Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦੀ ਫਾਜ਼ਿਲਕਾ ਤੋਂ ਹੋਈ ਸ਼ੁਰੂਆਤ

ਡਿਪਟੀ ਕਮਿਸ਼ਨਰ ਮੈਡਮ ਅਮਰਪ੍ਰੀਤ ਕੌਰ ਸੰਧੂ ਨੇ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 29 Jan 2026

Last updated on: Jan 30, 2026, 13:12 IST

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਵਿਦਿਅਕ ਸੈਸ਼ਨ 2026-27 ਲਈ ਵਿਸ਼ੇਸ਼ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਲਈ ਫਾਜ਼ਿਲਕਾ ਜ਼ਿਲੇ ਲਈ ਇੱਕ ਜਾਗਰੂਕਤਾ ਵੈਨ ਨੂੰ ਡਿਪਟੀ ਕਮਿਸ਼ਨਰ ਮੈਡਮ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਇਥੋਂ ਝੰਡੀ ਵਿਖਾ ਕੇ ਰਵਾਨਾ ਕੀਤਾ।

 ਇਸ ਮੌਕੇ ਬੋਲਦਿਆਂ ਮੈਡਮ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਸੁਧਾਰ ਲਈ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਜ਼ਿਲ੍ਹੇ ਵਿੱਚ ਚਾਰ ਸਕੂਲ ਆਫ ਐਮੀਨੈਂਸ ਅਤੇ ਸਕੂਲ ਆਫ ਹੈਪੀਨਸ ਸਥਾਪਿਤ ਕਰਨ ਦੇ ਨਾਲ ਨਾਲ ਅਧਿਆਪਕਾਂ ਲਈ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਬਿਨਾਂ ਵਿਦਿਆਰਥੀਆਂ ਲਈ ਮੁਫਤ ਵਰਦੀਆਂ ਤੇ ਕਿਤਾਬਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਤਜਰਬੇਕਾਰ ਅਧਿਆਪਕ ਉਪਲਬਧ ਹਨ।

ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਅਜੇ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸ ਰੂਮ, ਐਲਈਡੀ ਪ੍ਰੋਜੈਕਟ, ਇੰਟਰ ਐਕਟਿਵ ਪੈਨਲ ਵਰਗੇ ਆਧੁਨਿਕ ਸਾਧਨਾਂ ਰਾਹੀਂ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਖੇਡ ਵਿਧੀ ਅਤੇ ਤਕਨੀਕੀ ਸਾਧਨਾਂ ਰਾਹੀਂ ਉੱਤਮ ਸਿੱਖਿਆ ਦਾ ਪ੍ਰਬੰਧ ਹੈ। ਦਾਖਲੇ ਲਈ ਕੋਈ ਫੀਸ ਨਹੀਂ ਹੈ ਬਲਕਿ ਵਿਦਿਆਰਥੀਆਂ ਨੂੰ ਵਜ਼ੀਫੇ ਵੀ ਸਰਕਾਰੀ ਸਕੂਲਾਂ ਵਿੱਚ ਦਿੱਤੇ ਜਾਂਦੇ ਹਨ।

ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਾਜ਼ਿਲਕਾ 2 ਪ੍ਰਮੋਦ ਕੁਮਾਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਾਜ਼ਿਲਕਾ 1 ਸੁਨੀਲ ਕੁਮਾਰ ਨੇ ਦੱਸਿਆ  ਕਿ ਨਰਸਰੀ ਤੋਂ ਬਾਰਵੀਂ ਜਮਾਤ ਤੱਕ ਸਰਕਾਰੀ ਸਕੂਲਾਂ ਵਿੱਚ ਦਾਖਲੇ ਹੋ ਰਹੇ। ਉਹਨਾਂ ਕਿਹਾ ਕਿ ਮਾਪੇ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ।

ਇਸ ਮੌਕੇ ਬੀਐਨਓ ਗੁਲਸ਼ਨ ਕੁਮਾਰ, ਪ੍ਰਿੰਸੀਪਲ ਹਰੀ ਚੰਦ ਕੰਬੋਜ, ਪ੍ਰਿੰਸੀਪਲ ਸੁਤੰਤਰ ਪਾਠਕ, ਪ੍ਰਿੰਸੀਪਲ ਪਰਵਿੰਦਰ ਕੁਮਾਰ,ਨੈਸਨਲ ਅਵਾਰਡੀ ਅਧਿਆਪਕ ਲਵਜੀਤ ਸਿੰਘ ਗਰੇਵਾਲ ,ਡੀ ਐਸ ਐਮ ਪ੍ਰਦੀਪ ਕੰਬੋਜ,ਡੀਆਰਸੀ  ਸੁਰਜੀਤ ਸਿੰਘ,  ਸੀ ਐੱਚ ਟੀ ਮਨੋਜ ਧੂੜੀਆ, ਕੁਲਬੀਰ ਸਿੰਘ, ਮੈਡਮ ਨੀਲਮ ਬਜਾਜ,ਪ੍ਰਵੀਨ ਕੌਰ,ਮੈਡਮ ਅੰਜੂ ਰਾਣੀ,ਮੈਡਮ ਗੀਤਾ ਰਾਣੀ,ਮੈਡਮ ਰਿਤੂ,ਅਧਿਆਪਕ ਦਿਲਜੀਤ ਸਿੰਘ ਚੀਮਾ,ਸੁਰਿੰਦਰ ਕੰਬੋਜ, ਰਜਿੰਦਰ ਕੁਮਾਰ, ਸਿਮਲਜੀਤ ਸਿੰਘ ਇਨਕਲਾਬ ਗਿੱਲ, ਪ੍ਰਦੀਪ ਕੁੱਕੜ,ਸਵੀਕਾਰ ਗਾਂਧੀ ਅਤੇ ਹੋਰ ਅਧਿਆਪਕ ਮੌਜੂਦ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD