Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਨਵਜੋਤ ਕੌਰ ਨੇ “ਸਾਡੇ ਬਜ਼ੁਰਗ, ਸਾਡਾ ਮਾਣ” ਮੁਹਿੰਮ ਤਹਿਤ ਜ਼ਿਲ੍ਹੇ ’ਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਬੈਠਕ

ਬਾਲ ਭਵਨ ਵਿਖੇ ਮੈਗਾ ਮੈਡੀਕਲ ਕੈਂਪ 03 ਜਨਵਰੀ ਨੂੰ-ਡਿਪਟੀ ਕਮਿਸ਼ਨਰ

Navjot Kaur, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 30 Jan 2026

Last updated on: Jan 31, 2026, 13:08 IST

ਮਾਨਸਾ ਜ਼ਿਲ੍ਹੇ ਵਿੱਚ “ਸਾਡੇ ਬਜ਼ੁਰਗ, ਸਾਡਾ ਮਾਣ” ਮੁਹਿੰਮ ਤਹਿਤ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਲਈ 03 ਜਨਵਰੀ ਨੂੰ ਸਥਾਨਕ ਬਾਲ ਭਵਨ ਵਿਖੇ ਮੈਗਾ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹਰ ਬਲਾਕ ਅਤੇ ਪਿੰਡ ਪੱਧਰ ’ਤੇ ਬਜ਼ੁਰਗਾਂ ਨੂੰ ਸਰਕਾਰੀ ਸਕੀਮਾਂ ਦੇ ਲਾਭ ਸਬੰਧੀ, ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ, ਕਾਨੂੰਨੀ ਮਦਦ ਅਤੇ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਪਹੁੰਚਾਉਣ ਲਈ ਵਿਸ਼ੇਸ਼ ਕੈਂਪ, ਜਾਗਰੂਕਤਾ ਮੁਹਿੰਮਾਂ ਅਤੇ ਆਉਟਰੀਚ ਪ੍ਰੋਗਰਾਮ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਰਾਹੀਂ ਬਜ਼ੁਰਗਾਂ ਤੱਕ ਸਰਕਾਰ ਦੀਆਂ ਯੋਜਨਾਵਾਂ ਦੀ ਸਿੱਧੀ ਪਹੁੰਚ ਯਕੀਨੀ ਬਣਾਈ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਬਿਰਧ ਆਸ਼ਰਮ ਦਾ ਦੌਰਾ ਕਰਵਾਇਆ ਜਾਵੇ ਅਤੇ ਉਨ੍ਹਾਂ ਦੇ “ਸਾਡੇ ਬਜ਼ੁਰਗ, ਸਾਡਾ ਮਾਣ” ਵਿਸ਼ੇ ’ਤੇ ਲੇਖ ਲਿਖਣ, ਪੇਂਟਿੰਗ ਸਮੇਤ ਹੋਰ ਮੁਕਾਬਲੇ ਕਰਵਾਏ ਜਾਣ ਤਾਂ ਜੋ ਵਿਦਿਆਰਥੀਆਂ ਨੂੰ ਬਜ਼ੁਰਗਾਂ ਦੇ ਸਤਿਕਾਰ ਅਤੇ ਭਲਾਈ ਬਾਰੇ ਜਾਗਰੂਕ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਦਾ ਸਨਮਾਨ, ਸੁਰੱਖਿਆ ਅਤੇ ਦੇਖਭਾਲ ਕਰਨਾ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਬਜ਼ੁਰਗਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ, ਜ਼ਰੂਰਤਮੰਦ ਬਜ਼ੁਰਗ ਨਾਗਰਿਕਾਂ ਤੱਕ ਸਰਕਾਰੀ ਸਹਾਇਤਾ, ਬੁਢਾਪਾ ਪੈਨਸ਼ਨ, ਸਿਹਤ ਬੀਮਾ, ਸਹਾਇਕ ਉਪਕਰਨ ਅਤੇ ਹੋਰ ਭਲਾਈ ਸਕੀਮਾਂ ਦੀ ਸਮੇਂ-ਸਿਰ ਪਹੁੰਚ ਯਕੀਨੀ ਬਣਾਉਣ ’ਤੇ ਵੀ ਖ਼ਾਸ ਜ਼ੋਰ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਇਸ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਇਕ ਲੋਕ ਲਹਿਰ ਦਾ ਰੂਪ ਦਿੱਤਾ ਜਾਵੇ, ਤਾਂ ਜੋ ਹਰ ਬਜ਼ੁਰਗ ਨਾਗਰਿਕ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚ ਸਕੇ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD