Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੇਰਾ ਬੱਲਾਂ ਨਤਮਸਤਕ ਨਰਿੰਦਰ ਮੋਦੀ: ਜੈ ਇੰਦਰ ਕੌਰ ਨੇ ਆਦਮਪੁਰ ਏਅਰਪੋਰਟ ਦਾ ਨਾਂ ਗੁਰੂ ਰਵਿਦਾਸ ਜੀ ਦੇ ਨਾਮ 'ਤੇ ਰੱਖਣ ਲਈ ਕੀਤਾ ਧੰਨਵਾਦ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਪੁੱਜੇ ਪ੍ਰਧਾਨ ਮੰਤਰੀ ਦਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਵੱਲੋਂ ਨਿੱਘਾ ਸਵਾਗਤ

Jai Inder Kaur, Bharatiya Janata Party, BJP, BJP Punjab, Narendra Modi, Jalandhar

Web Admin

Web Admin

5 Dariya News

ਜਲੰਧਰ , 01 Feb 2026

Last updated on: Feb 02, 2026, 16:20 IST

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵਿਸ਼ੇਸ਼ ਤੌਰ 'ਤੇ ਜਲੰਧਰ ਦੇ ਡੇਰਾ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਆਦਮਪੁਰ ਏਅਰਪੋਰਟ ਪਹੁੰਚਣ 'ਤੇ ਪੰਜਾਬ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਨਾਲ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਜੀ ਦੇ ਪੰਜਾਬ ਆਉਣ 'ਤੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਆਦਮਪੁਰ ਏਅਰਪੋਰਟ ਦਾ ਨਾਂ ਬਦਲ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ 'ਤੇ ਰੱਖਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਗੁਰੂ ਸਾਹਿਬ ਦੇ ਕਰੋੜਾਂ ਸ਼ਰਧਾਲੂਆਂ ਲਈ ਮਾਣ ਵਾਲੀ ਗੱਲ ਦੱਸਿਆ।

ਜੈ ਇੰਦਰ ਕੌਰ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਕਰਨ ਦਾ ਐਲਾਨ ਕਰਨਾ ਪੰਜਾਬ ਦੀਆਂ ਧਾਰਮਿਕ ਰਵਾਇਤਾਂ ਅਤੇ ਸਮਾਜ ਸੇਵਾ ਨੂੰ ਦਿੱਤਾ ਗਿਆ ਇੱਕ ਬਹੁਤ ਵੱਡਾ ਸਨਮਾਨ ਹੈ। ਉਨ੍ਹਾਂ ਪੰਜਾਬ ਨੂੰ ਮਿਲੀ ਇੱਕ ਹੋਰ ਵੱਡੀ ਸੌਗਾਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਲਵਾਰਾ ਏਅਰਪੋਰਟ ਦੇ ਸ਼ੁਰੂ ਹੋਣ ਨਾਲ ਸੂਬੇ ਵਿੱਚ ਵਪਾਰਕ ਗਤੀਵਿਧੀਆਂ ਨੂੰ ਭਾਰੀ ਹੁਲਾਰਾ ਮਿਲੇਗਾ ਅਤੇ ਪੰਜਾਬ ਆਰਥਿਕ ਤੌਰ 'ਤੇ ਹੋਰ ਮਜ਼ਬੂਤ ਹੋਵੇਗਾ।

ਜੈ ਇੰਦਰ ਕੌਰ ਨੇ ਅੱਗੇ ਕਿਹਾ ਕਿ "ਪ੍ਰਧਾਨ ਮੰਤਰੀ ਮੋਦੀ ਜੀ ਦੇ ਮਨ ਵਿੱਚ ਸਿੱਖ ਧਰਮ ਅਤੇ ਪੰਜਾਬ ਪ੍ਰਤੀ ਅਥਾਹ ਪਿਆਰ ਤੇ ਸਤਿਕਾਰ ਹੈ, ਜਿਸ ਕਾਰਨ ਉਹ ਹਮੇਸ਼ਾ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦਿੰਦੇ ਹਨ।" ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਅੱਜ ਦਾ ਇਹ ਦੌਰਾ ਪੰਜਾਬੀਆਂ ਪ੍ਰਤੀ ਉਨ੍ਹਾਂ ਦੀ ਸੁਹਿਰਦਤਾ ਅਤੇ ਲਗਾਅ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦਾ ਹੈ।

 

Tags: Jai Inder Kaur , Bharatiya Janata Party , BJP , BJP Punjab , Narendra Modi , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD