Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਸਿਹਤ ਵਿਭਾਗ ਨੇ ਕੱਢੀ ਕੁਸ਼ਟ ਰੋਗ ਜਾਗਰੂਕਤਾ ਰੈਲੀ

ਕੁਸ਼ਟ ਰੋਗ ਦਾ ਰੋਗ ਹੋਰਨਾਂ ਬੀਮਾਰੀਆਂ ਵਾਂਗ ਇਲਾਜਯੋਗ : ਸਿਵਲ ਸਰਜਨ

Health, Civil Surgeon, Civil Surgeon Mohali, Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 30 Jan 2026

Last updated on: Jan 30, 2026, 16:21 IST

ਜ਼ਿਲ੍ਹਾ ਸਿਹਤ ਵਿਭਾਗ ਨੇ ਅੱਜ ਕੁਸ਼ਟ ਰੋਗ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਵਿਚ ਜਾਗਰੂਕਤਾ ਰੈਲੀ ਕੱਢੀ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਰੈਲੀ ਨੂੰ ਰਵਾਨਾ ਕਰਨ ਤੋਂ ਪਹਿਲਾਂ ਸਿਵਲ ਸਰਜਨ ਨੇ ਅਪਣੇ ਸੰਬੋਧਨ ਵਿਚ ਆਖਿਆ ਕਿ ਰੈਲੀ ਦਾ ਮਕਸਦ ਲੋਕਾਂ ਨੂੰ ਕੁਸ਼ਟ ਰੋਗ ਦੇ ਕਾਰਨਾਂ, ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕਰਨਾ ਹੈ। 

ਉਨ੍ਹਾਂ ਕਿਹਾ ਕਿ ਇਸ ਰੋਗ ਬਾਰੇ ਕਈ ਤਰ੍ਹਾਂ ਦੀਆਂ ਗ਼ਲਤਫ਼ਹਿਮੀਆਂ ਵੀ ਹਨ, ਜਿਨ੍ਹਾਂ ਨੂੰ ਜਾਗਰੂਕਤਾ ਜ਼ਰੀਏ ਦੂਰ ਕੀਤਾ ਜਾ ਸਕਦਾ ਹੈ। ਕੁੁਝ ਲੋਕ ਸਮਝਦੇ ਹਨ ਕਿ ਕੁਸ਼ਟ ਰੋਗ ਛੂਆ-ਛਾਤ ਵਾਲਾ ਰੋਗ ਹੈ ਅਤੇ ਕੁਸ਼ਟ ਰੋਗ ਪੀੜਤਾਂ ਕੋਲੋਂ ਦੂਰ ਰਹਿਣਾ ਤੇ ਉਨ੍ਹਾਂ ਦੇ ਅੰਗਾਂ ਨੂੰ ਛੂਹਣਾ ਨਹੀਂ ਚਾਹੀਦਾ ਪਰ ਇਹ ਬਿਲਕੁਲ ਹੀ ਗ਼ਲਤ ਧਾਰਨਾ ਹੈ ਕਿਉਂਕਿ ਇਹ ਛੂਤ ਦਾ ਰੋਗ ਨਹੀਂ ਹੈ ਅਤੇ ਇਸ ਬੀਮਾਰੀ ਦਾ ਇਲਾਜ ਪੂਰੀ ਤਰ੍ਹਾਂ ਸੰਭਵ ਹੈ। 

ਉਨ੍ਹਾਂ ਕਿਹਾ ਕਿ ਕੁਸ਼ਟ ਰੋਗ ਪੀੜਤਾਂ ਦੇ ਨੇੜੇ ਜਾਣ ਜਾਂ ਉਨ੍ਹਾਂ ਨਾਲ ਹੱਥ ਮਿਲਾਉਣ ਨਾਲ ਕੁਝ ਨਹੀਂ ਹੁੰਦਾ। ਕੁਸ਼ਟ ਰੋਗ ਵੀ ਹੋਰਨਾਂ ਬੀਮਾਰੀਆਂ ਜਿਹਾ ਹੀ ਹੈ ਅਤੇ ਇਸ ਦਾ ਡਾਕਟਰੀ ਇਲਾਜ ਕੀਤਾ ਜਾ ਸਕਦਾ ਹੈ ਜਿਸ ਨਾਲ ਹੁਣ ਤਕ ਲੱਖਾਂ ਮਰੀਜ਼ ਠੀਕ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਮਕਸਦ ਲੋਕਾਂ ਨੂੰ ਇਹੋ ਸੁਨੇਹਾ ਦੇਣਾ ਹੈ ਕਿ ਕੋਹੜ ਪੀੜਤ ਲੋਕ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਨਾਲ ਕਿਸੇ ਵੀ ਕਿਸਮ ਦਾ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ। 

ਰੈਲੀ ਵਿਚ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਜਿਨ੍ਹਾਂ ਨਾਹਰੇ ਲਾਉਂਦਿਆਂ ਲੋਕਾਂ ਨੂੰ ਕੁਸ਼ਟ ਰੋਗ ਬਾਰੇ ਜਾਣਕਾਰੀ ਦਿਤੀ। ਚਮੜੀ ਰੋਗਾਂ ਦੇ ਮਾਹਰ ਡਾ. ਜੈਯਤੀ ਬੱਤਰਾ ਨੇ ਕੁਸ਼ਟ ਰੋਗ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰ ਨਾਲ ਸਮਝਾਇਆ। 

ਉਨ੍ਹਾਂ ਕਿਹਾ ਕਿ ਕੁਸ਼ਟ ਰੋਗ ਪੀੜਤਾਂ ਨੂੰ ਸਾਵਧਾਨੀ ਜ਼ਰੂਰ ਵਰਤਣੀ ਚਾਹੀਦੀ ਹੈ ਜਿਵੇਂ ਪੀੜਤਾਂ ਨੂੰ ਅਪਣੇ ਹੱਥ ਗਰਮ ਭਾਂਡਿਆਂ ਜਾਂ ਹੋਰ ਗਰਮ ਚੀਜ਼ਾਂ ਤੋਂ ਦੂਰ ਰਖਣੇ ਚਾਹੀਦੇ ਹਨ, ਪੈਰਾਂ ਵਿਚ ਜੁੱਤੀ ਪਾਉਣੀ ਚਾਹੀਦੀ ਹੈ, ਪੌਸ਼ਟਿਕ ਖ਼ੁਰਾਕ ਖਾਣੀ ਚਾਹੀਦੀ ਹੈ। ਕੁਸ਼ਟ ਰੋਗ ਦੇ ਬਾਰੇ ਛੇਤੀ ਪਤਾ ਲੱਗ ਜਾਣ ’ਤੇ ਇਸ ਦਾ ਇਲਾਜ ਸੌਖਾ ਹੋ ਜਾਂਦਾ ਹੈ। 

ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਇਸ ਬੀਮਾਰੀ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਇਸ ਬੀਮਾਰੀ ਦਾ ਇਲਾਜ ਛੇ ਮਹੀਨੇ ਤੋਂ ਇਕ ਸਾਲ ਅੰਦਰ ਹੋ ਜਾਂਦਾ ਹੈ। ਇਸ ਮੌਕੇ ਐਸ.ਐਮ.ਓ. ਡਾ. ਐਚ.ਐਸ.ਚੀਮਾ, ਡਾ. ਪਰਮਿੰਦਰਜੀਤ ਸਿੰਘ, ਡਾ. ਰਾਜਮਮਿਤਾ ਭੱਟਾਚਾਰਜੀ, ਡਾ. ਮਨੀਸ਼ ਗੁਪਤਾ, ਡਾ. ਸ਼ਾਲਿਨ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ ਬਰਾੜ, ਐਨ.ਐਸ.ਐਸ. ਗੁਰਜਿੰਦਰ ਸਿੰਘ ਆਦਿ ਮੌਜੂੂਦ ਸਨ।

ਕੁਸ਼ਟ ਰੋਗ ਦੇ ਲੱਛਣ

ਚਮੜੀ ਉਤੇ ਹਲਕੇ ਤਾਂਬੇ ਰੰਗ ਦੇ ਸੁੰਨ ਧੱਬੇ। ਸੁੰਨਾਪਣ ਚਮੜੀ ਹੇਠਲੀਆਂ ਨਸਾਂ ਦੀ ਖ਼ਰਾਬੀ ਕਾਰਨ ਹੁੰਦਾ ਹੈ। ਨਸਾਂ ਮੋਟੀਆਂ ਅਤੇ ਸਖ਼ਤ ਹੋ ਜਾਂਦੀਆਂ ਹਨ। ਪ੍ਰਭਾਵਤ ਹਿੱਸੇ ਨੂੰ ਠੰਢੇ ਤੱਤੇ ਜਾਂ ਕਿਸੇ ਸੱਟ ਦਾ ਪਤਾ ਨਹੀਂ ਲੱਗਦਾ ਜਿਸ ਕਾਰਨ ਸਰੀਰ ਦੀ ਕਰੂਪਤਾ ਜਾਂ ਅੰਗਹੀਣਤਾ ਹੋ ਜਾਂਦੀ ਹੈ। ਨਸਾਂ ਦੀ ਖ਼ਰਾਬੀ ਕਾਰਨ ਮਾਸਪੇਸ਼ੀਆਂ ਕੰਮ ਨਹੀਂ ਕਰਦੀਆਂ ਜਿਸ ਕਾਰਨ ਸਰੀਰ ਦੇ ਅੰਗ ਮੁੜ ਜਾਂਦੇ ਹਨ। 

ਤੱਤੇ ਠੰਢੇ ਦਾ ਪਤਾ ਨਾ ਲੱਗਣ ਕਾਰਨ ਜ਼ਖ਼ਮ ਹੋ ਜਾਂਦੇ ਹਨ। ਅੱਖਾਂ ਵਿਚ ਇਹ ਬਿਮਾਰੀ ਹੋਣ ’ਤੇ ਅੱਖ ਪੂਰੀ ਤਰ੍ਹਾਂ ਬੰਦ ਨਹੀਂ ਹੁੰਦੀ ਜਿਸ ਕਾਰਨ ਅੱਖਾਂ ਵਿਚ ਚਿੱਟਾ ਪੈ ਜਾਂਦਾ ਹੈ ਤੇ ਮਰੀਜ਼ ਦੀ ਨਿਗ੍ਹਾ ਉਤੇ ਅਸਰ ਪੈਂਦਾ ਹੈ।

 

Tags: Health , Civil Surgeon , Civil Surgeon Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD