Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਹਲਕਾ ਘਨੌਰ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਵੱਡਾ ਬਲ

50 ਤੋਂ ਵੱਧ ਪਰਿਵਾਰ ਕਾਂਗਰਸ ਤੇ ’ਆਪ’ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ

Sarabjit Singh Jhinjher, Sarabjeet Singh Jhinjer, Shiromani Akali Dal, SAD, Akali Dal

Web Admin

Web Admin

5 Dariya News

ਘਨੌਰ , 31 Jan 2026

Last updated on: Jan 31, 2026, 16:22 IST

ਬੀਤੇ ਦਿਨ ਹਲਕਾ ਘਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ 50 ਤੋਂ ਵੱਧ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।

ਪਿੰਡ ਸਲੇਮਪੁਰ ਸੇਖਾਂ ਅਤੇ ਡਾਹਰੀਆ ਤੋਂ  ਜੁਝਾਰੂ ਆਗੂ ਸ. ਹੀਰਾ ਸਿੰਘ ਜੀ ਦੀ ਅਗਵਾਈ ਵਿੱਚ ਇਨ੍ਹਾਂ ਪਰਿਵਾਰਾਂ ਨੇ ਆਮ ਆਦਮੀ ਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ। ਇਸ ਮੌਕੇ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇਕੋ-ਇੱਕ ਅਜਿਹੀ ਪਾਰਟੀ ਹੈ ਜੋ ਹਮੇਸ਼ਾ ਪੰਜਾਬ, ਪੰਥ ਅਤੇ ਪੰਜਾਬੀਆਂ ਦੇ ਹੱਕਾਂ ਲਈ ਡਟ ਕੇ ਖੜ੍ਹੀ ਰਹੀ ਹੈ। 

ਉਨ੍ਹਾਂ ਕਿਹਾ ਕਿ ਅੱਜ ਪਾਰਟੀ ਵਿੱਚ ਲਗਾਤਾਰ ਲੋਕਾਂ ਦਾ ਸ਼ਾਮਿਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੀ ਜਨਤਾ ਇੱਕ ਵਾਰ ਫਿਰ ਅਕਾਲੀ ਦਲ ’ਤੇ ਆਪਣਾ ਭਰੋਸਾ ਜਤਾ ਰਹੀ ਹੈ। ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਪਰਿਵਾਰਕ ਪਾਰਟੀ ਹੈ, ਜਿੱਥੇ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਅਤੇ ਅਧਿਕਾਰ ਮਿਲਦਾ ਹੈ। 

ਉਨ੍ਹਾਂ ਦੱਸਿਆ ਕਿ ਅਕਾਲੀ ਦਲ ਨੇ ਹਮੇਸ਼ਾ ਪੇਂਡੂ ਵਿਕਾਸ, ਕਿਸਾਨਾਂ, ਨੌਜਵਾਨਾਂ, ਔਰਤਾਂ ਅਤੇ ਗਰੀਬ ਵਰਗ ਦੀ ਭਲਾਈ ਲਈ ਇਤਿਹਾਸਕ ਅਤੇ ਲੋਕਹਿਤੀ ਫੈਸਲੇ ਕੀਤੇ ਹਨ। ਝਿੰਜਰ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੋਹਾਂ ਪਾਰਟੀਆਂ ਨੇ ਸੱਤਾ ਵਿੱਚ ਰਹਿੰਦਿਆਂ ਸਿਰਫ਼ ਝੂਠੇ ਵਾਅਦੇ ਕੀਤੇ ਅਤੇ ਪੰਜਾਬ ਨੂੰ ਬਰਬਾਦੀ ਵੱਲ ਧੱਕਿਆ। 

ਕਾਂਗਰਸ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ, ਜਦਕਿ ਆਮ ਆਦਮੀ ਪਾਰਟੀ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਦੀ ਜਨਤਾ ਨਾਲ ਸਿਰਫ਼ ਵਿਸ਼ਵਾਸਘਾਤ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਨਸ਼ਾ, ਅਪਰਾਧ ਅਤੇ ਮਾਫੀਆ ਰਾਜ ਫਿਰ ਤੋਂ ਸਿਰ ਚੁੱਕ ਰਿਹਾ ਹੈ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਝਿੰਜਰ ਨੇ ਹੜ੍ਹਾਂ ਦੇ ਸਮੇਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਮੁਸੀਬਤ ਵਿੱਚ ਸੀ, ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਗੇ ਵਧ ਕੇ ਲੋਕਾਂ ਦੀ ਰਾਸ਼ਨ, ਨਕਦ ਰਕਮ ਅਤੇ ਡੀਜ਼ਲ ਨਾਲ ਮਦਦ ਕੀਤੀ, ਪਰ ਉਸ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਅਤੇ ਕਾਂਗਰਸ ਦੇ ਵੱਡੇ ਲੀਡਰ ਲੋਕਾਂ ਤੋਂ ਲੁਕਦੇ ਫਿਰੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਸੱਤਾ ਵਿੱਚ ਹੋਵੇ ਜਾਂ ਨਾ ਹੋਵੇ, ਲੋਕਾਂ ਦੇ ਦੁੱਖ-ਸੁੱਖ ਵਿੱਚ ਸਾਥ ਨਿਭਾਇਆ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਪੰਜਾਬ ਨੇ ਵਿਕਾਸ ਦੀ ਨਵੀਂ ਦਿਸ਼ਾ ਵੇਖੀ ਸੀ, ਪਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਨਾਕਾਮ ਨੀਤੀਆਂ ਨੇ ਪੰਜਾਬ ਨੂੰ ਪਿੱਛੇ ਧੱਕ ਦਿੱਤਾ। ਅੱਜ ਪੰਜਾਬ ਦਾ ਨੌਜਵਾਨ ਨਿਰਾਸ਼ ਹੈ, ਕਿਸਾਨ ਦੁਖੀ ਹੈ ਅਤੇ ਆਮ ਆਦਮੀ ਗਲਤ ਨੀਤੀਆਂ ਦਾ ਖਮਿਆਜ਼ਾ ਭੁਗਤ ਰਿਹਾ ਹੈ।

ਸਲੇਮਪੁਰ ਸੇਖਾਂ ਤੋਂ ਬੀਬੀ ਬਿਮਲ ਕੌਰ , ਬੀਬੀ ਸਿੰਦਰ ਕੌਰ, ਬੀਬੀ ਸੁਖਵਿੰਦਰ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਭਜਨ ਕੌਰ, ਬੀਬੀ ਸੀਮਾ ਕੌਰ, ਬੀਬੀ ਕੈਲਾਸ਼ ਕੌਰ, ਬੀਬੀ ਮਲਕੀਤ ਕੌਰ, ਬੀਬੀ ਮਨਪ੍ਰੀਤ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਸਰਬਜੀਤ ਕੌਰ, ਸ. ਡਿਪਟੀ ਸਿੰਘ. ਸ. ਭਜਨ ਸਿੰਘ. ਸ. ਲਾਲ ਸਿੰਘ, ਸ. ਚੰਨ ਸਿੰਘ, ਸ. ਜਸਮੇਰ ਸਿੰਘ,ਸ. ਨਿਹਾਲ ਸਿੰਘ,ਸ. ਬਚਿੱਤਰ ਸਿੰਘ, ਸ. ਮਨਪ੍ਰੀਤ ਸਿੰਘ, ਸ. ਜੱਜ ਸਿੰਘ, ਸ. ਹਜੂਰ ਸਿੰਘ, ਸ. ਗੁਰਦੇਵ ਸਿੰਘ, ਸ. ਜਗਤਾਰ ਸਿੰਘ, ਸ. ਗੁਰਤੇਜ ਸਿੰਘ, ਸ. ਅਮਨ ਸਿੰਘ, ਸ. ਕਸ਼ਮੀਰ ਸਿੰਘ, ਸ. ਸ਼ੇਰ ਸਿੰਘ, ਸ. ਕਿਸ਼ਨ ਸਿੰਘ, ਸ. ਮੱਖਣ ਸਿੰਘ, ਸ. ਗੁਰਦਿੱਤ ਸਿੰਘ, ਸ. ਜਗਵਿੰਦਰ ਸਿੰਘ ਜੱਗੀ, ਡਾਹਰੀਆ ਤੋਂ ਬੀਬੀ ਸੋਮ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਪਰਵੀਨ ਕੌਰ, ਬੀਬੀ ਵੀਨਾ ਕੌਰ, ਬੀਬੀ ਜਸਵੀਰ ਕੌਰ ਸ਼ਾਮਲ ਹੋਏ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਅਕਾਲੀ ਦਲ ਦੀ ਸੋਚ, ਪੰਥਕ ਵਿਚਾਰਧਾਰਾ ਅਤੇ ਪੰਜਾਬ ਦੇ ਹੱਕਾਂ ਲਈ ਕੀਤੀ ਜਾ ਰਹੀ ਨਿਰੰਤਰ ਲੜਾਈ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ’ਤੇ ਲਿਆ ਸਕਦਾ ਹੈ।

ਇਸ ਦੌਰਾਨ ਸ. ਬਲਵਿੰਦਰ ਸਿੰਘ, ਸ. ਗੁਲਜ਼ਾਰ ਸਿੰਘ, ਸ. ਜਗਤਾਰ ਸਿੰਘ ਜੱਗੀ ਤੇ ਬਲਾਕ ਸੰਮਤੀ ਉਮੀਦਵਾਰ ਬੀਬੀ ਸਿੰਦਰ ਕੌਰ ਆਦਿ ਵੀ ਹਾਜ਼ਰ ਸਨ।

 

Tags: Sarabjit Singh Jhinjher , Sarabjeet Singh Jhinjer , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD