Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਲੇਹ ਵਿੱਚ ਸਿਵਿਲ ਐਵੀਏਸ਼ਨ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟ ਦਾ ਉਦਘਾਟਨ

Kavinder Gupta, Bharatiya Janata Party, BJP, Lieutenant Governor of Ladakh, Military, Indian Air Force, Air Marshal JS Mann

Web Admin

Web Admin

5 Dariya News

ਲੇਹ , 29 Jan 2026

Last updated on: Jan 30, 2026, 13:24 IST

ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੇ ਉਪ ਰਾਜਪਾਲ ਸ਼੍ਰੀ ਕਵਿੰਦਰ ਗੁੱਪਤਾ ਨੇ ਵੈਸਟਰਨ ਏਅਰ ਕਮਾਂਡ ਦੇ ਸੀਨੀਅਰ ਏਅਰ ਸਟਾਫ ਆਫਿਸਰ ਏਅਰ ਮਾਰਸ਼ਲ ਜੇਐੱਸ ਮਾਨ ਦੀ ਮੌਜੂਦਗੀ ਵਿੱਚ 28 ਜਨਵਰੀ 2026 ਨੂੰ ਏਅਰ ਫੋਰਸ ਸਟੇਸ਼ਨ ਲੇਹ ਵਿੱਚ ਸਿਵਿਲ ਐਵੀਏਸ਼ਨ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਦੇ ਉਦੇਸ਼ ਨਾਲ ਇੱਕ ਪ੍ਰੋਜੈਕਟ ਦਾ ਉਦਘਾਟਨ ਕੀਤਾ। 

ਇਹ ਉਦਘਾਟਨ ਲੱਦਾਖ ਵਿੱਚ ਸਿਵਿਲ ਐਵੀਏਸ਼ਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਿਵਿਲ ਪ੍ਰਸ਼ਾਸਨ ਅਤੇ ਖੇਤਰ ਦੇ ਵਿਕਾਸ ਵਿੱਚ ਸ਼ਾਮਲ ਸਾਰੀਆਂ ਏਜੰਸੀਆਂ ਦਰਮਿਆਨ ਡੂੰਘੇ ਸਹਿਯੋਗ ਦੀ ਭਾਵਨਾ ਨੂੰ ਸੰਪੂਰਨ ਬਣਾਉਣ ਵਿੱਚ ਮਹੱਤਵਪੂਰਨ ਉਪਲਬਧੀ ਹੈ। ਬਹੁਤ ਚੁਣੌਤੀਪੂਰਨ ਉਚਾਈ ਵਾਲੇ ਖੇਤਰ ਅਤੇ ਪ੍ਰਤੀਕੂਲ ਮੌਸਮ ਦੀ ਸਥਿਤੀ ਤੋਂ ਬਾਅਦ ਵੀ ਬੁਨਿਆਦੀ ਢਾਂਚੇ ਨੂੰ ਰਿਕਾਰਡ ਸਮੇਂ ਵਿੱਚ ਅੱਪਗ੍ਰੇਡ ਕੀਤਾ ਗਿਆ।

ਵਿਕਸਿਤ ਕੀਤਾ ਗਿਆ ਬੁਨਿਆਦੀ ਢਾਂਚਾ ਜਹਾਜ਼ਾਂ ਦੀ ਜ਼ਮੀਨੀ ਆਵਾਜਾਈ ਨੂੰ ਆਸਾਨ ਬਣਾਉਣ ਦੇ ਨਾਲ-ਨਾਲ ਨਾਗਰਿਕ ਉਡਾਣਾਂ ਦੀ ਰਵਾਨਗੀ ਨੂੰ ਤੇਜ਼ ਕਰੇਗਾ। ਇਨ੍ਹਾਂ ਸੁਧਾਰਾਂ ਨਾਲ ਯਾਤਰੀਆਂ ਨੂੰ ਸੁਵਿਧਾ ਮਿਲੇਗੀ ਅਤੇ ਸਮੇਂ ਦੀ ਬਚਤ ਹੋਵੇਗੀ। ਬਿਹਤਰ ਏਅਰ ਸੰਪਰਕ ਲੇਹ ਖੇਤਰ ਵਿੱਚ ਟੂਰਿਜ਼ਮ ਨੂੰ ਜ਼ਬਰਦਸਤ ਹੁਲਾਰਾ ਦੇਣ ਦੇ ਨਾਲ-ਨਾਲ ਆਰਥਿਕ ਮੌਕੇ ਪੈਦਾ ਕਰੇਗਾ ਅਤੇ ਸਥਾਨਕ ਆਜੀਵਿਕਾ ਦਾ ਸਮਰਥਨ ਕਰੇਗਾ। 

ਨਾਲ ਹੀ, ਬਿਹਤਰ ਸੁਵਿਧਾਵਾਂ ਨਿਵਾਸੀਆਂ ਅਤੇ  ਵਿਜ਼ਟਰਾਂ ਦੋਵਾਂ ਲਈ ਵਧੇਰੇ ਭਰੋਸੇਯੋਗ ਹਵਾਈ ਸੇਵਾਵਾਂ ਸੁਨਿਸ਼ਚਿਤ ਕਰੇਗੀ, ਜਦੋਂ ਕਿ ਮਨੁੱਖੀ ਸਹਾਇਤਾ ਅਤੇ ਆਫਤ ਰਾਹਤ ਜ਼ਰੂਰਤਾ 'ਤੇ ਤੇਜ਼ੀ ਨਾਲ ਪ੍ਰਤੀਕਿਰਿਆ ਦੇਣ ਦੀ ਖੇਤਰ ਦੀ ਸਮਰੱਥਾ ਨੂੰ ਵੀ ਮਜ਼ਬੂਤੀ ਮਿਲੇਗੀ। ਇਹ ਵਿਕਾਸ ਲੱਦਾਖ ਦੇ ਲੰਬੇ ਸਮੇਂ ਲਈ ਸਮਾਜਿਕ-ਆਰਥਿਕ ਵਿਕਾਸ ਵਿੱਚ ਸਾਰਥਕ ਯੋਗਦਾਨ ਦੇਵੇਗਾ।

 

Tags: Kavinder Gupta , Bharatiya Janata Party , BJP , Lieutenant Governor of Ladakh , Military , Indian Air Force , Air Marshal JS Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD