Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਕੂਲ ਆਫ਼ ਐਮੀਨੈਂਸ ਫ਼ਾਰ ਗਰਲਜ਼, ਮਾਲ ਰੋਡ ਵਿਖੇ ਸਾਲਾਨਾ ਇਨਾਮ-ਵੰਡ ਸਮਾਰੋਹ ਆਯੋਜਿਤ

ਮੁੱਖ ਮਹਿਮਾਨ ਸ. ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ, ਪੰਜਾਬ ਨੇ ਸਕੂਲ ਦੀਆਂ 200 ਤੋਂ ਵੱਧ ਵਿਦਿਆਰਥਣਾਂ ਅਤੇ ਖਿਡਾਰਨਾਂ ਨੂੰ ਕੀਤਾ ਸਨਮਾਨਿਤ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 31 Jan 2026

Last updated on: Feb 02, 2026, 11:24 IST

ਅੱਜ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ ਫ਼ਾਰ ਗਰਲਜ਼, ਮਾਲ ਰੋਡ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਵਿਚ ਖੇਡਾਂ ਅਤੇ ਪ੍ਰੀਖਿਆਵਾਂ ਵਿਚੋਂ ਅੱਵਲ ਆਈਆਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਸ. ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ, ਪੰਜਾਬ, ਸ੍ਰੀਮਤੀ ਸੁਹਿੰਦਰ ਕੌਰ, ਵਿਸ਼ੇਸ਼ ਮਹਿਮਾਨ ਸ. ਕਰਮਜੀਤ ਸਿੰਘ ਰਿੰਟੂ ਚੇਅਰਮੈਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ, ਸ. ਗੁਰਪ੍ਰੀਤ ਕਟਾਰੀਆ ਸਕੂਲ਼ ਐੱਸ.ਐੱਮ.ਸੀ. ਚੇਅਰਮੈਨ, ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ, ਸ੍ਰੀ ਰਾਜੇਸ਼ ਖੰਨਾ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ)  ਅੰਮ੍ਰਿਤਸਰ, ਸ. ਕੰਵਲਜੀਤ ਸਿੰਘ ਸੰਧੂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ), ਅੰਮ੍ਰਿਤਸਰ, ਸ੍ਰੀ ਆਸ਼ੂ ਵਿਸ਼ਾਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅੰਮ੍ਰਿਤਸਰ, ਸ੍ਰੀਮਤੀ ਡੌਲੀ ਭਾਟੀਆ ਕੌਂਸਲਰ ਪ੍ਰਤੀਨਿਧੀ ਅਤੇ ਸਕੂਲ ਐੱਸ. ਐੱਮ. ਸੀ. ਮੈਂਬਰ ਸ਼ਾਮਿਲ ਹੋਏ।

ਸਮਾਰੋਹ ਦੌਰਾਨ ਮੁੱਖ ਮਹਿਮਾਨ ਸ. ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ, ਪੰਜਾਬ ਨੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆ ਹੋਇਆਂ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਬਹੁਤ ਗੁਣੀ ਹਨ ਅਤੇ ਉਨ੍ਹਾਂ ਮਿਹਨਤ, ਆਤਮ ਵਿਸ਼ਵਾਸ, ਦ੍ਰਿੜਤਾ ਤੇ ਸਮਰਪਨ ਦੀ ਭਾਵਨਾ ਮਜਬੂਤ ਰੱਖ ਕੇ ਦੇਸ਼ ਵਿਦੇਸ਼ ਵਿਚ ਆਪਣਾ ਨਾਮ ਹੋਰ ਰੌਸ਼ਨ ਕਰਨਾ ਹੈ। ਉਨ੍ਹਾਂ ਕਿਹਾ ਕਿ ਮਿਆਰੀ ਸਿੱਖਿਆ ਨਾਲ ਹੀ ਤੱਰਕੀ ਸੰਭਵ ਹੈ ਅਤੇ ਪੰਜਾਬ ਵਿਚ ਸਕੂਲ ਆਫ਼ ਐਮੀਨੈਂਸ ਬਣਨ ਤੋਂ ਬਾਅਦ ਨਤੀਜੇ ਪਹਿਲਾਂ ਨਾਲੋਂ ਬਹੁਤ ਬੇਹਤਰ ਹੋ ਰਹੇ ਹਨ ਅਤੇ ਬੱਚੇ ਵਧੇਰੇ ਅੱਗੇ ਵੱਧ ਰਹੇ ਹਨ। 

ਉਨ੍ਹਾਂ ਕਿਹਾ ਕਿ ਸਿੱਖਿਆ ਦੁਨੀਆ ਦਾ ਸਭ ਤੋਂ ਤਾਕਤਵਾਰ ਹਥਿਆਰ ਹੈ ਜੋ ਕਿ ਤੁਹਾਡੇ ਕੋਲੋਂ ਕੋਈ ਖੋਹ ਨਹੀਂ ਸਕਦਾ। ਉਨ੍ਹਾਂ ਮਾਲ ਰੋਡ ਸਕੂਲ ਦੀ ਪ੍ਰਿੰਸੀਪਲ ਮਨਦੀਪ ਕੌਰ ਅਤੇ ਸਟਾਫ ਦੀ ਸ਼ਲਾਘਾ ਕਰਦਿਆਂ ਸਕੂਲ ਨੂੰ ਹਰ ਪੱਖੋਂ ਹੋਰ ਵਧੀਆ ਬਣਾਉਣ ਲਈ ਆਪਣੀ ਵਚਨਬੱਧਤਾ ਦਿੱਤੀ। 

ਇਸ ਮੌਕੇ ਉਨ੍ਹਾਂ ਸਕੂਲ ਦੇ ਸਪੋਰਟਸ ਹਾਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਕਰਮਜੀਤ ਸਿੰਘ ਰਿੰਟੂ ਚੇਅਰਮੈਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ ਅਤੇ ਵਿਦਿਆਰਥਣਾਂ ਇਨ੍ਹਾਂ ਸਹੂਲਤਾਂ ਦਾ ਵਧੀਆ ਉਪਯੋਗ ਕਰਦੇ ਹੋਏ ਮਿਆਰੀ ਸਿੱਖਿਆ ਪ੍ਰਾਪਤ ਕਰਕੇ ਆਪਣੇ ਅਤੇ ਪਰਿਵਾਰ ਦੀ ਜ਼ਿੰਦਗੀ ਨੂੰ ਬੇਹਤਰ ਬਣਾਉਣ ਅਤੇ ਰਾਜ ਵਿਚ ਸਿੱਖਿਆ ਕ੍ਰਾਂਤੀ ਲੈਕੇ ਆ ਰਹੀਆਂ ਹਨ।

ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸਕੂਲ ਪ੍ਰਾਪਤੀਆਂ ਦੀ ਰਿਪੋਰਟ ਨਾਲ ਸਾਂਝ ਪੁਆਈ। ਉਨ੍ਹਾਂ ਕਿਹਾ ਜਿਥੇ ਇਸ ਸਕੂਲ ਦੀਆਂ ਵਿਦਿਆਰਥਣਾਂ ਅਕਾਦਮਿਕ ਅਤੇ ਖੇਡਾਂ ਵਿਚ ਜ਼ਿਲ੍ਹਾ, ਸਟੇਟ ਅਤੇ ਰਾਸ਼ਟਰੀ ਪੱਧਰ ਉੱਤੇ ਪ੍ਰਾਪਤੀਆਂ ਕਰਕੇ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕਰ ਰਹੀਆਂ ਹਨ ਉਥੇ ਹੀ ਉਹ ਸਮਾਜ ਵਿਚ ਆ ਰਹੀਆਂ ਕੁਰੀਤੀਆਂ ਸਬੰਧੀ ਵੀ ਸਮਾਜ ਨੂੰ ਜਾਗਰੂਕ ਕਰ ਰਹੀਆਂ ਹਨ।

ਉਨ੍ਹਾਂ ਸਕੂਲ ਸਟਾਫ ਦੀ ਮਿਹਨਤ, ਲਗਨ ਅਤੇ ਸਮਰਪਨ ਭਾਵਨਾ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਮੁੱਖ ਮਹਿਮਾਨ ਸ. ਹਰਭਜਨ ਸਿੰਘ ਨੇ ਸਕੂਲ ਦੀ ਅੰਤਰਰਾਸ਼ਟਰੀ ਜਿਮਨਾਸਟਿਕ ਖਿਡਾਰਨ ਹਰਮਨਜੀਤ ਕੌਰ, ਰਾਸ਼ਟਰੀ ਜਿਮਨਾਸਟਿਕ ਖਿਡਾਰਨਾਂ ਹਰਕੀਰਤ ਕੌਰ, ਇਨਾਯਤ, ਜੋਤੀ ਕੌਰ, ਪੂਨਮਪ੍ਰੀਤ ਕੌਰ, ਜ਼ਿਲ੍ਹਾ ਪੱਧਰੀ ਜੇਤੂ ਨੈੱਟਬਾਲ, ਬਾਕਿਸੰਗ, ਕੁਸ਼ਤੀਆਂ, ਵੇਟ ਲਿਫਟਿੰਗ, ਜੁਡੋ, ਬਾਸਿਕਟਬਾਲ, ਜਿਮਨਾਸਟਿਕ, ਫੈਂਸਿੰਗ, ਹਾਕੀ ਦੀਆਂ 24 ਟੀਮਾਂ ਅਤੇ ਜ਼ੋਨ ਪੱਧਰੀ ਕਰਾਟੇ, ਖੋ-ਖੋ, ਵਾਲੀਬਾਲ, ਰੱਸਾ ਕਸ਼ੀ, ਗੱਤਕਾ ਦੀਆਂ 12 ਟੀਮਾਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ। 

ਇਸ ਮੌਕੇ ਕੁੱਲ 106 ਸਟੇਟ ਪੱਧਰ ਅਤੇ 5 ਨੈਸ਼ਨਲ ਪੱਧਰ ਦੀਆਂ ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ 90% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀਆਂ ਬਾਰ੍ਹਵੀਆਂ ਜਮਾਤ ਦੀਆਂ 42 ਵਿਦਿਆਰਥਣਾਂ ਅਤੇ ਦਸਵੀਂ ਜਮਾਤ ਦੀਆਂ 5 ਵਿਦਿਆਰਥਣਾਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ। ਸ. ਹਰਭਜਨ ਸਿੰਘ ਵਲੋਂ ਸ੍ਰੀਮਤੀ ਮਨਦੀਪ ਕੌਰ ਪ੍ਰਿੰਸੀਪਲ ਮਾਲ ਰੋਡ, ਸ੍ਰੀਮਤੀ ਬਲਵਿੰਦਰ ਕੌਰ ਡੀ.ਪੀ.ਈ, ਸ. ਰਵਿੰਦਰ ਸਿੰਘ ਬਿੰਦਾ ਬਾਸਕਿਟਬਾਲ ਕੋਚ, ਸ. ਅਵਤਾਰ ਸਿੰਘ ਬਾਸਕਿਟਬਾਲ ਕੋਚ, ਬਲਜੀਤ ਕੌਰ ਹੋਸਟਲ ਵਾਰਡਨ, ਜਗਪ੍ਰੀਤ ਕੌਰ ਲੈਕਚਰਾਰ ਸਰੀਰਕ ਸਿੱਖਿਆ, ਅਮਿਤ ਕੁਮਾਰ ਪੀ.ਟੀ.ਆਈ. ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ।

ਇਸ ਮੌਕੇ ਸਭਿਆਚਾਰਕ ਪ੍ਰੋਗਰਾਮ ਅਧੀਨ ਵਿਦਿਆਰਥਣਾਂ ਵਲੋਂ ਸ਼ਲਾਘਾਯੋਗ ਪੇਸ਼ਕਾਰੀ ਕੀਤੀ ਗਈ। ਮੰਚ ਸੰਚਾਲਨ ਸ੍ਰੀਮਤੀ ਕਵਲਇੰਦਰ ਕੌਰ ਵਲੋਂ ਕੀਤਾ ਗਿਆ। ਸਮਾਰੋਹ ਦੇ ਆਯੋਜਨ ਵਿਚ ਸ੍ਰੀਮਤੀ ਬਲਵਿੰਦਰ ਕੌਰ, ਮਨਦੀਪ ਕੌਰ ਬੱਲ, ਆਦਰਸ਼ ਸ਼ਰਮਾ, ਪਰਮਿੰਦਰ ਕੌਰ, ਮਨਦੀਪ ਕੌਰ, ਮਨਿੰਦਰ ਕੌਰ, ਨਵਦੀਪ ਕੌਰ, ਪਰਮਜੀਤ ਕੌਰ, ਪ੍ਰੀਤਇੰਦਰ ਕੌਰ, ਜੋਤੀ ਬਾਲਾ, ਜਗਪ੍ਰੀਤ ਕੌਰ, ਨੀਨਾ ਕੁਮਾਰੀ, ਸਮ੍ਰਿਤੀ, ਤਜਿੰਦਰ ਕੌਰ, ਬਲਜੀਤ ਕੌਰ, ਸੰਜੇ ਕੁਮਾਰ, ਰਾਜਵਿੰਦਰ ਸਿੰਘ, ਸੰਦੀਪ ਸ਼ਰਮਾ, ਮਹਿੰਦਰਪਾਲ ਸਿੰਘ, ਬਰਿੰਦਰਬੀਰ ਸਿੰਘ, ਪਰਮ ਆਫਤਾਬ ਸਿੰਘ, ਬਿੰਦੂ ਬਾਲਾ, ਅੰਕੁਸ਼ ਮਹਾਜਨ, ਅਲਕਾ ਰਾਣੀ, ਮਿਨਾਕਸ਼ੀ ਸ਼ਰਮਾ, ਸਿਕੰਦਰ ਸਿੰਘ ਅਤੇ ਅਮਿਤ ਕੁਮਾਰ ਨੇ ਉਚੇਚੀ ਭੂਮਿਕਾ ਨਿਭਾਈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।                       

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD