Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੂਰਜਕੁੰਡ ਕੌਮਾਂਤਰੀ ਸ਼ਿਲਪ ਮੇਲੇ ਨੂੰ ਮਿਲੇਗਾ ਡਿਜਿਟਲ ਵਿਸਥਾਰ, ਹੁਣ ਸਾਲ ਭਰ ਆਨਲਾਇਨ ਬਿਕਣਗੇ ਦਸਤਕਾਰੀ ਉਤਪਾਦ-ਡਾ. ਸ੍ਰੀਵਤਸ ਕ੍ਰਿਸ਼ਣ

5 Dariya News

5 Dariya News

5 Dariya News

ਫਰੀਦਾਬਾਦ , 31 Jan 2026

Last updated on: Jan 31, 2026, 18:07 IST

ਭਾਰਤ ਸਰਕਾਰ ਦੇ ਸੈਰ-ਸਪਾਟੇ ਮੰਤਰਾਲੇ ਦੇ ਸਕੱਤਰ ਡਾ. ਸ੍ਰੀਵਤਸ ਕ੍ਰਿਸ਼ਣ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਵਿਜਨ ਦੇ ਅਨੁਸਾਰ ਦਸਤਕਾਰਾਂ ਦੇ ਹੁਨਰ ਨੂੰ ਵੈਸ਼ਵਿਕ ਪੱਧਰ 'ਤੇ ਲੈ ਜਾਉਣ ਲਈ ਸੂਰਜਕੁੰਡ ਮੇਲੇ ਦਾ ਇੱਕ ਆਨਲਾਇਨ ਪਲੇਟਫਾਰਮ ਤਿਆਰ ਕੀਤਾ ਜਾਵੇਗਾ। ਇਸ ਰਾਹੀਂ ਕਾਰੀਗਰ ਹੁਣ ਸਿਰਫ ਮੇਲੇ ਦੌਰਾਨ ਹੀ ਨਹੀਂ ਸਗੋਂ ਪੂਰੇ ਸਾਲ ਆਪਣਾ ਹਸਤਨਿਰਮਿਤ ਸਾਮਾਨ ਦੁਨਿਆਭਰ ਵਿੱਚ ਵੇਚ ਸਕਣਗੇ।

ਸੈਰ-ਸਪਾਟੇ ਮੰਤਰਾਲੇ ਦੇ ਸਕੱਤਰ ਡਾ. ਸ੍ਰੀਵਤਸ ਕ੍ਰਿਸ਼ਣ ਸ਼ਨਿਵਾਰ ਨੂੰ ਸੂਰਜਕੁੰਡ ਮੇਲਾ ਕਾਂਪਲੈਕਸ ਦੇ ਕਨਵੇਂਸ਼ਨ ਹਾਲ ਵਿੱਚ ਆਯੋਜਿਤ ਇੱਕ ਕਾਂਫ੍ਰੈਂਸ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਨਿਦੇਸ਼ਕ ਪਾਰਥ ਗੁਪਤਾ, ਸੂਚਨਾ ਜਨਸੰਪਰਕ ਅਤੇ ਭਾਸ਼ਾ ਵਿਭਾਗ ਦੀ ਵਧੀਕ ਨਿਦੇਸ਼ਕ ਵਰਸ਼ਾ ਖਾਂਗਵਾਲ ਮੌਜ਼ੂਦ ਰਹੇ।

ਸੂਰਜਕੁੰਡ ਮੇਲਾ ਪਾਰੰਪਰਿਕ ਸ਼ਿਲਪਕਾਰਾਂ ਲਈ ਗਲੋਬਲ ਲਾਂਚਪੈਡ

ਉਨ੍ਹਾਂ ਨੇ ਕਿਹਾ ਕਿ ਸੂਰਜਕੁੰਡ ਮੇਲਾ ਸਿਰਫ ਇੱਕ ਆਯੋਜਨ ਨਹੀਂ ਸਗੋਂ ਸਾਡੇ ਪਾਰੰਪਰਿਕ ਦਸਤਕਾਰਾਂ ਲਈ ਇੱਕ ਗਲੋਬਲ ਲਾਂਚਪੈਡ ਹੈ। ਆਨਲਾਇਨ ਪਲੇਟਫਾਰਮ ਦੇ ਆਉਣ ਨਾਲ ਸਾਡੇ ਗ੍ਰਾਮੀਣ ਕਾਰੀਗਰਾਂ ਦੀ ਪਹੁੰਚ ਸਿੱਧੇ ਕੌਮਾਂਤਰੀ ਬਾਜਾਰ ਤੱਕ ਹੋਵੇਗੀ। ਮੁੱਖ ਮੰਤਰੀ ਨਾਇਬ ਸਿੰੰਘ ਸੈਣੀ ਦੇ ਨਿਰਦੇਸ਼ ਅਨੁਸਾਰ ਮੇਲਾ ਅਥਾਰਿਟੀ ਦਾ ਟੀਚਾ ਮੇਲੇ ਨੂੰ ਪੂਰੀ ਤਰ੍ਹਾਂ ਸਵੈ-ਨਿਰਭਰ ਬਨਾਉਣਾ ਅਤੇ ਸਿਰਫ ਦਸਤਕਾਰੀ ਉਤਪਾਦਾਂ ਨੂੰ ਹੀ ਵਧਾਵਾ ਦੇਣਾ ਹੈ।

ਮੇਲੇ ਦੀ ਮਿਆਦ ਨੂੰ ਦੋ ਹਫ਼ਤੇ ਤੋਂ ਵਧਾ ਕੇ ਚਾਰ ਹਫ਼ਤੇ ਕਰਨ ਦਾ ਵਿਚਾਰ

ਡਾ. ਸ੍ਰੀਵਤਸ ਕ੍ਰਿਸ਼ਣ ਨੇ ਕਿਹਾ ਕਿ ਸ਼ਿਲਪਕਾਰਾਂ ਅਤੇ ਸੈਲਾਨਿਆਂ ਦੇ ਉਤਸਾਹ ਨੂੰ ਵੇਖਦੇ ਹੋਏ ਮੇਲੇ ਦੀ ਮਿਆਦ ਨੂੰ ਦੋ ਹਫ਼ਤੇ ਤੋਂ ਵਧਾ ਕੇ ਚਾਰ ਹਫ਼ਤੇ ਕਰਨ ਦਾ ਵਿਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕੇਂਦਰੀ ਸੈਰ-ਸਪਾਟਾ ਮੰਤਰੀ ਦੇ ਨਿਰਦੇਸ਼ ਅਨੁਸਾਰ ਰਾਸ਼ਟਰੀ ਪੁਰਸਕਾਰ ਵਿਜੇਤਾ ਸ਼ਿਲਪਕਾਰਾਂ ਨੂੰ ਮੇਲੇ ਵਿੱਚ ਵਿਸ਼ੇਸ਼ ਪ੍ਰਾਥਮਿਕਤਾ ਦਿੱਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਹੁਨਰ ਨੂੰ ਕੌਮਾਂਤਰੀ ਪੱਧਰ 'ਤੇ ਪਹੁੰਚਾਇਆ ਜਾ ਸਕੇ।

ਬੁਨਿਆਦੀ ਢਾਂਚੇ 'ਤੇ ਵਿਸ਼ੇਸ਼ ਧਿਆਨ-ਡਾ. ਅਮਿਤ ਅਗਰਵਾਲ

ਕਮੀਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ ਨੇ ਇੱਕ ਸੁਆਲ ਦੇ ਜਵਾਬ ਵਿੱਚ ਕਿਹਾ ਕਿ ਇਸ ਸਾਲ ਮੇਲੇ ਦੇ ਬੁਨਿਆਦੀ ਢਾਂਚੇ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਕੱਚੀ ਹਟਾਂ ਨੂੰ ਪੱਕਾ ਕੀਤਾ ਗਿਆ ਹੈ ਅਤੇ ਸੁਰੱਖਿਆ ਦੇ ਲਿਹਾਜ ਨਾਲ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਥੀਮ ਰਾਜ ਅਤੇ ਥੀਮ ਦੇਸ਼ ਦੇ ਚੌਣ ਦੀ ਪ੍ਰਕਿਰਿਆ ਜੁਲਾਈ ਤੋਂ ਹੀ ਸ਼ੁਰੂ ਹੋ ਜਾਂਦੀ ਹੈ ਜਿਸ ਨੂੰ ਰੋਟੇਸ਼ਨ ਦੇ ਅਧਾਰ 'ਤੇ ਤੈਅ ਕੀਤਾ ਜਾਂਦਾ ਹੈ।

ਉਨ੍ਹਾਂ ਨੇ ਕਿਹਾ ਕਿ ਸੈਲਾਨੀ ਮੇਲੇ ਦੀ ਟਿਕਟ ਕਾਉਂਟਰ ਦੇ ਨਾਲ ਨਾਲ ਆਨਲਾਇਨ ਵੀ ਖਰੀਦ ਸਕਣਗੇ। ਡੀਐਮਆਰਸੀ ਵੱਲੋਂ ਆਨਲਾਇਨ ਟਿਕਟ ਦੀ ਵਿਕਰੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮੇਲੇ ਦੇ ਸਮਾਪਨ ਤੋਂ ਬਾਅਦ ਇੱਕ ਸਮੀਖਿਆ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿੱਖ ਕਮੀਆਂ ਨੂੰ ਦੂਰ ਕਰ ਇਸ ਨੂੰ ਹੋਰ ਬੇਹਤਰ ਬਣਾਇਆ ਜਾ ਸਕੇ।

 

Tags: 39th Surajkund International Crafts Mela 2025 , Surajkund International Crafts Mela , Surajkund Mela , Surajkund , Faridabad , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD