Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੈਂਗਸਟਰਾਂ 'ਤੇ ਵਾਰ: ਗੌਰਵ ਯਾਦਵ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ

11 ਦਿਨਾਂ ਵਿੱਚ, ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 12,275 ਛਾਪੇ ਮਾਰੇ; 3,721 ਨੂੰ ਕੀਤਾ ਗ੍ਰਿਫ਼ਤਾਰ: ਡੀਜੀਪੀ ਗੌਰਵ ਯਾਦਵ

Gaurav Yadav, Punjab Police, Police, Punjab Admin, Director General of Police Punjab, DGP Punjab, Gangstran Te Vaar

Web Admin

Web Admin

5 Dariya News

ਬਟਾਲਾ , 30 Jan 2026

Last updated on: Jan 31, 2026, 12:12 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ ਦੇ ਚਲਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਗੈਂਗਸਟਰਾਂ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਕਾਰਵਾਈ ਦਾ ਜਾਇਜ਼ਾ ਲੈਣ ਅਤੇ ਕਾਰਵਾਈਆਂ ਵਿੱਚ ਤੇਜ਼ੀ ਲਿਆਉਣ ਲਈ ਇੱਕ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਬਟਾਲਾ ਵਿੱਚ ਹੋਈ ਇਹ ਮੀਟਿੰਗ ਸਰਹੱਦੀ ਜ਼ਿਲ੍ਹਿਆਂ 'ਤੇ ਕੇਂਦ੍ਰਿਤ ਸੀ ਅਤੇ ਇਸ ਮੀਟਿੰਗ ਦਾ ਉਦੇਸ਼ ਸਰਹੱਦ ਪਾਰੋਂ ਚੱਲ ਰਹੇ ਅੱਤਵਾਦ-ਅਪਰਾਧ ਗੱਠਜੋੜ ਨੂੰ ਖ਼ਤਮ ਕਰਨਾ ਅਤੇ ਜਬਰੀ ਵਸੂਲੀ ਤੇ ਗੈਂਗਾਂ ਦੀਆਂ ਗਤੀਵਿਧੀਆਂ ਪ੍ਰਤੀ ਜ਼ੀਰੋ-ਟੌਲਰੈਂਸ ਨੂੰ ਯਕੀਨੀ ਬਣਾਉਣਾ ਸੀ। ਮੀਟਿੰਗ ਵਿੱਚ ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ, ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ, ਡੀਆਈਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ, ਐਸਐਸਪੀ ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ, ਐਸਐਸਪੀ ਬਟਾਲਾ ਮਹਿਤਾਬ ਸਿੰਘ, ਐਸਐਸਪੀ ਗੁਰਦਾਸਪੁਰ ਆਦਿੱਤਿਆ, ਐਸਐਸਪੀ ਪਠਾਨਕੋਟ ਦਿਲਜਿੰਦਰ ਸਿੰਘ ਢਿੱਲੋਂ ਅਤੇ ਐਸਐਸਪੀ ਤਰਨਤਾਰਨ ਸੁਰੇਂਦਰ ਲਾਂਬਾ ਸ਼ਾਮਲ ਸਨ।

ਇਸ ਦੌਰਾਨ ਸਰਹੱਦ ਅਤੇ ਫਿਰੋਜ਼ਪੁਰ ਰੇਂਜਾਂ ਵਿੱਚ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ, ਅਪਰਾਧਾਂ ਦੇ ਰੁਝਾਨਾਂ ਅਤੇ ਕਾਊਂਟਰ-ਇੰਟੈਲੀਜੈਂਸ ਉਪਾਵਾਂ ਬਾਰੇ ਵਿਆਪਕ ਸਮੀਖਿਆ ਕੀਤੀ ਗਈ। ਅਧਿਕਾਰੀਆਂ ਨੇ ਅਪਰਾਧਿਕ ਤੱਤਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਰੇਸ਼ਨ ਸਬੰਧੀ ਤਿਆਰੀਆਂ, ਸਾਂਝੀਆਂ ਕਾਰਜ ਯੋਜਨਾਵਾਂ ਅਤੇ ਭਾਈਚਾਰਕ ਸ਼ਮੂਲੀਅਤ ਸਬੰਧੀ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ।

ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 20 ਜਨਵਰੀ ਨੂੰ ਸ਼ੁਰੂ ਕੀਤੀ ਗਈ "ਗੈਂਗਸਟਰਾਂ 'ਤੇ ਵਾਰ" ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅਹਿਮ ਸਫਲਤਾਵਾਂ ਹਾਸਲ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਦਿਨਾਂ ਵਿੱਚ ਹੀ ਪੰਜਾਬ ਪੁਲਿਸ ਨੇ 100 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਮੁਹਿੰਮ ਦੇ 11 ਦਿਨਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ 12,275 ਛਾਪੇ ਮਾਰੇ ਗਏ ਹਨ, ਜਿਸ ਦੌਰਾਨ 8,671 ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ 3,721 ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ 1,796 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਅਤੇ 3,154 ਵਿਅਕਤੀਆਂ ਨੂੰ ਪੁੱਛਗਿੱਛ ਉਪਰੰਤ ਛੱਡ ਦਿੱਤਾ ਗਿਆ।

ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਗੈਂਗਸਟਰ ਜਾਂ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਸੰਚਾਲਨ ਕਰ ਰਹੇ ਗੈਂਗਸਟਰ, ਜੋ ਅਪਰਾਧਾਂ ਨੂੰ ਅੰਜਾਮ ਦੇ ਰਹੇ ਹਨ, ਨੂੰ ਵੀ ਜਲਦ ਤੋਂ ਜਲਦ ਪੰਜਾਬ ਵਾਪਸ ਲਿਆਂਦਾ ਜਾਵੇਗਾ ਤਾਂ ਜੋ ਉਨ੍ਹਾਂ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ, ਜਿਵੇਂ ਕਿ ਪਹਿਲਾਂ ਕਈ ਮਾਮਲਿਆਂ ਵਿੱਚ ਕੀਤਾ ਗਿਆ ਹੈ।

ਉਨ੍ਹਾਂ ਜਨਤਾ, ਖਾਸ ਕਰਕੇ ਨੌਜਵਾਨਾਂ ਨੂੰ ਅਪਰਾਧਾਂ ਅਤੇ ਸਮਾਜ ਵਿਰੋਧੀ ਤੱਤਾਂ ਤੋਂ ਦੂਰ ਰਹਿਣ ਅਤੇ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਪਰਾਧਾਂ ਲਈ ਕੋਈ ਥਾਂ ਨਹੀਂ ਹੈ। ਡੀਜੀਪੀ ਗੌਰਵ ਯਾਦਵ ਨੇ ਲੋਕਾਂ ਨੂੰ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਕਿਸੇ ਵੀ ਅਪਰਾਧਿਕ ਜਾਂ ਗੈਂਗਸਟਰ ਸਬੰਧੀ ਗਤੀਵਿਧੀਆਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇਣ ਦੀ ਅਪੀਲ ਕੀਤੀ। 

ਉਨ੍ਹਾਂ ਭਰੋਸਾ ਦਵਾਇਆ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਨਤਕ ਸਹਿਯੋਗ ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਸਮਾਜ ਵਿੱਚੋਂ ਜੜ੍ਹੋਂ ਖਤਮ ਕੀਤਾ ਜਾ ਸਕਦਾ ਹੈ। ਇਸ ਉਪਰੰਤ, ਡੀਜੀਪੀ ਨੇ ਬਟਾਲਾ ਪੁਲਿਸ ਜ਼ਿਲ੍ਹੇ ਦੇ ਸਾਰੇ ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਅਤੇ ਗਜ਼ਟਿਡ ਅਫਸਰਾਂ ਨਾਲ ਵਿਆਪਕ ਗੱਲਬਾਤ ਵੀ ਕੀਤੀ, ਜਿਸ ਵਿੱਚ ਫੋਰਸ ਨੂੰ ਪ੍ਰੇਰਿਤ ਕਰਨ, ਮਨੋਬਲ ਵਧਾਉਣ ਅਤੇ ਡਿਊਟੀ ਪ੍ਰਤੀ ਵਚਨਬੱਧਤਾ ਨੂੰ ਮਜ਼ਬੂਤ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ। 

ਉਨ੍ਹਾਂ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ, ਅਪਰਾਧ ਨੂੰ ਠੱਲ੍ਹ ਪਾਉਣ ਅਤੇ ਸੰਗਠਿਤ ਨੈੱਟਵਰਕਾਂ ਦਾ ਪਰਦਾਫਾਸ਼ ਕਰਨ ਵਿੱਚ ਜ਼ਮੀਨੀ ਪੱਧਰ ਦੇ ਅਧਿਕਾਰੀਆਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab , Gangstran Te Vaar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD