Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਬਜੀਤ ਸਿੰਘ ਝਿੰਜਰ ਵੱਲੋਂ ਲੁਧਿਆਣਾ ਵਿਖੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਬਣੇ ਰਣਜੋਤ ਸਿੰਘ ਨਾਲ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਸਿੱਖ ਨੌਜਵਾਨਾਂ ‘ਤੇ ਹੋ ਰਹੇ ਜ਼ੁਲਮ ਕਦੇ ਬਰਦਾਸ਼ਤ ਨਹੀਂ ਕਰੇਗਾ: ਝਿੰਜਰ

Sarabjit Singh Jhinjher, Sarabjeet Singh Jhinjer, Shiromani Akali Dal, SAD, Akali Dal

Web Admin

Web Admin

5 Dariya News

ਲੁਧਿਆਣਾ , 02 Feb 2026

Last updated on: Feb 02, 2026, 18:20 IST

ਘਨੌਰ ਹਲਕੇ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਲੁਧਿਆਣਾ ਵਿਖੇ ਪੁਲਿਸ ਤਸ਼ੱਦਦ ਨਾਲ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਟੈਕਸੀ ਚਾਲਕ ਰਣਜੋਤ ਸਿੰਘ ਦੇ ਘਰ ਪਹੁੰਚ ਕੇ ਉਸ ਨਾਲ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਇਨਸਾਫ਼ ਮਿਲਣ ਤੱਕ ਹਰ ਪੱਧਰ ‘ਤੇ ਸੰਘਰਸ਼ ਕਰੇਗਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਝਿੰਜਰ ਨੇ ਕਿਹਾ ਕਿ ਪੰਜਾਬ ਅੰਦਰ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਅਤੇ ਨੀਅਤ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਾਨੂੰਨ ਦੀ ਰਾਖੀ ਕਰਨ ਵਾਲੀ ਪੁਲਿਸ ਹੀ ਜ਼ਾਲਮ ਬਣ ਜਾਵੇ ਤਾਂ ਆਮ ਆਦਮੀ ਇਨਸਾਫ਼ ਲਈ ਕਿੱਥੇ ਜਾਵੇ?

ਝਿੰਜਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਕਾਂਗਰਸ ਦੇ ਕਾਲੇ ਦੌਰ ਦੀ ਯਾਦ ਤਾਜ਼ਾ ਕਰ ਰਹੀ ਹੈ, ਜਦੋਂ ਨੌਜਵਾਨਾਂ ‘ਤੇ ਝੂਠੇ ਕੇਸ, ਤਸ਼ੱਦਦ ਅਤੇ ਧੱਕਾ-ਜ਼ਬਰ ਆਮ ਗੱਲ ਸੀ। ਅੱਜ ਵੀ ਸਿੱਖ ਨੌਜਵਾਨਾਂ ਨੂੰ ਦਸਤਾਰਾਂ ਬੰਨ੍ਹਣ, ਦਾੜੇ ਰੱਖਣ ਅਤੇ ਆਪਣੀ ਪਛਾਣ ਨਾਲ ਜਿਉਣ ਤੋਂ ਰੋਕਿਆ ਜਾ ਰਿਹਾ ਹੈ, ਜੋ ਕਿ ਸਿੱਧੇ ਤੌਰ ‘ਤੇ ਸਮੁੱਚੇ ਸਿੱਖ ਕੌਮ ‘ਤੇ ਹਮਲਾ ਹੈ।

ਉਨ੍ਹਾਂ ਭਗਵੰਤ ਮਾਨ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਘਿਨਾਉਣੀ ਘਟਨਾ ‘ਚ ਸ਼ਾਮਲ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਸੜਕਾਂ ‘ਤੇ ਉਤਰ ਕੇ ਵੱਡਾ ਅੰਦੋਲਨ ਕਰਨ ਲਈ ਮਜਬੂਰ ਹੋਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਝਿੰਜਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦਿੱਲੀ ਤੋਂ ਚਲ ਰਹੀਆਂ ਨੀਤੀਆਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੀ ਹੈ ਅਤੇ ਮਨੀਸ਼ ਸਿਸੋਦੀਆ ਦੀ “ਸਾਮ-ਦਾਮ-ਦੰਡ-ਭੇਦ” ਵਾਲੀ ਨੀਤੀ ਨੂੰ ਪੰਜਾਬ ‘ਚ ਲਾਗੂ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਨੁਮਾਇੰਦਾ ਅਜੇ ਤੱਕ ਪੀੜਤ ਪਰਿਵਾਰ ਦੀ ਸਾਰ ਲੈਣ ਨਹੀਂ ਪਹੁੰਚਿਆ, ਜੋ ਸਰਕਾਰ ਦੀ ਬੇਰੁਖ਼ੀ ਅਤੇ ਅਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ। ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਥ, ਪੰਜਾਬ ਅਤੇ ਪੰਜਾਬੀਅਤ ਦੀ ਨਿਸ਼ਕਾਮ ਸੇਵਾ ਕੀਤੀ ਹੈ। 

ਸਿੱਖ ਨੌਜਵਾਨਾਂ ਨਾਲ ਹੋ ਰਹਾ ਧੱਕਾ-ਜ਼ਬਰ ਸਿਰਫ਼ ਇੱਕ ਵਿਅਕਤੀ ‘ਤੇ ਹਮਲਾ ਨਹੀਂ, ਬਲਕਿ ਪੰਜਾਬ ਦੀ ਭਾਈਚਾਰਕ ਸਾਂਝ, ਸਾਂਝੀ ਸੰਸਕ੍ਰਿਤੀ ਅਤੇ ਆਪਸੀ ਭਰੋਸੇ ‘ਤੇ ਸਿੱਧਾ ਹਮਲਾ ਹੈ, ਜਿਸਨੂੰ ਅਕਾਲੀ ਦਲ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਾਂਗਰਸ ‘ਤੇ ਵੀ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵੇਂ ਹੀ ਸਿੱਖ ਵਿਰੋਧੀ ਸੋਚ ਵਿੱਚ ਇੱਕੋ ਸਿੱਕੇ ਦੇ ਦੋ ਪਾਸੇ ਹਨ। 

ਕਾਂਗਰਸ ਨੇ ਜਿਹੜੇ ਜ਼ਖ਼ਮ ਪੰਜਾਬ ਨੂੰ ਦਿੱਤੇ, ਅੱਜ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਹੋਰ ਗਹਿਰਾ ਕਰਨ ਦਾ ਕੰਮ ਕਰ ਰਹੀ ਹੈ। ਝਿੰਜਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਚੁੱਪ ਇਹ ਸਾਬਤ ਕਰਦੀ ਹੈ ਕਿ ਸਰਕਾਰ ਪੁਲਿਸ ਨੂੰ ਖੁੱਲ੍ਹੀ ਛੂਟ ਦੇ ਰਹੀ ਹੈ। ਧਰਮ ਦੇ ਆਧਾਰ ‘ਤੇ ਕਿਸੇ ਵੀ ਨੌਜਵਾਨ ਨਾਲ ਹੋਣ ਵਾਲੀ ਬੇਇਨਸਾਫ਼ੀ ਨੂੰ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗਾ।

ਉਨ੍ਹਾਂ ਅਖੀਰ ‘ਚ ਕਿਹਾ ਕਿ ਸਮਾਜ ਵਿਰੋਧੀ ਅਤੇ ਧਰਮ ਵਿਰੋਧੀ ਤੱਤਾਂ ਨੂੰ ਤੁਰੰਤ ਨੱਥ ਪਾਉਣ ਦੀ ਲੋੜ ਹੈ, ਨਹੀਂ ਤਾਂ ਪੰਜਾਬ ਦਾ ਅਮਨ-ਚੈਨ ਖ਼ਤਰੇ ਵਿੱਚ ਪੈ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਪੀੜਤ ਰਣਜੋਤ ਸਿੰਘ ਨੂੰ ਇਨਸਾਫ਼ ਦਿਵਾ ਕੇ ਰਹੇਗਾ ਅਤੇ ਸਿੱਖ ਕੌਮ ਦੀ ਇਜ਼ਤ ‘ਤੇ ਕੋਈ ਵੀ ਹਮਲਾ ਕਦੇ ਸਹਿਣ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਰਕਵਿੰਦਰ ਸਿੰਘ ਗਾਬੜੀਆ, ਜਸਕਰਨ ਸਿੰਘ ਦਿਓਲ, ਅਮਨਜੋਤ ਗੋਲਵੜੀਆ, ਜਸਦੀਪ ਸਿੰਘ ਕੌਕੇ, ਸਿਮਰਨਜੀਤ ਸਿੰਘ ਹਨੀ ਚੰਡੋਕ, ਸਿਮਰਨ ਸਿੰਘ ਢੰਡੋਕ, ਕਵਲਜੀਤ ਸਿੰਘ, ਪ੍ਰਿਤਪਾਲ ਸਿੰਘ ਰੰਧਾਵਾ ਬਲਜਿੰਦਰ ਸਿੰਘ, ਪ੍ਰੀਤਮ ਸਿੰਘ ਖ਼ਾਲਸਾ, ਜਤਿੰਦਰ ਸਿੰਘ ਖ਼ਾਲਸਾ, ਭਵਨਜੀਤ ਸਿੱਧੂ, ਉਪਜਿੰਦਰ ਸਿੰਘ, ਰਾਜਵਿੰਦਰ ਸਿੰਘ ਮਾਂਗਟ ਆਦਿ ਹਾਜ਼ਰ ਸਨ।

 

Tags: Sarabjit Singh Jhinjher , Sarabjeet Singh Jhinjer , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD