Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਧੂਰੀ ਸ਼ਹਿਰ ਵਿੱਚ ਨਸ਼ਿਆਂ ਖ਼ਿਲਾਫ਼ ਵਿਸ਼ਾਲ ਪੈਦਲ ਯਾਤਰਾ ਕੱਢੀ ਗਈ

ਨਸ਼ਿਆਂ ਦੇ ਖ਼ਾਤਮੇ ਲਈ ਰਲ ਕੇ ਹੰਭਲਾ ਮਾਰਨ ਦੀ ਲੋੜ : ਦਲਵੀਰ ਸਿੰਘ ਢਿੱਲੋਂ

Dalvir Singh Dhillon, AAP, Aam Aadmi Party, Aam Aadmi Party Punjab, AAP Punjab, Dhuri, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

5 Dariya News

5 Dariya News

5 Dariya News

ਧੂਰੀ , 31 Jan 2026

Last updated on: Feb 02, 2026, 11:49 IST

ਧੂਰੀ ਸ਼ਹਿਰ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਲੋਕ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਕੱਢੀ ਗਈ, ਜਿਸ ਵਿੱਚ ਸਮਾਜ ਦੇ ਹਰ ਵਰਗ ਵੱਲੋਂ ਸ਼ਮੂਲੀਅਤ ਦੇਖਣ ਨੂੰ ਮਿਲੀ। ਇਸ ਪੈਦਲ ਯਾਤਰਾ ਦਾ ਮਕਸਦ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਾਉਣਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੀ ਜ਼ਿੰਮੇਵਾਰੀ ਦਾ ਸੁਨੇਹਾ ਦੇਣਾ ਸੀ।

ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਅਜਿਹੀਆਂ ਪੈਦਲ ਯਾਤਰਾਵਾਂ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਮੈਂਬਰ ਵਕਫ਼ ਬੋਰਡ ਪੰਜਾਬ ਡਾ. ਅਨਵਰ ਭਸੌੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਤਬਾਹ ਕਰ ਦਿੰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਅਤੇ ਸਕਾਰਾਤਮਕ ਸਰਗਰਮੀਆਂ ਨਾਲ ਜੁੜਨ।

ਡਾਇਰੈਕਟਰ ਸਮਾਲ ਇੰਡਸਟਰੀਜ਼ ਅਨਿਲ ਮਿੱਤਲ ਅਤੇ ਡਾਇਰੈਕਟਰ ਜਸਪਾਲ ਭੁੱਲਰ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਹੀ ਵਿਕਸਿਤ ਅਤੇ ਮਜ਼ਬੂਤ ਪੰਜਾਬ ਦੀ ਨੀਂਹ ਰੱਖ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਹਿੰਮਾਂ ਦੇ ਨਾਲ-ਨਾਲ ਸਮਾਜਿਕ ਸਹਿਯੋਗ ਨਾਲ ਹੀ ਇਸ ਸਮੱਸਿਆ ਨੂੰ ਜੜ ਤੋਂ ਖ਼ਤਮ ਕੀਤਾ ਜਾ ਸਕਦਾ ਹੈ।

ਇਸ ਮੌਕੇ ਹਰਪ੍ਰੀਤ ਸਿੰਘ ਗਿੱਲ, ਦਰਸ਼ਨ ਸਿੰਘ ਪਾਠਕ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਪੁਸ਼ਪਿੰਦਰ ਸ਼ਰਮਾ, ਅਮਨਜੋਤ ਕੌਰ, ਰਾਜੀਵ ਚੌਧਰੀ, ਅਸ਼ਵਨੀ ਧੀਰ, ਸੰਦੀਪ ਤਿਆਲ, ਗਗਨ ਜਵੰਦਾ, ਵੀਰਭਾਨ, ਅਜੈਬ ਸਿੰਘ ਅਤੇ ਸੁਖਪਾਲ ਸਿੰਘ, ਰੂਬਲ, ਰੁਪਿੰਦਰ ਭੁੱਲਰ, ਡਾ. ਕੁਲਜੀਤ ਧਵਨ, ਹਰਪ੍ਰੀਤ ਸਿੰਘ ਮੀਮਸਾ ਅਤੇ ਹੈਪੀ ਗਰਗ ਨੇ ਵੀ ਨਸ਼ਿਆਂ ਵਿਰੁੱਧ ਇੱਕਜੁੱਟ ਹੋ ਕੇ ਲੜਨ ਦਾ ਅਹਿਦ ਲਿਆ। ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਾ ਪੀੜਤਾਂ ਦੀ ਪੁਨਰਵਾਸ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।

ਇਸ ਪੈਦਲ ਯਾਤਰਾ ਦੌਰਾਨ ਨਸ਼ਿਆਂ ਵਿਰੁੱਧ ਨਾਅਰੇ ਲਗਾਏ ਗਏ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਗਿਆ। ਅੰਤ ਵਿੱਚ ਆਮ ਆਦਮੀ ਪਾਰਟੀ ਦੀ ਸਮੂਹ ਟੀਮ ਦੇ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਨੇ ਨਸ਼ਾ ਮੁਕਤ ਧੂਰੀ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੰਕਲਪ ਦੁਹਰਾਇਆ।

 

Tags: Dalvir Singh Dhillon , AAP , Aam Aadmi Party , Aam Aadmi Party Punjab , AAP Punjab , Dhuri , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD