Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਮੋਬਾਈਲ ਫੋਨਾਂ ਦੀ ਵਿਆਪਕ ਜਾਂਚ ਵਿੱਚ ਸੰਚਾਰ ਦੇ ਕਈ ਤਰੀਕਿਆਂ ਦਾ ਹੋਇਆ ਖੁਲਾਸਾ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 30 Jan 2026

Last updated on: Jan 31, 2026, 12:41 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 103 ਪੈਕੇਟਾਂ ਵਿੱਚ ਪੈਕ ਕੀਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ ਉਰਫ਼ ਜੀਤ ਅਤੇ ਰਣਜੀਤ ਸਿੰਘ ਉਰਫ਼ ਢਿੱਲੋਂ ਦੋਵੇਂ ਵਾਸੀ ਪਿੰਡ ਤਲਵੰਡੀ ਰਾਏ ਦਾਦੂ, ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਸਫਲਤਾ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ ਅਤੇ 1 ਸਟਾਰ-ਮਾਰਕ ਪਿਸਤੌਲ ਸਮੇਤ 46 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼ ਕਰਨ ਤੋਂ ਇੱਕ ਦਿਨ ਬਾਅਦ ਹਾਸਲ ਹੋਈ ਹੈ।

ਇਸ ਦੇ ਨਾਲ 24 ਘੰਟਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 94.5 ਕਿਲੋਗ੍ਰਾਮ ਹੋ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਪਾਕਿਸਤਾਨ ਸਥਿਤ ਹੈਂਡਲਰ ਦੀ ਮਿਲੀਭੁਗਤ ਨਾਲ, ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ। 

ਉਨ੍ਹਾਂ ਦੱਸਿਆ ਕਿ ਮੋਬਾਈਲ ਫੋਨਾਂ ਦੀ ਵਿਆਪਕ ਜਾਂਚ ਵਿੱਚ ਸੰਚਾਰ ਦੇ ਕਈ ਤਰੀਕਿਆਂ ਅਤੇ ਅਪਰਾਧਾਂ ਨਾਲ ਜੁੜੇ ਹੋਰ ਡਿਜੀਟਲ ਸਬੂਤਾਂ ਬਾਰੇ ਖੁਲਾਸਾ ਹੋਇਆ ਹੈ। ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਖਾਸਾ ਖੇਤਰ ਨੇੜੇ ਦੋ ਸ਼ੱਕੀ ਵਿਅਕਤੀਆਂ ਨੂੰ ਉਸ ਵੇਲੇ ਰੋਕਿਆ, ਜਦੋਂ ਉਹ ਮੋਟਰਸਾਈਕਲ 'ਤੇ ਜਾ ਰਹੇ ਸਨ ਅਤੇ ਉਨ੍ਹਾਂ ਦੇ ਵਿਚਕਾਰ ਇੱਕ ਸ਼ੱਕੀ ਬੈਗ ਰੱਖਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਬੈਗ ਦੀ ਤਲਾਸ਼ੀ ਲੈਣ 'ਤੇ, ਪੁਲਿਸ ਨੇ ਹੈਰੋਇਨ ਦੇ 103 ਪੈਕੇਟ ਬਰਾਮਦ ਕੀਤੇ, ਜਿਨ੍ਹਾਂ ਦਾ ਕੁੱਲ ਵਜ਼ਨ 51.5 ਕਿਲੋਗ੍ਰਾਮ ਸੀ।

ਐਸਐਸਪੀ ਨੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ, ਐਫਆਈਆਰ ਨੰਬਰ 36 ਮਿਤੀ 30.01.2026 ਨੂੰ ਥਾਣਾ ਘਰਿੰਡਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ), 25 ਅਤੇ 29 ਤਹਿਤ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD