍ਰਿੰਸੀਪਲ ਅਨੂ ਬੇਦੀ,ਡੀ.ਆਰ.ਸੀ.ਵਿਜੇ ਕੁਮਾਰ,ਮਨੀਸ਼ ਕੁਮਾਰ ਮੇਘ,ਸੰਦੀਪ ਸਿਆਲ,ਰਜਿੰਦਰ ਸਿੰਘ,ਮੀਡੀਆ ਕੋਆਰਡੀਨੇਟਰ ਪਰਮਿੰਦਰ ਸੰਧੂ,ਮੀਡੀਆ ਇੰਚਾਰਜ ਮਨਪ੍ਰੀਤ ਸੰਧੂ,ਬਲਜੀਤ ਸਿੰਘ ਮੱਲੀ,ਸੀ.ਐਚ.ਟੀ.ਮੋਨਿਕਾ ਰਾਣਾ,ਰਵਿੰਦਰ ਰੰਧਾਵਾ,ਦੀਪਿਕਾ ਦੀਨ,ਸੁਰੇਸ਼ ਕੁਮਾਰ ਖੁੱਲਰ,ਐੱਚ.ਟੀ. ਹਰਦਿਆਲ ਸਿੰਘ ਫ਼ੈਜ਼ ਪੁਰਾ,ਯਾਦਵਿੰਦਰ ਸਿੰਘ ਯਾਦੂ,ਗੁਰਲਾਲ ਸਿੰਘ,ਰਵਿੰਦਰ ਸ਼ਰਮਾ,ਅਵਤਾਰ ਸਿੰਘ,ਮਲਕੀਅਤ ਸਿੰਘ ਵੱਲ੍ਹਾ,ਜੋਗਾ ਸਿੰਘ,ਕਰਨਜੀਤ ਸਿੰਘ,ਰਾਹੁਲ ਸ਼ਰਮਾ,ਕੁਲਦੀਪ ਅਰੋੜਾ, ਸਤਨਾਮ ਸਿੰਘ,ਰਜਿੰਦਰ ਰੰਧਾਵਾ,ਧੰਤਾ ਦੇਵੀ,ਜਗਦੀਪ ਕੌਰ ਮਾਨ,ਸ਼ਿਖਾ, ਅਮਨਦੀਪ ਕੌਰ,ਰਾਜਵਿੰਦਰ ਕੌਰ ਆਦਿ ਤੋਂ ਵੱਡੀ ਗਿਣਤੀ ਵਿਚ ਵਿਦਿਆਰਥੀ ਮੌਜੂਦ ਵੀ ਮੌਜੂਦ ਸਨ।