Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜਿਲੇ ਵਿੱਚ ਚੱਲ ਰਹੇ 41 ਸੁਵਿਧਾ ਕੇਂਦਰਾਂ ਵਿਖੇ ਵੀ ਬਣਾਏ ਜਾਣਗੇ ਸਿਹਤ ਬੀਮਾ ਯੋਜਨਾ ਕਾਰਡ - ਦਲਵਿੰਦਰਜੀਤ ਸਿੰਘ

ਸਿਹਤ ਬੀਮਾ ਯੋਜਨਾ ਕਾਰਡ ਦੇ ਚਲ ਰਹੇ ਕੰਮ ਕਾਜ ਦੀ ਕੀਤੀ ਸਮੀਖਿਆ

Dalwinderjit Singh, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 31 Jan 2026

Last updated on: Feb 02, 2026, 11:26 IST

ਮੁੱਖ ਮੰਤਰੀ  ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਨੇ ਸ਼ੁਰੂ ਹੋ ਚੁੱਕੇ ਹਨ, ਜਿਸ ਤਹਿਤ  ਪੰਜਾਬ ਦੇ ਹਰ ਇੱਕ ਨਾਗਰਿਕ  ਨੂੰ ਸਿਹਤ ਬੀਮਾ ਕਾਰਡ ਦਿੱਤਾ ਜਾਣਾ ਹੈ। ਜਿਸ ਨਾਲ 10 ਲੱਖ ਰੁਪਏ ਦਾ  ਬੀਮਾ ਕਵਰ ਹੋਵੇਗਾ। ਇਸ ਸੰਬੰਧੀ  ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ: ਦਲਵਿੰਦਰਜੀਤ ਸਿੰਘ ਨੇ ਸਿਹਤ ਬੀਮਾ ਯੋਜਨਾ ਦੇ ਚੱਲ ਰਹੇ ਕੰਮ ਕਾਜ ਦੀ ਸਮਿਖਿਆ ਕਰਦੇ ਹੋਏ ਦੱਸਿਆ ਕਿ ਹੁਣ ਜਿਲੇ ਵਿੱਚ ਚਲ ਰਹੇ 41 ਸੇਵਾ ਕੇਂਦਰਾਂ ਵਿੱਚ ਵੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾਣਗੇ ਅਤੇ ਇਸ ਤੋਂ ਇਲਾਵਾ 486 ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਇਹ ਕਾਰਡ ਬਣਨਗੇ। 

ਉਹਨਾਂ ਦੱਸਿਆ ਕਿ ਦੱਸਿਆ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਫ਼ਤ ਇਲਾਜ ਮਿਲੇਗਾ। ਉਨਾਂ ਦੱਸਿਆ ਕਿ ਯੋਜਨਾ ਲਾਗੂ ਹੋਣ ਦੇ ਨਾਲ ਅਮੀਰਾਂ ਦੇ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ 89 ਨਾਮੀ ਗ੍ਰਾਮੀ ਹਸਪਤਾਲ ਮੁਫ਼ਤ ਇਲਾਜ ਲਈ ਸੂਚੀਬੱਧ ਕੀਤੇ ਗਏ ਹਨ। ਇਨਾਂ ਸੂਚੀਬੱਧ ਸੰਸਥਾਵਾਂ ਵਿਚੋਂ ਕਿਸੇ ਵੀ ਸੰਸਥਾਨ ਵਿਚੋਂ ਲਾਭਪਾਤਰੀ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਗੁਰੂ ਨਾਨਕ ਦੇਵ ਹਸਪਤਾਲ, ਸਿਵਲ ਹਸਪਤਾਲ,ਸਬ ਡਿਵੀਜ਼ਨਲ ਹਸਪਤਾਲ ਅਜਨਾਲਾ ਤੇ ਬਾਬਾ ਬਕਾਲਾ ਵਿਖੇ ਵੀ ਇਹ ਕਾਰਡ ਬਣਨਗੇ। 

ਉਹਨਾਂ ਦੱਸਿਆ ਕਿ ਲੋਕਾਂ ਦੇ ਘਰਾ ਵਿੱਚ ਪਰਚੀਆਂ ਭੇਜੀਆਂ ਜਾਣਗੀਆਂ, ਜਿਸ ਵਿੱਚ ਇਹਨਾ ਦਾ ਸੀ.ਐੱਸ ਸੀ ਸੈਂਟਰ ਦਾ ਨਾਮ, ਦਿਨ, ਤਰੀਕ ਸਭ ਲਿਖਿਆ ਹੋਵੇਗਾ। ਕਿ ਕਦੋਂ ਜਾ ਕੇ ਤੁਸੀ ਇਸ ਕਾਰਡ ਬਣਾ ਸਕਦੇ ਹੋ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਿਵਾਰ ਦੇ ਘੱਟੋ ਘੱਟ ਦੋ ਮੈਂਬਰਾਂ ਦਾ ਇਕੱਠੇ ਜਾਣਾ ਜਰੂਰੀ ਹੈ, ਜਿਹੜਾ ਮੈਂਬਰ 18 ਸਾਲ ਤੋਂ ਘੱਟ ਹੈ, ਉਸ ਨੂੰ ਆਪਣਾ ਜਨਮ  ਸਰਟੀਫਿਕੇਟ, ਆਧਾਰ ਕਾਰਡ ਨਾਲ ਲੈ ਕੇ ਜਾਣਾ ਜਰੂਰੀ ਹੈ ਅਤੇ ਜਿਹੜਾ ਮੈਂਬਰ 18 ਸਾਲ ਤੋਂ ਉੱਤੇ ਹੈ ਉਸ ਨੂੰ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਲੈ ਕੇ ਜਾਣਾ ਜਰੂਰੀ ਹੈ । 

ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਬੀਮਾ ਯੋਜਨਾ ਦਾ ਕਾਰਡ ਜਰੂਰ ਬਣਾਉਣ ਤਾਂ ਜੋ ਕਿਸੇ ਮੁਸ਼ਕਿਲ ਵੇਲੇ ਉਹਨਾਂ ਦੇ ਕੰਮ ਆ ਸਕੇ ਉਹਨਾਂ ਕਿਹਾ ਕਿ ਸਰਕਾਰ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਲਿਆ ਦਿੱਤੀ ਹੈ ਜਿਸ ਨਾਲ ਲੋਕ ਹੁਣ ਆਪਣਾ ਸਾਰਾ ਇਲਾਜ ਮੁਫਤ ਕਰਾ ਸਕਣਗੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਕੰਮ  ਉਹ ਖੁਦ ਨਿਗਰਾਨੀ ਕਰਨ ਅਤੇ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ। 

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ਼੍ਰੀਮਤੀ ਅਮਨਦੀਪ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Dalwinderjit Singh , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD