Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਲਕਾ ਸਾਹਨੇਵਾਲ ਦੇ ਪਿੰਡ ਹਾੜ੍ਹੀਆਂ ’ਚ ਵਿਸ਼ੇਸ਼ ਕੈਂਪ ਦਾ ਆਯੋਜਨ

ਕੈਬਨਿਟ ਮੰਤਰੀ ਮੁੰਡੀਆਂ ਨੇ ਮੌਕੇ ’ਤੇ ਲਾਭਪਾਤਰੀਆਂ ਨੂੰ ਸਪੁਰਦ ਕੀਤੇ ਸਿਹਤ ਬੀਮਾ ਯੋਜਨ ਕਾਰਡ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Mukh Mantri Sehat Yojna

Web Admin

Web Admin

5 Dariya News

ਲੁਧਿਆਣਾ , 31 Jan 2026

Last updated on: Feb 02, 2026, 12:50 IST

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਵਿੱਚ ਹਲਕਾ ਸਾਹਨੇਵਾਲ ਦੇ ਪਿੰਡ ਹਾੜ੍ਹੀਆਂ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਜਿੱਥੇ ਸਥਾਨਕ ਵਸਨੀਕਾਂ ਦੇ ਸਿਹਤ ਬੀਮਾ ਯੋਜਨਾ ਕਾਰਡ ਬਣਾਏ ਗਏ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਕੀਤਾ ਗਿਆ ਜਿੱਥੇ ਇਤਿਹਾਸਿਕ ਫੈਸਲੇ ਲੈਂਦਿਆਂ ਪੰਜਾਬ ਦੇ ਕਰੀਬ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫਾ ਦੇ ਕੇ ਆਪਣਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ ਜਿਸ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਦੀ ਸਹੂਲਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹਨਾਂ ਨੂੰ ਇਕ-ਇਕ ਕਰਕੇ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ ਜਿਸ ਵਿੱਚ ਸਿੱਖਿਆ, ਸੜਕੀ ਬੁਨਿਆਦੀ ਢਾਂਚਾ, ਹੋਰ ਵੱਡੇ ਪ੍ਰੋਜੈਕਟ ਅਤੇ ਸਿਹਤ ਸਹੂਲਤਾਂ ਸ਼ਾਮਲ ਹਨ।

ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਦਾ ਇਲਾਜ ਇਸ ਸਕੀਮ ਤਹਿਤ ਮੁਫ਼ਤ ਕੀਤਾ ਜਾਣਾ ਹੈ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD