Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਮੋਹਾਲੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਵਧਾਉਣ ਦੀ ਅਪੀਲ ਕੀਤੀ

Web Admin

Web Admin

5 Dariya News

ਲੁਧਿਆਣਾ , 01 Feb 2026

Last updated on: Feb 02, 2026, 07:42 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਇਮਾਰਤ ਦੇ ਉਦਘਾਟਨ ਮੌਕੇ ਭਾਰਤ ਸਰਕਾਰ ਨੂੰ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ, ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਰੱਖਣ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਕਦਮ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸਭ ਤੋਂ ਛੋਟੀ ਉਮਰ ਦੇ ਨਾਇਕਾਂ ਵਿੱਚੋਂ ਇੱਕ ਨਾਇਕ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ।

ਮੁੱਖ ਮੰਤਰੀ ਨੇ ਕੇਂਦਰ ਨੂੰ ਮੋਹਾਲੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਵਿੱਚ ਵਾਧਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹੇ ਪਲ ਵੱਲ ਲਗਾਤਾਰ ਵਧ ਰਿਹਾ ਹੈ ਜਿੱਥੇ ਇਸ ਦੇ ਚਾਰੇ ਹਵਾਈ ਅੱਡਿਆਂ ਦੇ ਨਾਂ ਸੂਬੇ ਦੇ ਮਹਾਨ ਗੁਰੂਆਂ ਅਤੇ ਸ਼ਹੀਦਾਂ ਦੇ ਨਾਮ ਉੱਤੇ ਰੱਖੇ ਜਾਣਗੇ, ਜੋ ਆਧੁਨਿਕ ਬੁਨਿਆਦੀ ਢਾਂਚੇ ਨੂੰ ਸੂਬੇ ਦੀ ਅਧਿਆਤਮਿਕ ਅਤੇ ਇਨਕਲਾਬੀ ਵਿਰਾਸਤ ਨਾਲ ਜੋੜਨਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਵਾਈ ਅੱਡੇ ਦੇ ਵਰਚੁਅਲ ਉਦਘਾਟਨ ਦੌਰਾਨ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਦੀ ਮੌਜੂਦਗੀ ਵਿੱਚ ਇਹ ਮੁੱਦਾ ਉਠਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਸਿਰਫ਼ 19 ਸਾਲ ਦੀ ਉਮਰ ਵਿੱਚ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਦੀ ਮਹਾਨ ਕੁਰਬਾਨੀ ਨੇ ਲੱਖਾਂ ਲੋਕਾਂ ਨੂੰ ਬ੍ਰਿਟਿਸ਼ ਸਾਮਰਾਜਵਾਦ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕੀਤਾ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਵੀ ਉਨ੍ਹਾਂ ਨੂੰ ਆਪਣਾ ਰੋਲ ਮਾਡਲ ਮੰਨਦੇ ਸਨ।"

ਮੁੱਖ ਮੰਤਰੀ ਨੇ ਕਿਹਾ ਕਿ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਰੱਖਣਾ ਇਸ ਮਹਾਨ ਸ਼ਹੀਦ ਪ੍ਰਤੀ ਸੱਚੀ ਸਰਧਾਂਜਲੀ ਹੋਵੇਗੀ ਜੋ ਇਸ ਖੇਤਰ ਨਾਲ ਸਬੰਧਤ ਸੀ ਅਤੇ ਹਵਾਬਾਜ਼ੀ ਵਿੱਚ ਕਰੀਅਰ ਬਣਾਉਣ ਲਈ ਬਰਕਲੇ ਯੂਨੀਵਰਸਿਟੀ ਗਿਆ ਸੀ ਪਰ ਉਸ ਨੇ ਵਾਪਸ ਆਉਣ ਦੀ ਬਜਾਇ ਆਜ਼ਾਦੀ ਅੰਦੋਲਨ ਲਈ ਆਪਣਾ ਜੀਵਨ ਸਮਰਪਿਤ ਕਰਨ ਦਾ ਰਾਹ ਚੁਣਿਆ। ਉਨ੍ਹਾਂ ਕਿਹਾ, "ਪੰਜਾਬ ਮਹਾਨ ਗੁਰੂਆਂ, ਪੈਗੰਬਰਾਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ। ਇਸ ਪਵਿੱਤਰ ਮਿੱਟੀ ਦੇ ਕਣ-ਕਣ ਵਿੱਚੋਂ ਉਨ੍ਹਾਂ ਦੀਆਂ ਕੁਰਬਾਨੀਆਂ ਦੀ ਮਹਿਕ ਆਉਂਦੀ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਰੱਖਿਆ ਜਾਂਦਾ ਹੈ ਤਾਂ ਪੰਜਾਬ ਦੇ ਚਾਰ ਹਵਾਈ ਅੱਡਿਆਂ ਵਿੱਚੋਂ ਦੋ ਦਾ ਨਾਮ ਸਤਿਕਾਰਯੋਗ ਗੁਰੂਆਂ ਦੇ ਨਾਮ 'ਤੇ ਅਤੇ ਦੋ ਦਾ ਨਾਮ ਸ਼ਹੀਦਾਂ ਦੇ ਨਾਮ 'ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ, "ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ ਦਾ ਨਾਮ ਗੁਰੂਆਂ ਦੇ ਨਾਮ 'ਤੇ ਰੱਖਿਆ ਗਿਆ ਹੈ, ਜਦੋਂ ਕਿ ਸ਼ਹੀਦ ਭਗਤ ਸਿੰਘ ਹਵਾਈ ਅੱਡਾ, ਮੋਹਾਲੀ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਹਵਾਈ ਅੱਡਾ, ਹਲਵਾਰਾ ਸਾਡੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹੋਵੇਗਾ।"

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ 'ਤੇ ਲੋਕਾਂ ਨੂੰ ਵਧਾਈ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਆਦਮਪੁਰ ਹਵਾਈ ਅੱਡੇ ਦਾ ਨਾਮ ਭਗਤੀ ਲਹਿਰ ਦੇ ਮਹਾਨ ਗੁਰੂ ਦੇ ਨਾਮ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ, "ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੁਆਰਾ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਦਿਖਾਇਆ ਗਿਆ ਰਾਹ ਸਾਡੀ ਸਰਕਾਰ ਦੀ ਜਨਤਾ ਦੀ ਸੇਵਾ ਕਰਨ ਦੀ ਵਚਨਬੱਧਤਾ ਦਾ ਮੁੱਖ ਥੰਮ੍ਹ ਹੈ।" ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਇੱਕ ਇਤਿਹਾਸਕ ਦਿਨ ਰਿਹਾ ਕਿਉਂਕਿ ਪ੍ਰਧਾਨ ਮੰਤਰੀ ਨੇ ਇਸ ਸ਼ੁਭ ਮੌਕੇ 'ਤੇ ਦੋ ਹਵਾਈ ਅੱਡੇ ਲੋਕਾਂ ਨੂੰ ਸਮਰਪਿਤ ਕੀਤੇ।

ਹਲਵਾਰਾ ਹਵਾਈ ਅੱਡੇ ਦੀ ਰਣਨੀਤਕ ਮਹੱਤਤਾ ਨੂੰ ਉਜਾਗਰ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਇਸ ਹਵਾਈ ਅੱਡੇ ਨੇ ਸਾਲਾਂ ਦੌਰਾਨ ਅਹਿਮ ਭੂਮਿਕਾ ਨਿਭਾਈ ਹੈ ਅਤੇ ਮਹੱਤਵਪੂਰਨ ਕਾਰਜਾਂ ਦੌਰਾਨ ਹਥਿਆਰਬੰਦ ਸੈਨਾਵਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਨੇ ਹਲਵਾਰਾ ਵਿਖੇ ਟਰਮੀਨਲ, ਜਿਸ ਨੂੰ ਹੁਣ ਜਨਤਾ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ, ਨੂੰ ਵਿਕਸਤ ਕਰਨ ਵਿੱਚ ਯੋਗਦਾਨ ਪਾਉਣ ਲਈ ਭਾਰਤੀ ਹਥਿਆਰਬੰਦ ਸੈਨਾਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, "ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਇਸ ਹਵਾਈ ਅੱਡੇ ਤੋਂ ਸੰਪਰਕ ਵਧਾਉਣ ਲਈ ਭਾਰਤ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰੇਗੀ।"

ਪਹਿਲਾਂ ਕੀਤੇ ਗਏ ਉਪਰਾਲਿਆਂ ਨੂੰ ਯਾਦ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 22 ਮਾਰਚ, 2023 ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਸੀ ਜਿਸ ਵਿੱਚ ਭਾਰਤ ਸਰਕਾਰ ਨੂੰ ਇੰਡੀਅਨ ਏਅਰ ਫੋਰਸ ਸਟੇਸ਼ਨ, ਹਲਵਾਰਾ, ਲੁਧਿਆਣਾ ਵਿਖੇ ਸਥਿਤ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦੀ ਬੇਨਤੀ ਕੀਤੀ ਗਈ ਸੀ। 

ਉਨ੍ਹਾਂ ਕਿਹਾ, "ਗਦਰ ਪਾਰਟੀ ਦੇ ਇੱਕ ਸਰਗਰਮ ਆਗੂ ਵਜੋਂ, ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਦੇ ਅੰਦਰ ਭਾਰਤ ਦੀ ਆਜ਼ਾਦੀ ਲਈ ਅਣਥੱਕ ਮਿਹਨਤ ਕੀਤੀ। ਹਵਾਈ ਅੱਡੇ ਦਾ ਨਾਮ ਉਨ੍ਹਾਂ ਦੇ ਨਾਮ 'ਤੇ ਰੱਖਣਾ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੂੰ ਇੱਕ ਨਿਮਰ ਸ਼ਰਧਾਂਜਲੀ ਹੋਵੇਗੀ।"ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਹੈ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੇ ਮਹਾਨ ਸ਼ਹੀਦਾਂ ਦੇ ਨਾਮ 'ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮਕਰਨ ਸਾਡੀ ਸਰਕਾਰ ਦੇ ਮਹਾਨ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਸਮਰਪਿਤ ਕਰਨ ਲਈ ਪ੍ਰੇਰਿਤ ਕਰਨ ਦੇ ਦ੍ਰਿਸ਼ਟੀਕੋਣ ਦਾ ਇੱਕ ਅਨਿੱਖੜਵਾਂ ਅੰਗ ਹੈ।"

 

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Kinjarapu Rammohan Naidu , Kinjarapu Ram Mohan Naidu , Ram Mohan Naidu , Bharatiya Janata Party , BJP , Ludhiana , Hardeep Singh Mundian

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD