ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਦੂਜੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸੇ ਹੀ ਮੁਹਿੰਮ ਤਹਿਤ ਸੂਬੇ ਭਰ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। ਇਸ ਸਬੰਧੀ ਹਲਕਾ ਕੇਦਰੀ ਦੇ ਇਲਾਕੇ ਲੋਹਗੜ੍ਹ ਚੌਕ ਵਿਚ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦੇ ਹੋਏ ਨਸ਼ਾ ਮੁੱਕਤੀ ਮੋਰਚਾ ਮਾਝਾ ਜੋਨ ਇੰਚਾਰਜ ਮੈਡਮ ਸੋਨੀਆ ਮਾਨ ਅਤੇ ਦੀਕਸ਼ਿਤ ਧਵਨ (ਜਿਲ਼ਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਸਰ ਸਹਿਰੀ) ਵਲੋ ਵਿਸ਼ਾਲ ਪਦ ਯਾਤਰਾ ਕੀਤੀ ਗਈ।
ਨਸ਼ਾ ਮੁਕਤੀ ਯਾਤਰਾ ਨੂੰ ਸੰਬੋਧਨ ਕਰਦੇ ਹੋਏ ਮੈਡਮ ਸੋਨੀਆਂ ਮਾਨ ਨੇ ਕਿਹਾ ਕਿ ਸੂਬੇ ਵਿਚੋ ਗੈਗਸਟਰਾਂ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾਵੇਗਾ ਅਤੇ ਮੁੜ ਤੋ ਪੰਜਾਬ ਨੂੰ ਰੰਗਲਾ ਪੰਜ਼ਾਬ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਸਾਡੀ ਸਰਕਾਰ ਨਸਿਆਂ ਅਤੇ ਭ੍ਰਿਸਟਾਚਾਰ ਪ੍ਰਤੀ ਪੂਰੀ ਤਰ੍ਹਾਂ ਜੀਰੋ ਟੋਲਰੈਸ ਨੀਤੀ ਤੇ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਅਪਰਾਧੀ ਵਿਅਕਤੀ ਨੂੰ ਬਖ਼ਸਿਆ ਨਹੀ ਜਾਵੇਗਾ।
ਇਸ ਯਾਤਰਾ ਦੌਰਾਨ ਮੈਡਮ ਮਾਨ ਨੇ ਲੋਕਾਂ ਨੂੰ ਘਰ ਘਰ ਜਾ ਕੇ ਦੁਕਾਨ ਦੁਕਾਨਾ ਜਾ ਕੇ ਨਸ਼ੇ ਦੇ ਵਿਰੁੱਧ ਲਾਮਬੰਦ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੇ ਉਪਰਾਲੇ ਨੂੰ ਵੱਧ ਚੜ ਕੇ ਸਹਿਯੋਗ ਦਿਓ ਤਾਂ ਕਿ ਨਸ਼ੇ ਨੂੰ ਪੂਰਾ ਜੜੋ ਖਤਮ ਕੀਤਾ ਜਾ ਸਕੇ।ਇਸ ਮੌਕੇ ਨਸ਼ਾ ਮੁਕਤੀ ਯਾਤਰਾ ਵਿਚ ਹਾਜ਼ਰ ਲੋਕਾਂ ਨੇ ਪ੍ਰਣ ਲਿਆ ਕਿ ਉਹ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਮਾਨ ਸਰਕਾਰ ਦਾ ਭਰਪੂਰ ਸਹਿਯੋਗ ਦੇਣਗੇ।
ਇਸ ਮੌਕੇ ਵੱਡੀ ਗਿਣਤੀ ਵਿੱਚ ਨਸ਼ਾ ਮੁਕਤੀ ਮੋਰਚੇ ਜੈ ਕੁਸ਼ ਬੁੱਟਰ, ਰਾਜੇਸ਼ ਹਾਂਡਾ, ਹਨੀ ਨਾਹਰ, ਮੋਨੀਕਾ ਲਾਂਬਾ, ਮਨਜੀਤ ਸਿੰਘ ਫੌਜੀ, ਕੁਲਵੰਤ ਸਿੰਘ ਵਡਾਲੀ, ਸਾਹਿਬ ਸਿੰਘ ਗਿੱਲ, ਰਾਹੁਲ ਸੇਠ ਅਤੇ ਸਮੁੱਚੇ ਵਰਕਰ ਸਾਹਿਬਾਨ ਹਾਜ਼ਰ ਸਨ |