Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਵਿਆਪਕ ਕਾਸੋ ਅਪਰੇਸ਼ਨ

ਸਮਾਜ ਵਿਰੋਧੀ ਅਨਸਰਾਂ 'ਤੇ ਸਖ਼ਤ ਨਜ਼ਰ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO

Web Admin

Web Admin

5 Dariya News

ਸੰਗਰੂਰ , 31 Jan 2026

Last updated on: Jan 31, 2026, 17:05 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਪੂਰਨ ਖ਼ਾਤਮੇ ਅਤੇ ਅਪਰਾਧ ਰਹਿਤ ਸਮਾਜ ਦੀ ਸਿਰਜਣਾ ਲਈ ਚਲਾਈ ਜਾ ਰਹੀ ਮਹੱਤਵਪੂਰਨ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੇ ਸਪਸ਼ਟ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਪੀ. (ਹੈੱਡਕੁਆਰਟਰ) ਸ਼੍ਰੀ ਰਾਜੇਸ਼ ਛਿੱਬਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਕਾਸੋ ਅਪਰੇਸ਼ਨ ਚਲਾਏ ਗਏ।

ਇਸ ਦੌਰਾਨ ਬੱਸ ਸਟੈਂਡ ਸੰਗਰੂਰ ਸਮੇਤ ਹੋਰ ਭੀੜ-ਭਾੜ ਵਾਲੇ ਸਥਾਨਾਂ, ਸੰਵੇਦਨਸ਼ੀਲ ਖੇਤਰਾਂ, ਮੁੱਖ ਸੜਕਾਂ ਅਤੇ ਆਵਾਜਾਈ ਕੇਂਦਰਾਂ 'ਤੇ ਪੁਲਿਸ ਨਾਕਾਬੰਦੀ ਅਤੇ ਚੈਕਿੰਗ ਅਭਿਆਨ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ਆਉਣ-ਜਾਣ ਵਾਲੇ ਵਿਅਕਤੀਆਂ ਦੀ ਗਹਿਰੀ ਜਾਂਚ ਕੀਤੀ ਗਈ, ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਵਾਹਨਾਂ ਦੀ ਵਿਸਥਾਰ ਨਾਲ ਤਲਾਸ਼ੀ ਲਈ ਗਈ।

ਕਾਸੋ ਅਪਰੇਸ਼ਨਾਂ ਦਾ ਮੁੱਖ ਉਦੇਸ਼ ਨਸ਼ਿਆਂ ਦੀ ਤਸਕਰੀ, ਗੈਰਕਾਨੂੰਨੀ ਸਰਗਰਮੀਆਂ, ਲੁੱਟ-ਖੋਹ, ਚੋਰੀਆਂ ਅਤੇ ਹੋਰ ਅਪਰਾਧਿਕ ਗਤਿਵਿਧੀਆਂ 'ਤੇ ਅੰਕੁਸ਼ ਲਗਾਉਣਾ ਸੀ। ਇਸ ਮੌਕੇ ਐੱਸ.ਪੀ. (ਐਚ) ਸ਼੍ਰੀ ਰਾਜੇਸ਼ ਛਿੱਬਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਨਸ਼ਿਆਂ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਦੇ ਘੇਰੇ 'ਚ ਲਿਆਂਦਾ ਜਾਵੇਗਾ। 

ਉਨ੍ਹਾਂ ਕਿਹਾ ਕਿ ਅਜਿਹੇ ਅਚਾਨਕ ਅਤੇ ਵਿਸ਼ਾਲ ਪੱਧਰ ਦੇ ਅਪਰੇਸ਼ਨ ਆਉਣ ਵਾਲੇ ਸਮੇਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੇ ਤਾਂ ਜੋ ਅਪਰਾਧਕ ਤੱਤਾਂ ਵਿੱਚ ਡਰ ਦਾ ਮਾਹੌਲ ਬਣਿਆ ਰਹੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਜਾਂ ਕਿਸੇ ਵੀ ਕਿਸਮ ਦੀ ਗੈਰਕਾਨੂੰਨੀ ਸਰਗਰਮੀ ਬਾਰੇ ਜਾਣਕਾਰੀ ਨਿਰਭੀਕ ਹੋ ਕੇ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਸਾਫ਼ ਕੀਤਾ ਗਿਆ ਹੈ ਕਿ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਵਾਲੇ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਨਸ਼ਾ ਮੁਕਤ, ਸੁਰੱਖਿਅਤ ਤੇ ਸ਼ਾਂਤੀਪੂਰਨ ਸਮਾਜ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਡੀ.ਐੱਸ.ਪੀ. (ਆਰ) ਸੰਗਰੂਰ ਸੁਖਦੇਵ ਸਿੰਘ ਸਮੇਤ ਵੱਡੀ ਗਿਣਤੀ ਪੁਲਿਸ ਮੁਲਾਜ਼ਮ ਹਾਜ਼ਰ ਸਨ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD