Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸਾਗਰ ਸੇਤੀਆ ਵੱਲੋਂ ਦਾਖਲਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਮੋਗਾ ਵਿਖੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਜਾਗਰੂਕਤਾ ਮੁਹਿੰਮ ਦਾ ਹੋਇਆ ਸ਼ਾਨਦਾਰ ਆਗਾਜ਼

Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 29 Jan 2026

Last updated on: Jan 30, 2026, 13:10 IST

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ। ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲਿਆਂ ਚ ਵਾਧਾ ਕਰਨ ਲਈ  ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਅੱਜ ਸਰਕਾਰੀ ਦੱਤ ਰੋਡ ਮੋਗਾ ਤੋਂ ਵਿਸ਼ੇਸ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਸੂਬੇ ਨੂੰ ਮੋਹਰੀ ਬਣਾਉਣ ਲਈ ਜਿਸ ਤਰ੍ਹਾਂ ਹਰ ਸੰਭਵ ਯਤਨ ਕਰ ਰਹੀ ਹੈ, ਉਸੇ ਤਹਿਤ ਜ਼ਿਲ੍ਹਾ ਮੋਗਾ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਇੰਨ ਬਿੰਨ ਲਾਗੂ ਕਰਕੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਚ ਵਾਧਾ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਾਸਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਉਨ੍ਹਾਂ ਵੱਲੋਂ ਮੌਕੇ ਤੇ ਅਨੇਕਾਂ ਵਿਦਿਆਰਥੀਆਂ ਨੂੰ ਆਪਣੇ ਹੱਥੀਂ ਫਾਰਮ ਭਰਦਿਆਂ ਦਾਖ਼ਲਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਦਾਖ਼ਲਾ ਮੁਹਿੰਮ ਨੂੰ ਸਮਰਪਿਤ ਗੁੱਬਾਰੇ ਵੀ ਛੱਡੇ ਗਏ। ਉਨ੍ਹਾਂ ਦੱਸਿਆ ਕਿ ਪਿਛਲੇ ਵਰ੍ਹੇ ਅੱਖਰਕਾਰੀ ਮੁਕਾਬਲੇ , ਰੰਗਲਾ ਪੰਜਾਬ ਵਿਰਸੇ ਦੇ ਨਾਲ ਥੀਮ ਅਧਾਰਿਤ ਸਹਿ ਵਿੱਦਿਅਕ ਮੁਕਾਬਲੇ , ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਖੂਬਸੂਰਤ ਫਰਨੀਚਰ , ਖਿਡਾਰੀਆਂ ਲਈ ਜਰੂਰੀ ਸਾਜੋ ਸਮਾਨ ਉਨ੍ਹਾਂ ਵੱਲੋਂ ਦਿੰਦਿਆਂ ਮੋਗਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮੁਹੱਈਆ ਕਰਵਾਏ ਗਏ ਹਨ, ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

ਉਹਨਾਂ ਕਿਹਾ ਕਿ ਜਾਗਰੂਕਤਾ ਵੈਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਿੱਖਿਆ ਬਲਾਕਾਂ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕਰੇਗੀ। ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਸਟਾਫ਼, ਆਧੁਨਿਕ ਸਿੱਖਿਆ ਵਿਧੀਆਂ ਈ-ਕੰਟੈਂਟ ਰਾਹੀਂ ਪੜ੍ਹਾਈ ਅਤੇ ਮੁਫ਼ਤ ਕਿਤਾਬਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਤਹਿਤ ਸੈਕੰਡਰੀ ਪੱਧਰ ਤੇ ਸੂਬੇ ਵਿੱਚ 100 'ਸਕੂਲ ਆਫ ਐਮੀਨੈਂਸ' ਜਦਕਿ ਪ੍ਰਾਇਮਰੀ ਪੱਧਰ ਤੇ ਸਕੂਲ ਆਫ ਹੈੱਪੀਨੈੱਸ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਬੱਚਿਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਉੱਚ ਮਿਆਰੀ ਸਿੱਖਿਆ ਮਿਲ ਸਕੇ। ਸਮੇਂ ਦੇ ਹਾਣੀ ਬਣਾਉਣ ਲਈ ਅਤੇ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿੰਗਾਪੁਰ ਅਤੇ ਫਿਨਲੈਂਡ ਵਰਗੇ ਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ਼੍ਰੀ ਮਤੀ ਮੰਜੂ ਭਾਰਦਵਾਜ,ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ , ਮਾਲਵਾ ਜੋਨ ਦੇ ਐਜੂਕੇਸ਼ਨ ਕੁਆਰਡੀਨੇਟਰ ਅਨਿਲ ਦੀਪ ਸ਼ਰਮਾ, ਅਕਾਦਮਿਕ ਸੱਪੋਰਟ ਗਰੁੱਪ ਦੇ ਕੁਆਰਡੀਨੇਟਰ ਮਨਮੀਤ ਸਿੰਘ ਰਾਏ ਨੇ ਵੀ ਸੰਬੋਧਿਤ ਕੀਤਾ। ਇਸ ਮੌਕੇ ਸਿੱਖਿਆ ਵਿਭਾਗ ਦੇ ਉਂਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨਿਸ਼ਾਨ ਸਿੰਘ ਸੰਧੂ , ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਗੁਰਦਿਆਲ ਸਿੰਘ ਮਠਾੜੂ,, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੋਗਾ ਸੁਨੀਤਾ ਨਾਰੰਗ ,ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਾਘਾਪੁਰਾਣਾ ਹਰਦੇਵ ਸਿੰਘ ,ਜਸਵਿੰਦਰ ਪਾਲ ਕੌਰ, ਹਰਸ਼ ਕੁਮਾਰ ਗੋਇਲ, ਪਰਮਜੀਤ ਕੌਰ , ਜਸਪਾਲ ਕੌਰ, ਅਮਨਦੀਪ ਕੌਰ , ਮਮਤਾ ਸ਼ਰਮਾ , ਸ਼ਾਲੂ ਬਾਂਸਵ ਸਮੂਹ ਸੈਂਟਰ ਹੈੱਡ ਟੀਚਰ , ਹੈੱਡ ਟੀਚਰ ਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ , ਸਕੂਲ ਪ੍ਰਬੰਧਕੀ ਕਮੇਟੀ ਮੈਂਬਰ, ਮਾਂਪੇ ਸਿੱਖਿਆ ਪ੍ਰੇਮੀ  ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਦੱਤ ਰੋਡ ਮੋਗਾ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ ਦੁਆਰਾ ਨਕਦ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਮੰਚ ਸੰਚਾਲਨ ਮਨੂੰ ਸ਼ਰਮਾ ਦੁਆਰਾ ਬਾਖੂਬੀ ਕੀਤਾ ਗਿਆ। 

 

Tags: Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD