Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਕੁਲਤਾਰ ਸਿੰਘ ਸੰਧਵਾਂ, ਗੁਰਮੀਤ ਸਿੰਘ ਖੁੱਡੀਆਂ ਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਹੀਰਾ ਮਹਿਲ ਵਿਖੇ ਕੁੰਵਰ ਅਭੀਉਦੇਪ੍ਰਤਾਪ ਸਿੰਘ ਨਾਭਾ ਦੇ ਦਸਤਾਰਬੰਦੀ ਸਮਰੋਹ 'ਚ ਸ਼ਿਰਕਤ

ਮਹਾਰਾਜਾ ਰਿਪੁਦਮਨ ਸਿੰਘ ਵੱਲੋਂ ਪੰਜਾਬ ਤੇ ਸਿੱਖ ਪੰਥ ਦੀ ਕੀਤੀ ਸੇਵਾ ਦੀ ਤਰਜ 'ਤੇ ਉਨ੍ਹਾਂ ਦੇ ਮੌਜੂਦਾ ਪਰਿਵਾਰ ਤੋਂ ਵੀ ਸੂਬੇ ਦੀ ਸੇਵਾ ਕਰਨ ਦੀ ਆਸ-ਸੰਧਵਾਂ, ਖੁੱਡੀਆਂ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Gurmeet Khudian, Tarunpreet Singh Sond, Nabha

Web Admin

Web Admin

5 Dariya News

ਨਾਭਾ , 02 Feb 2026

Last updated on: Feb 02, 2026, 18:46 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਹੀਰਾ ਮਹਿਲ ਵਿਖੇ ਰਿਆਸਤ-ਏ-ਨਾਭਾ ਦੇ ਮਹਾਰਾਜਾ ਹੀਰਾ ਸਿੰਘ ਤੇ ਮਹਾਰਾਜਾ ਰਿਪੁਦਮਨ ਸਿੰਘ ਦੇ ਵੰਸ਼ਜ ਭਾਨੂੰਪ੍ਰਤਾਪ ਸਿੰਘ ਤੇ ਰਾਣੀ ਪ੍ਰੀਤੀ ਸਿੰਘ ਨਾਭਾ ਦੇ ਪੁੱਤਰ ਕੰਵਰ ਅਭੀਉਦੇਪ੍ਰਤਾਪ ਸਿੰਘ ਦੀ ਦਸਤਾਰ ਬੰਦੀ ਦੀ ਰਸਮ ਦੇ ਸਮਾਰੋਹ ਮੌਕੇ ਸ਼ਿਰਕਤ ਕੀਤੀ।

ਇੱਥੇ ਗੁਰਦੁਆਰਾ ਦਰਬਾਰ ਸਿਰੋਪਾਓ ਸਾਹਿਬ ਵਿਖੇ ਭਾਈ ਰਾਜਾ ਸਿੰਘ ਕਾਲਝਰਾਨੀ ਨੇ 48 ਘੰਟਿਆਂ ਦੇ ਇੱਕ ਚੌਂਕੜੇ ਵਿੱਚ ਬੈਠਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਖੰਡ ਪਾਠ ਕੀਤਾ, ਜਿਸ ਦੀ ਸਮਾਪਤੀ ਦੀ ਅਰਦਾਸ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਕੀਤੀ ਅਤੇ ਦਸਤਾਰਬੰਦੀ ਦੀ ਰਸਮ ਨਿਭਾਈ ਗਈ। ਸਮਾਰੋਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੁੰਵਰ ਅਭੀਉਦੇਪ੍ਰਤਾਪ ਸਿੰਘ ਅਤੇ ਸਮੁੱਚੇ ਪਰਿਵਾਰ ਨੂੰ ਦਸਤਾਰ ਬੰਦੀ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਆਪਣੇ ਗੌਰਵਮਈ ਇਤਿਹਾਸ ਨੂੰ ਯਾਦ ਰੱਖਦਿਆਂ ਪੁਰਾਤਨ ਰਵਾਇਤਾਂ ਨੂੰ ਨਿਭਾਉਣਾ ਸਾਡੇ ਲਈ ਮਾਣ ਵਾਲੀ ਗੱਲ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਮੀਦ ਜਤਾਈ ਕਿ ਜਿਸ ਤਰ੍ਹਾਂ ਮਹਾਰਾਜਾ ਰਿਪੁਦਮਨ ਸਿੰਘ ਨੇ ਪੰਜਾਬ, ਸਿੱਖ ਪੰਥ ਤੇ ਦੇਸ਼ ਦੀ ਸੇਵਾ ਕੀਤੀ, ਉਨ੍ਹਾਂ ਦਾ ਮੌਜੂਦਾ ਪਰਿਵਾਰ ਤੇ ਖਾਸ ਕਰਕੇ ਕੁੰਵਰ ਅਭੀਉਦੇਪ੍ਰਤਾਪ ਸਿੰਘ ਵੀ ਉਸੇ ਤਰਜ 'ਤੇ ਪੰਜਾਬ ਦੀ ਸੇਵਾ ਕਰਨਗੇ। ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦੀ ਦੇਸ਼ ਪ੍ਰਤੀ ਸੇਵਾ ਅਤੇ ਪੰਥ ਪ੍ਰਸਤੀ ਨੂੰ ਸਾਰਾ ਸੰਸਾਰ ਜਾਣਦਾ ਹੈ ਅਤੇ ਉਨ੍ਹਾਂ ਦੇ ਵੰਸ਼ਜ ਵੱਲੋਂ ਆਪਣੀਆਂ ਪੁਰਾਤਨ ਰਵਾਇਤਾਂ ਦੀ ਪਾਲਣਾ ਕਰਦਿਆਂ ਵਿਰਾਸਤ ਨੂੰ ਚੇਤੇ ਰੱਖਣਾ ਬਹੁਤ ਮਾਣ ਵਾਲੀ ਗੱਲ ਹੈ।

ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ, ਸੂਬੇ ਦੀ ਵਿਰਾਸਤ ਤੇ ਵਿਰਾਸਤੀ ਇਮਾਰਤਾਂ ਨੂੰ ਸੰਭਾਲਣ ਲਈ ਵਚਨਬੱਧ ਹੈ, ਇਸੇ ਤਰਜ 'ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਭਾਈ ਜੈਤਾ ਜੀ ਯਾਦਗਾਰੀ ਇਮਾਰਤ ਸ਼ਰਧਾਲੂਆਂ ਨੂੰ ਸਮਰਪਿਤ ਕੀਤੀ ਗਈ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਸੰਭਾਲੀ, ਉਸ ਸਮੇਂ ਸਾਡੇ ਸਾਹਮਣੇ ਬਹੁਤ ਵੱਡੀਆਂ ਚੁਣੌਤੀਆਂ ਸਨ, ਕਿਉਂਕਿ ਪਿਛਲੀਆਂ ਸਰਕਾਰਾਂ ਨੇ ਵਿਰਾਸਤ ਤੇ ਵਿਰਾਸਤੀ ਇਮਾਰਤਾਂ ਨੂੰ ਸੰਭਾਲਣ ਦਾ ਕੋਈ ਕਦਮ ਨਹੀਂ ਸੀ ਉਠਾਇਆ। 

ਉਨ੍ਹਾਂ ਕਿਹਾ ਕਿ ਪਹਿਲਾਂ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਨੂੰ ਇੱਕ ਡੰਮੀ ਮਹਿਕਮਾ ਬਣਾ ਰੱਖਿਆ ਸੀ, ਪਰੰਤੂ ਮੌਜੂਦਾ ਸਰਕਾਰ ਇੱਕ-ਇੱਕ ਕਰਕੇ ਸਾਰੀਆਂ ਵਿਰਾਸਤੀ ਤੇ ਪੁਰਾਤਨ ਇਮਾਰਤਾਂ ਨੂੰ ਸੰਭਾਲਣ ਲਈ ਠੋਸ ਕਦਮ ਉਠਾ ਰਹੀ ਹੈ ਅਤੇ ਬਹੁਤ ਜਲਦ ਸਾਰੀਆਂ ਵਿਰਾਸਤਾਂ ਦਾ ਕੰਮ ਨੇਪਰੇ ਚਾੜ੍ਹਿਆ ਜਾਵੇਗਾ। ਸ. ਸੌਂਦ ਨੇ ਕਿਹਾ ਕਿ ਉਹ ਰਾਣੀ ਪ੍ਰੀਤੀ ਸਿੰਘ ਨੂੰ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਜਰੀਏ ਮਿਲੇ ਸਨ ਅਤੇ ਇਨ੍ਹਾਂ ਵੱਲੋਂ ਦੀਵਾਨ ਟੋਡਰ ਮੱਲ ਜਹਾਜ਼ੀ ਹਵੇਲੀ ਦੀ ਸਾਂਭ ਸੰਭਾਲ ਕਰਵਾਉਣ ਲਈ ਪਾਇਆ ਜਾ ਰਿਹਾ ਯੋਗਦਾਨ ਸ਼ਲਾਘਾਯੋਗ ਹੈ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 124 ਸਾਲ ਪਹਿਲਾਂ ਭਾਈ ਕਾਨ੍ਹ ਸਿੰਘ ਨਾਭਾ ਦੇ ਪਿਤਾ ਭਾਈ ਨਰੈਣ ਸਿੰਘ ਨੇ ਇੱਕ ਚੌਂਕੜੇ ਵਿੱਚ ਇਸੇ ਅਸਥਾਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਰਵਾਇਤ ਨੂੰ ਜਿਉਂਦੇ ਰੱਖਣਾ ਬਹੁਤ ਮਾਣ ਵਾਲੀ ਗੱਲ ਹੈ।

ਆਈ ਹੋਈ ਸੰਗਤ ਤੇ ਸਮੁੱਚੀਆਂ ਸ਼ਖ਼ਸੀਅਤਾਂ ਦਾ ਬੀਬੀ ਊਮਾ ਨਾਭਾ, ਭਾਨੂੰਪ੍ਰਤਾਪ ਸਿੰਘ, ਰਾਣੀ ਪ੍ਰੀਤੀ ਸਿੰਘ ਨਾਭਾ ਤੇ ਕੁੰਵਰ ਅਭੀਉਦੇ ਪ੍ਰਤਾਪ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਨਾਭਾ ਵਾਸੀਆਂ ਤੇ ਸਮੁੱਚੇ ਪੰਜਾਬ ਦੇ ਸਦਾ ਰਿਣੀ ਰਹਿਣਗੇ ਕਿਉਂਕਿ ਉਨ੍ਹਾਂ ਦੇ ਪੁਰਖੇ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਸਮੇਤ ਹੋਰ ਪੂਰਵਜਾਂ ਨੂੰ ਧਰਮੀ ਤੇ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ। ਕੁੰਵਰ ਅਭੀਉਦੇਪ੍ਰਤਾਪ ਸਿੰਘ ਨੇ ਕਿਹਾ ਕਿ ਹਰ ਸਿੱਖ ਆਪਣੇ ਬੱਚਿਆਂ ਦੀ ਦਸਤਾਰਬੰਦੀ ਦੀ ਰਸਮ ਜਰੂਰ ਕਰਵਾਏ, ਜਿਸ ਨਾਲ ਆਪਣੇ ਗੌਰਵਮਈ ਇਤਿਹਾਸ ਅਤੇ ਵਿਰਾਸਤ ਨੂੰ ਚੇਤੇ ਰੱਖਿਆ ਜਾ ਸਕਦਾ ਹੈ।

ਇਸ ਦੌਰਾਨ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਇੰਪਰੂਵਮੈਂਟ ਟਰੱਸਟ ਚੇਅਰਮੈਨ ਜੱਸੀ ਸੋਹੀਆਂ ਵਾਲਾ, ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ, ਉਘੇ ਕਲਾਕਾਰ ਕਰਮਜੀਤ ਅਨਮੋਲ, ਬੀਰ ਸਿੰਘ, ਪੰਮੀ ਬਾਈ, ਪ੍ਰਧਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਲਖਵਿੰਦਰ ਸਿੰਘ ਕਾਹਨੇਕੇ, ਸੀਨੀਅਰ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਬਲਾਕੀਪੁਰ, ਮੰਚ ਸੰਚਾਲਨ ਜਨਰਲ ਸਕੱਤਰ ਗਿਆਨੀ ਜਸਵਿੰਦਰ ਸਿੰਘ, ਖ਼ਜ਼ਾਨਚੀ ਲਖਵਿੰਦਰ ਸਿੰਘ ਕੱਤਰੀ, ਵਿੱਤ ਸਕੱਤਰ ਦਲਵਾਰ ਸਿੰਘ ਧੌਲਾ, ਵਾਈਸ ਚਾਂਲਸਰ ਆਰ.ਪੀ. ਤਿਵਾੜੀ, ਸਾਬਕਾ ਐਮ.ਪੀ ਪ੍ਰਨੀਤ ਕੌਰ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਕਾ ਸਮੇਤ ਸ਼ਾਹੀ ਘਰਾਣੇ ਦੇ ਮੈਂਬਰ ਠਾਕੁਰ ਚੰਦਰ ਉਦੇ ਸਿੰਘ, ਹੇਮੰਤ ਸਿੰਘ ਧੌਲਪੁਰ, ਕਪੂਰਥਲਾ, ਬਡਰੁੱਖਾਂ, ਗੋਂਡਲ ਸਾਹੀ ਪਰਿਵਾਰ ਗੁਜਰਾਤ ਤੇ ਜੈਸਲਮੇਰ ਰਾਜ ਪਰਿਵਾਰ ਦੇ ਮੈਂਬਰ ਵੀ ਮੌਜੂਦ ਸਨ।

ਇਸ ਦੌਰਾਨ ਧਾਰਮਿਕ ਸ਼ਖ਼ਸੀਅਤਾਂ ਵਿੱਚ ਸੰਤ ਸੇਵਾ ਸਿੰਘ ਰਾਮਪੁਰ ਖੇੜੇ ਵਾਲੇ, ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ, ਸੰਤ ਅਮਰ ਸਿੰਘ ਰਾੜਾ ਸਾਹਿਬ, ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, ਬਾਬਾ ਨਰਿੰਦਰ ਸਿੰਘ ਅਲੌਹਰਾਂ, ਬਾਬਾ ਕਸ਼ਮੀਰ ਸਿੰਘ ਅਲਹੌਰਾ, ਬਾਬਾ ਹਰਬੰਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ਼ਾਹੀ ਸਮਾਧਾਂ, ਸ੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਨਾਮਧਾਰੀ ਸੰਸਥਾ, ਪਦਮਸ੍ਰੀ ਜਗਜੀਤ ਸਿੰਘ ਦਰਦੀ, ਬਾਬਾ ਜਗਸੀਰ ਸਿੰਘ ਘੋੜਿਆ ਵਾਲੇ, ਹੈਡ ਗ੍ਰੰਥੀ ਹਰਜਿੰਦਰ ਸਿੰਘ, ਡਾ. ਮਨਿੰਦਰ ਸਿੰਘ, ਮਹੰਤ ਗਿਆਨਦੇਵ, ਬਾਬਾ ਬਲਬੀਰ ਸਿੰਘ ਸੁਰਾਜਪੁਰ, ਬਾਬਾ ਰੋਸ਼ਨ ਸਿੰਘ ਧਭਲਾਨ, ਬਾਬਾ ਜਸਵੀਰ ਸਿੰਘ ਮੂਡਖੇੜਾ, ਬਾਬਾ ਦਰਸ਼ਨ ਸਿੰਘ ਮਸਤੂਆਣਾ ਸਾਹਿਬ, ਬਾਭਾ ਜਸਦੇਵ ਸਿੰਘ ਲੋਹਟਬੱਦੀ, ਬਾਬਾ ਕੇਸ਼ੋ ਰਾਮ, ਬਾਬਾ ਬਲਕਾਰ ਸਿੰਘ ਰੱਖੜਾ, ਗਿਆਨੀ ਜਸਵੀਰ ਸਿੰਘ ਹੈਡਗ੍ਰੰਥੀ ਗੁਰਦੁਆਰਾ ਚਮਕੌਰ ਸਾਹਿਬ ਸਮੇਤ ਕਰਨੈਲ ਸਿੰਘ ਸੰਧੂ ਕੈਨੈਡਾ, ਸਤਨਾਮ ਸਿੰਘ ਸੰਧੂ ਅਮਰੀਕਾ, ਗਿਆਨ ਸਿੰਘ ਸੰਧੂ ਕੈਨੇਡਾ, ਜਥੇਦਾਰ ਮਹਿੰਦਰ ਸਿੰਘ ਮਹਿਸਮਪੁਰ ਕੈਨੈਡਾ, ਹਰਬੰਸ ਸਿੰਘ ਜੰਡਾਲੀ ਕੈਨੇਡਾ, ਹਰਬੰਸ ਸਿੰਘ ਤੱਖਰ ਅਮਰੀਕਾ, ਸੁਖਵਿੰਦਰ ਸਿੰਘ ਢਿੱਲੋਂ, ਬਾਬਾ ਲਾਲ ਸਿੰਘ ਧੂਰਕੋਟ, ਗੁਰਜਿੰਦਰ ਸਿੰਘ ਛੰਨਾ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚੋਂ ਪਤਵੰਤੇ ਪੁੱਜੇ ਹੋਏ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Gurmeet Khudian , Tarunpreet Singh Sond , Nabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD