Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆ ਨੂੰ ਜਿਲ੍ਹਾ ਪ੍ਰਸਾਸ਼ਨ ਨੇ ਜਲਿਆਂਵਾਲਾ ਬਾਗ ਵਿਖੇ ਦਿੱਤੀ ਸ਼ਰਧਾਂਜਲੀ

ਆਜ਼ਾਦੀ ਸੰਗਰਾਮ ਲਈ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੀ ਯਾਦ ’ਚ ਮੌਨ ਰੱਖਿਆ

Dalwinderjit Singh, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 30 Jan 2026

Last updated on: Jan 30, 2026, 17:41 IST

ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਜਲ੍ਹਿਆਂਵਾਲੇ ਬਾਗ ਵਿਖੇ ਮਹਾਤਮਾ ਗਾਂਧੀ ਜੀ ਫੋਟੋ ਅਤੇ ਸ਼ਹੀਦਾਂ ਦੇ ਸਮਾਰਕ ’ਤੇ  ਦੇਸ਼ ਤੇ ਕੌਮ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸਵੇਰੇ 11 ਵਜੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਪੁਲਿਸ ਜਵਾਨਾਂ ਅਤੇ ਆਮ ਜਨਤਾ ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਸ਼ਰਧਾਂਜਲੀ ਭੇਂਟ ਕੀਤੀ।  ਇਸ ਦੌਰਾਨ ਪੁਲਿਸ ਜਵਾਨਾਂ ਨੂੰ ਬਿਗਲ ਵਜਾਇਆ ਗਿਆ ਅਤੇ ਦੋ ਮਿੰਟ ਲਈ ਮੋਨ ਧਾਰਿਆ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ: ਦਲਵਿੰਦਰਜੀਤ ਸਿੰਘ ਨੇ  ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸ਼ਹੀਦ ਕਿਸੇ ਵੀ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹ ਸਾਡੀਆਂ ਨਵੀਂਆਂ ਪੀੜੀਆਂ ਲਈ ਹਮੇਸਾ ਹੀ ਪ੍ਰੇਰਣਾ ਸ੍ਰੋਤ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਨੋਜਵਾਨ ਪੀੜੀ ਨੂੰ ਮਹਾਤਮਾ ਗਾਂਧੀ ਜੀ ਵਲੋ ਦਰਸਾਏ ਗਏ ਰਸਤੇ ਤੋ ਸੇਧ ਲੈਣੀ ਚਾਹੀਦੀ ਹੈ। 

ਉਨਾਂ ਨੇ ਕਿਹਾ ਕਿ ਸਾਨੂੰ ਆਪਣੀ ਆਜ਼ਾਦੀ ਨੂੰ ਬਰਕਰਾਰ ਰੱਖਣ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡਾ ਦੇਸ਼ ਦਿਨ ਦੁਗਣੀ ਅਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ ਅਤੇ ਦੁਨੀਆਂ ਦੇ ਨਕਸ਼ੇ ਤੇ ਸਾਡਾ ਦੇਸ਼  ਇੱਕ ਖੁਸ਼ਹਾਲ ਦੇਸ਼ ਵਜੋਂ ਜਾਣਿਆ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਅਹਿਮ ਯੋਗਦਾਨ ਜਰੂਰ ਪਾਉਣਾ ਚਾਹੀਦਾ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਅਨਮੁੱਲਾ ਸਰਮਾਇਆ ਹਨ।

ਉਨਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਜਾ ਸਕਦਾ ਅਤੇ ਪੂਰੇ ਦੇਸ਼ ਨੂੰ ਮਹਾਨ ਸ਼ਹੀਦਾਂ ਉਪਰ ਮਾਣ ਹੈ। ਉਨ੍ਹਾਂ ਕਿਹਾ ਕਿ ਅੱਜ ਜੇਕਰ ਅਸੀਂ ਆਜਾਦ ਮੁਲਕ ਦੀ ਫਿਜਾ ਵਿੱਚ ਸਾਹ ਲੈ ਰਹੇ ਹਾਂ ਤਾਂ ਮਹਾਨ ਸ਼ਹੀਦਾਂ ਦੀ ਸ਼ਹਾਦਤਾਂ ਸਦਕਾ ਹੀ ਸੰਭਵ ਹੋਇਆ ਹੈ। ਇਸ ਮੌਕੇ ਪੁਲਿਸ ਬੈਂਡ ਵੱਲੋਂ ਦੇਸ਼ ਭਗਤੀ ਦੀ ਧੁੰਨ ਵਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।

ਇਸ ਮੌਕੇ ਦਫਤਰ ਡਿਪਟੀ ਕਮਿਸ਼ਨਰ ਸੁਪਰਡੰਟ ਸ਼੍ਰੀ ਅਸ਼ਨੀਲ ਕੁਮਾਰ, ਨਾਜ਼ਰ ਸੁਖਵਿੰਦਰ ਸਿੰਘ,ਸ਼੍ਰੀ ਗਿਆਨ ਕੁਮਾਰ, ਸ਼੍ਰੀ ਸੰਨੀ ਕੁਮਾਰ,  ਮੈਡਮ ਮਾਲਾ ਚਾਵਲਾ, ਸਹਾਇਕ ਲੋਕ ਸੰਪਰਕ ਅਫਸਰ ਸ੍ਰੀ ਯੋਗੇਸ਼ ਕੁਮਾਰ,ਮੁੱਖ ਪੈਟਰਨ ਦੁਰਗਿਆਨਾ ਮੰਦਰ ਕਮੇਟੀ ਡਾ: ਰਾਕੇਸ਼ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਤੇ ਸੈਲਾਨੀ ਸ਼ਾਮਲ ਹੋਏ।   ਹੋਰ ਅਧਿਕਾਰੀਆਂ  ਵੱਲੋਂ ਮਹਾਤਮਾ ਗਾਂਧੀ ਜੀ ਦੀ ਫੋਟੋ ਤੇ ਫੁੱਲ ਮਲਾਵਾਂ ਵੀ ਅਰਪਿਤ ਕੀਤੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਦਫਤਰ ਡਿਪਟੀ ਕਮਿਸ਼ਨਰ ਵਿੱਚ ਕੰਮ ਕਰਦੇ ਕਰਮਚਾਰੀ ਵੀ ਹਾਜ਼ਰ ਸਨ।          

 

 

Tags: Dalwinderjit Singh , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD