Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡ ਪੰਡੋਰੀ ਵੜੈਚ ਵਿੱਚ ਹੈਲਥ ਕਾਰਡਾਂ ਲਈ ਲਗਾਏ ਗਏ ਕੈਂਪ ਵਿੱਚ ਪਹੁੰਚੇ ਜਸਵਿੰਦਰ ਸਿੰਘ ਰਮਦਾਸ

Jaswinder Singh Ramdas, Amritsar, AAP, Aam Aadmi Party, Aam Aadmi Party Punjab, AAP Punjab, Mukh Mantri Sehat Yojna

Web Admin

Web Admin

5 Dariya News

ਅੰਮ੍ਰਿਤਸਰ , 29 Jan 2026

Last updated on: Jan 30, 2026, 13:04 IST

ਅਟਾਰੀ ਵਿਧਾਨ ਸਭਾ ਦੇ ਪਿੰਡ ਪੰਡੋਰੀ ਵੜੈਚ ਵਿੱਚ ਹੈਲਥ ਕਾਰਡਾਂ ਲਈ ਲਗਾਏ ਗਏ ਕੈਂਪ ਵਿੱਚ ਹਲਕਾ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਅਹੁਦੇਦਾਰ, ਵਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਰਹੇ। ਇਸ ਦੌਰਾਨ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ (ਹੈਲਥ ਕਾਰਡ) ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। 

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਇਲਾਜ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਵਿਧਾਇਕ ਰਮਦਾਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਇਤਿਹਾਸਕ ਕਦਮ ਚੁੱਕ ਰਹੀ ਹੈ, ਤਾਂ ਜੋ ਗਰੀਬ ਤੋਂ ਗਰੀਬ ਪਰਿਵਾਰ ਨੂੰ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਵਧੀਆ ਇਲਾਜ ਮਿਲ ਸਕੇ। 

ਉਨ੍ਹਾਂ ਸਪਸ਼ਟ ਕੀਤਾ ਕਿ ਇਹ ਹੈਲਥ ਕਾਰਡ ਬਿਲਕੁਲ ਮੁਫ਼ਤ ਬਣਾਏ ਜਾ ਰਹੇ ਹਨ ਅਤੇ ਇਸ ਲਈ ਕਿਸੇ ਵੀ ਤਰ੍ਹਾਂ ਦੀ ਫੀਸ ਨਹੀਂ ਲਈ ਜਾ ਰਹੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੇ ਹੈਲਥ ਕਾਰਡ ਬਣਵਾਏ ਜਾਣ ਅਤੇ ਆਪਣੇ ਪਰਿਵਾਰ ਦੀ ਸਿਹਤ ਸੁਰੱਖਿਆ ਯਕੀਨੀ ਬਣਾਈ ਜਾਵੇ। 

ਨਾਲ ਹੀ ਉਨ੍ਹਾਂ ਪਾਰਟੀ ਦੇ ਵਲੰਟੀਅਰਾਂ ਦੀ ਸਰਾਹਨਾ ਕੀਤੀ ਜੋ ਘਰ-ਘਰ ਜਾ ਕੇ ਲੋਕਾਂ ਨੂੰ ਇਸ ਯੋਜਨਾ ਨਾਲ ਜੋੜ ਰਹੇ ਹਨ। ਇਸ ਮੌਕੇ ਸਥਾਨਕ ਪੰਚਾਇਤੀ ਮੈਂਬਰ, ਪਾਰਟੀ ਅਹੁਦੇਦਾਰ ਅਤੇ ਇਲਾਕੇ ਦੇ ਕਈ ਗਣਮਾਨਯੋਗ ਵਿਅਕਤੀ ਵੀ ਹਾਜ਼ਰ ਰਹੇ।

 

Tags: Jaswinder Singh Ramdas , Amritsar , AAP , Aam Aadmi Party , Aam Aadmi Party Punjab , AAP Punjab , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD