Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪ੍ਰਧਾਨ ਮੰਤਰੀ ਜੀ ਪੰਜਾਬੀਆਂ ਨੂੰ 'ਲਾਰੇ' ਨਹੀਂ, ਉਨ੍ਹਾਂ ਦਾ ਬਣਦਾ 'ਹੱਕ' ਅਤੇ ਰੁਕੇ ਹੋਏ ਫੰਡ ਦੇ ਕੇ ਜਾਣ: ਨੀਲ ਗਰਗ

Neel Garg, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 31 Jan 2026

Last updated on: Feb 02, 2026, 12:44 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਨੀਲ ਗਰਗ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰ ਦੀ ਮੋਦੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਗਰਗ ਨੇ ਕਿਹਾ ਕਿ ਸੁਨੀਲ ਜਾਖੜ ਅਕਸਰ ਦਾਅਵਾ ਕਰਦੇ ਹਨ ਕਿ ਪ੍ਰਧਾਨ ਮੰਤਰੀ ਦੇ ਦਿਲ ਵਿੱਚ ਪੰਜਾਬੀਆਂ ਲਈ ਖ਼ਾਸ ਥਾਂ ਹੈ, ਪਰ ਹਕੀਕਤ ਵਿੱਚ ਇਹ 'ਪਿਆਰ' ਸਿਰਫ਼ ਖੋਖਲੇ ਸ਼ਬਦਾਂ ਤੱਕ ਸੀਮਤ ਹੈ।

ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸੱਚਮੁੱਚ ਪੰਜਾਬ ਪ੍ਰਤੀ ਪਿਆਰ ਹੈ, ਤਾਂ ਕੇਂਦਰ ਸਰਕਾਰ ਪਿਛਲੇ ਕਈ ਸਾਲਾਂ ਤੋਂ ਰੋਕਿਆ ਹੋਇਆ ਪੰਜਾਬ ਦੇ ਹੱਕ ਦਾ 8000 ਕਰੋੜ ਰੁਪਏ ਦਾ ਰੂਰਲ ਡਿਵੈਲਪਮੈਂਟ ਫੰਡ ਅਤੇ ਹੋਰ ਕੇਂਦਰੀ ਫੰਡ ਤੁਰੰਤ ਜਾਰੀ ਕਿਉਂ ਨਹੀਂ ਕਰਦੀ? ਨੀਲ ਗਰਗ ਨੇ ਕਿਹਾ ਕਿ 5-6 ਸਾਲ ਪਹਿਲਾਂ ਵੀ ਪ੍ਰਧਾਨ ਮੰਤਰੀ ਨੇ ਪੰਜਾਬ ਨੂੰ ਆਰਥਿਕ ਪੈਕੇਜ ਦੇਣ ਦਾ ਰਾਗ ਅਲਾਪਿਆ ਸੀ, ਪਰ ਉਹ ਪੈਕੇਜ ਅੱਜ ਤੱਕ ਕਿਤੇ ਨਜ਼ਰ ਨਹੀਂ ਆਇਆ। 

ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਜੀ, ਪੰਜਾਬ ਦੇ ਲੋਕ ਹੁਣ ਲਿਫਾਫੇਬਾਜ਼ੀ ਤੋਂ ਅੱਕ ਚੁੱਕੇ ਹਨ। ਕੱਲ੍ਹ ਪ੍ਰਧਾਨ ਮੰਤਰੀ ਪੰਜਾਬ ਆ ਰਹੇ ਹਨ, ਇਹ ਉਨ੍ਹਾਂ ਕੋਲ ਆਪਣੀ ਗਲਤੀ ਸੁਧਾਰਨ ਦਾ ਚੰਗਾ ਮੌਕਾ ਹੈ। ਨਵੇਂ ਪੈਕੇਜਾਂ ਦੇ ਐਲਾਨ ਕਰਨ ਤੋਂ ਪਹਿਲਾਂ, ਘੱਟੋ-ਘੱਟ ਉਹ ਪੈਸਾ ਤਾਂ ਵਾਪਸ ਕਰਵਾਓ ਜੋ ਪੰਜਾਬ ਦਾ ਆਪਣਾ ਹੱਕ ਹੈ ਅਤੇ ਜਿਸ ਨੂੰ ਕੇਂਦਰ ਨੇ ਨਜਾਇਜ਼ ਰੋਕ ਕੇ ਰੱਖਿਆ ਹੋਇਆ ਹੈ।

ਕੇਂਦਰ ਦੀ ਦੋਹਰੀ ਨੀਤੀ 'ਤੇ ਸਵਾਲ ਚੁੱਕਦਿਆਂ ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਡੇ ਗੁਆਂਢੀ ਸੂਬਿਆਂ ਨੂੰ ਉਦਯੋਗਿਕ ਵਿਕਾਸ ਲਈ ਵਿਸ਼ੇਸ਼ ਪੈਕੇਜ ਦਿੱਤੇ ਹਨ, ਪਰ ਪੰਜਾਬ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਹੈ। ਜਦਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦਿਨ-ਰਾਤ ਮਿਹਨਤ ਕਰਕੇ ਪੰਜਾਬ ਵਿੱਚ ਵੱਡੀ ਇੰਡਸਟਰੀ ਲੈ ਕੇ ਆ ਰਹੀ ਹੈ ਅਤੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ 'ਤੇ ਪਾ ਰਹੀ ਹੈ। 

ਅਜਿਹੇ ਸਮੇਂ ਵਿੱਚ ਕੇਂਦਰ ਦਾ ਅੜੀਅਲ ਵਤੀਰਾ ਪੰਜਾਬ ਦੇ ਵਿਕਾਸ ਵਿੱਚ ਰੋੜਾ ਬਣ ਰਿਹਾ ਹੈ। ਨੀਲ ਗਰਗ ਨੇ ਸੁਨੀਲ ਜਾਖੜ ਨੂੰ ਸਵਾਲ ਕੀਤਾ ਕਿ ਉਹ ਪੰਜਾਬ ਦੇ ਹੱਕਾਂ ਦੀ ਲੜਾਈ ਲੜਨ ਦੀ ਬਜਾਏ ਕੇਂਦਰ ਦੀਆਂ ਲੋਕ-ਵਿਰੋਧੀ ਨੀਤੀਆਂ ਦਾ ਬਚਾਅ ਕਿਉਂ ਕਰ ਰਹੇ ਹਨ?

ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਲੀਡਰਸ਼ਿਪ ਸੱਚਮੁੱਚ ਪੰਜਾਬ ਦਾ ਭਲਾ ਚਾਹੁੰਦੀ ਹੈ, ਤਾਂ ਕੱਲ੍ਹ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਪੰਜਾਬ ਦੇ ਰੋਕੇ ਹੋਏ ਸਾਰੇ ਫੰਡ ਰਿਲੀਜ਼ ਕਰਵਾਉਣ। ਪੰਜਾਬ ਨੂੰ ਭੀਖ ਨਹੀਂ, ਆਪਣਾ ਹੱਕ ਚਾਹੀਦਾ ਹੈ।

 

Tags: Neel Garg , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD