Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰਨ ਯਤਨਸ਼ੀਲ

ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਬਣਾਏ ਜਾਣਗੇ ਜ਼ਿਲ੍ਹਾ ਪੱਧਰੀ ਕੋਰ ਗਰੁੱਪ-ਡਾ. ਜਿਤੇਂਦਰ ਸਿੰਘ ਸ਼ੰਟੀ, ਮੈਂਬਰ

Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 30 Jan 2026

Last updated on: Jan 31, 2026, 12:44 IST

ਪੰਜਾਬ ਸਟੇਟ ਅਤੇ ਚੰਡੀਗੜ ਮਨੁੱਖੀ ਅਧਿਕਾਰ ਕਮਿਸ਼ਨ, ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ।  ਕਮਿਸ਼ਨ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਐਨ.ਜੀ.ਓਜ., ਸੀਨੀਅਰ ਸਿਟੀਜਨਾਂ, ਵਕੀਲਾਂ, ਡਾਕਟਰਾਂ, ਵਿਦਿਆਰਥੀਆਂ, ਵਪਾਰੀਆਂ ਆਦਿ ਨੂੰ ਵਿਸ਼ੇਸ਼ ਤੌਰ ਤੇ ਮਿਲ ਕੇ ਉਹਨਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਸੁਚੇਤ ਕਰ ਰਿਹਾ ਹੈ।  ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖਾਂ ਦੇ ਅਧਿਕਾਰਾਂ ਦੀ ਰੱਖਿਆ ਨੂੰ ਮਜਬੂਤੀ ਦੇਣ ਲਈ ਨਵੀਆਂ ਐਡਵਾਈਜਰੀਆਂ ਜਾਰੀ ਕੀਤੀਆਂ ਗਈਆਂ ਹਨ।  

ਐਡਵਾਈਜਰੀ ਤਹਿਤ ਕੋਈ ਵੀ ਹਸਪਤਾਲ ਕਿਸੇ ਵੀ ਮਰੀਜ ਜਾਂ ਮ੍ਰਿਤਕ ਦੇਹ ਨੂੰ ਬੰਧਕ ਬਣਾ ਕੇ ਨਹੀਂ ਰੱਖ ਸਕਦਾ ਜੇਕਰ ਉਹ ਅਜਿਹਾ ਕਰਦਾ ਹੈ ਤਾਂ ਉਸ ਉੱਪਰ ਐਫ.ਆਈ.ਆਰ. ਦਰਜ ਕੀਤੀ ਜਾਵੇਗੀ। ਹਰ ਹਸਪਤਾਲ ਵਿੱਚ ਮੌਰਚਰੀ, ਐਂਬੂਲੈਂਸ ਵੀ ਹੋਣਾ ਬਹੁਤ ਜਰੂਰੀ ਹੈ। ਸਫਾਈ ਕਰਮਚਾਰੀਆਂ ਦੇ ਠੇਕੇਦਾਰਾਂ ਜਾਂ ਫਰਮਾਂ ਵੱਲੋਂ ਸਫਾਈ ਕਰਮਚਾਰੀਆਂ ਲਈ ਹਰੇਕ ਸੁਰੱਖਿਆ ਉਪਕਰਨ ਦੇਣੇ ਅਤੇ ਉਹਨਾਂ ਦਾ ਬੀਮਾ ਕਰਵਾਉਣਾ ਲਾਜਮੀ ਹੈ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਡਾ. ਜਿਤੇਂਦਰ ਸਿੰਘ ਸ਼ੰਟੀ (ਪਦਮ ਸ਼੍ਰੀ ਪੁਰਸਕਾਰ ਜੇਤੂ) ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਮੀਟਿੰਗ ਹਾਲ ਵਿੱਚ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਰ ਮੋਗਾ ਸ਼੍ਰੀ ਸਾਗਰ ਸੇਤੀਆ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ,ਐਸ.ਡੀ.ਐਮ. ਮੋਗਾ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ, ਸਹਾਇਕ ਕਮਿਸ਼ਨਰ (ਜ) ਹਿਤੇਸ਼ਵੀਰ ਗੁਪਤਾ, ਮੁੱਖ ਮੰਤਰੀ ਫੀਲਡ ਅਫ਼ਸਰ ਗਗਨਦੀਪ ਸਿੰਘ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ, ਵਪਾਰੀ ਆਦਿ ਹਾਜਰ ਸਨ।

ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਡਾ. ਜਿਤੇਂਦਰ ਸਿੰਘ ਸ਼ੰਟੀ ਨੇ ਦੱਸਿਆ ਕਿ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ (ਪੀ ਐਚ ਆਰ ਸੀ) ਵੱਲੋਂ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ 15 ਮੈਂਬਰਾਂ ਦਾ ਕੋਰ ਗਰੁੱਪ ਤਿਆਰ ਕੀਤਾ ਜਾਵੇਗਾ, ਜੋ ਮਨੁੱਖੀ ਅਧਿਕਾਰਾਂ ਦੀ ਉਲੰਘਣਾ ‘ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਜ਼ਿਲ੍ਹਾ ਪੱਧਰ ‘ਤੇ ਛੋਟੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਮਿਸ਼ਨ ਦੀ ਸਹਾਇਤਾ ਕਰੇਗਾ। ਜਿਨ੍ਹਾਂ ਵਿੱਚ ਮਨੁੱਖੀ ਅਧਿਕਾਰ ਕਾਰਕੁਨ, ਵਕੀਲ ਅਤੇ ਹੋਰ ਮਾਹਰ ਸ਼ਾਮਲ ਹੋਣਗੇ।  

ਉਨ੍ਹਾਂ ਦੱਸਿਆ ਕਿ ਕੋਰ ਗਰੁੱਪ ਦੇ ਮੈਂਬਰਾਂ ਲਈ ਅਰਜ਼ੀ ਦੇਣ ਦੀ ਆਖ਼ਰੀ ਮਿਤੀ 4 ਫਰਵਰੀ ਹੈ ਅਤੇ ਯੋਗਤਾ ਸਮੇਤ ਅਰਜ਼ੀ ਫਾਰਮ ਪੀ ਐਚ ਆਰ ਸੀ ਦੀ ਵੈੱਬਸਾਈਟ ‘ਤੇ ਉਪਲਬਧ ਹੈ। ਉਨ੍ਹਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਦਰਜ ਕਰਨ ਲਈ ਵਟਸਐਪ ਹੈਲਪਲਾਈਨ ਨੰਬਰ 9855475547 ਜਾਰੀ ਕਰਨ ਦੀ ਜਾਣਕਾਰੀ ਵੀ ਦਿੱਤੀ।

ਸਿਹਤ ਖੇਤਰ ਨਾਲ ਸਬੰਧਿਤ ਮਨੁੱਖੀ ਅਧਿਕਾਰਾਂ ਬਾਰੇ ਗੱਲ ਕਰਦਿਆਂ ਡਾ. ਸ਼ੰਟੀ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਹਸਪਤਾਲ ਵੱਲੋਂ ਇਲਾਜ ਦੀ ਫੀਸ ਬਕਾਇਆ ਹੋਣ ਦੇ ਆਧਾਰ ‘ਤੇ ਮ੍ਰਿਤਕ ਦੀ ਲਾਸ਼, ਪਰਿਵਾਰ ਨੂੰ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਜੋ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੀਆਂ ਹਦਾਇਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਪਰਿਵਾਰ ਤੋਂ ਘੋਸ਼ਣਾ ਪੱਤਰ ਲੈ ਕੇ ਲਾਸ਼ ਸੌਂਪਣ। ਇਸੇ ਤਰ੍ਹਾਂ ਜੇਕਰ ਕੋਈ ਮਰੀਜ਼ ਇਲਾਜ ਦੀ ਰਕਮ ਅਦਾ ਕਰਨ ਵਿੱਚ ਅਸਮਰੱਥ ਹੋਵੇ ਤਾਂ ਬੈਂਕ ਚੈੱਕ ਅਤੇ ਐਫਿਡੇਵਿਟ ਲੈ ਕੇ ਇਲਾਜ ਉਪਰੰਤ ਘਰ ਭੇਜ ਦਿੱਤਾ ਜਾਵੇ। 

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਹਰ ਹਸਪਤਾਲ ਵਿੱਚ ਇਲਾਜ ਦੀਆਂ ਦਰਾਂ ਸਪੱਸ਼ਟ ਤੌਰ ‘ਤੇ ਦਰਸਾਈਆਂ ਜਾਣ। ਡਾ. ਸ਼ਾਂਟੀ ਨੇ ਕਿਹਾ ਕਿ ਪਹਿਲਾਂ ਮਨੁੱਖੀ ਅਧਿਕਾਰਾਂ ਦੀਆਂ ਗੰਭੀਰ ਉਲੰਘਣਾਵਾਂ ‘ਤੇ ਵੀ ਅਕਸਰ ਧਿਆਨ ਨਹੀਂ ਦਿੱਤਾ ਜਾਂਦਾ ਸੀ, ਪਰ ਮਨੁੱਖੀ ਅਧਿਕਾਰ ਕਮਿਸ਼ਨਾਂ ਦੇ ਗਠਨ ਨਾਲ ਜਵਾਬਦੇਹੀ ਮਜ਼ਬੂਤ ਹੋਈ ਹੈ। 

ਉਨ੍ਹਾਂ ਦੱਸਿਆ ਕਿ ਸਥਾਨਕ ਪੱਧਰ ‘ਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਅਣ-ਦੇਖਿਆ ਕਰਨਾ ਜਾਂ ਰਿਹਾਇਸ਼ੀ ਸੋਸਾਇਟੀਆਂ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨਾ ਵੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਅਜਿਹੇ ਮਾਮਲਿਆਂ ‘ਚ ਕਮਿਸ਼ਨ ਵੱਲੋਂ ਖੁਦ ਨੋਟਿਸ ਵੀ ਲਏ ਜਾਣਗੇ। ਮੀਟਿੰਗ ਤੋਂ ਬਾਅਦ ਡਾ. ਸ਼ੰਟੀ ਨੇ ਸਿਵਲ ਹਸਪਤਾਲ ਮੋਗਾ ਅਤੇ ਨਸ਼ਾ ਛੁਡਾਊ ਕੇਂਦਰ ਜਨੇਰ ਦਾ ਦੌਰਾ ਕਰਕੇ ਮਰੀਜਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜਾ ਲਿਆ ਅਤੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਫੈਲਾਈ। 

ਉਹਨਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਕਰਵਾ ਰਹੇ ਮਰੀਜਾਂ ਨੂੰ ਪੂਰਨ ਪ੍ਰਭਾਵਸ਼ਾਲੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਉਹਨਾਂ ਨਾਲ ਹਮਦਰਦੀ ਦਾ ਵਤੀਰਾ ਅਪਣਾਇਆ ਜਾਵੇ। ਓਹਨਾਂ ਨਸ਼ਾ ਛੱਡ ਰਹੇ ਮਰੀਜਾਂ ਨਾਲ਼ ਗੱਲਬਾਤ ਕਰਕੇ ਮਿਲ ਰਹੀਆਂ ਸਹੂਲਤਾਂ ਦਾ ਜਾਇਜਾ ਲਿਆ। 

 

Tags: Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD