Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

’ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਮੋਹਾਲੀ ਵਿੱਚ ਵਿਸ਼ੇਸ਼ ਨਾਕਿਆਂ ਦਾ ਕੀਤਾ ਨਿਰੀਖਣ

Arpit Shukla, Special DGP Law and Order, Police, Punjab Police, Gangstran Te Vaar, Mohali

Web Admin

Web Admin

5 Dariya News

ਮੋਹਾਲੀ , 02 Feb 2026

Last updated on: Feb 03, 2026, 11:50 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਦੋ ਹਫ਼ਤੇ ਪਹਿਲਾਂ ਸ਼ੁਰੂ ਕੀਤੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਤਹਿਤ ਪੰਜਾਬ ਪੁਲਿਸ ਨੇ ਹੁਣ ਤੱਕ ਸੂਬੇ ਭਰ ਵਿੱਚ 14,382 ਥਾਵਾਂ ’ਤੇ ਛਾਪੇਮਾਰੀ ਕਰਕੇ 4,233 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀ ਸ਼ਾਮਲ ਹਨ । ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਮੁਹਿੰਮ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ 20 ਜਨਵਰੀ, 2026 ਨੂੰ ਕੀਤੀ ਸੀ। 

ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ। ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ ਹਿੱਸੇ ਵਜੋਂ ਸੋਮਵਾਰ ਨੂੰ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ ਸੁਚੱਜੇ ਤਾਲਮੇਲ ਵਾਲੇ ਮਜ਼ਬੂਤ ਨਾਕੇ ਲਗਾਏ ਗਏ ਅਤੇ ਰਾਜ ਭਰ ਵਿੱਚ ਵਾਹਨਾਂ ਅਤੇ ਸ਼ੱਕੀ ਲੋਕਾਂ ਦੀ ਵਿਆਪਕ ਜਾਂਚ ਕੀਤੀ ਗਈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਮੋਹਾਲੀ ਦੇ ਗੋਦਰੇਜ ਚੌਕ ’ਤੇ ਨਾਕੇ ਦਾ ਨਿਰੀਖਣ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਤੋਂ 116 ਹਥਿਆਰਾਂ ਸਮੇਤ 262 ਜ਼ਿੰਦਾ ਕਾਰਤੂਸ ਅਤੇ 23 ਮੈਗਜ਼ੀਨ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, 2,311 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਆਰੰਭੀ ਗਈ ਹੈ, ਜਦਕਿ 4,008 ਵਿਅਕਤੀਆਂ ਨੂੰ ਪੂਰੀ ਤਫ਼ਤੀਸ਼ ਅਤੇ ਪੁੱਛਗਿੱਛ  ਪਿੱਛੋਂ  ਛੱਡ ਦਿੱਤਾ ਗਿਆ। 

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਪਿਛਲੇ 14 ਦਿਨਾਂ ਵਿੱਚ 283 ਭਗੌੜੇ ਅਪਰਾਧੀਆਂ (ਪੀ.ਓ.) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਅੱਜ ਮੁਹਿੰਮ 14ਵੇਂ ਦਿਨ, ਪੁਲਿਸ ਟੀਮਾਂ ਨੇ 613 ਛਾਪੇਮਾਰੀਆਂ ਕਰਨ ਤੋਂ ਬਾਅਦ 172 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ 159 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਨੌਂ ਭਗੌੜੇ ਅਪਰਾਧੀਆਂ (ਪੀਓ) ਨੂੰ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਜੰਗ ਜਾਰੀ ਰੱਖਦਿਆਂ “ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਦੇ 338ਵੇਂ ਦਿਨ 81 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਚੋਂ 1.3 ਕਿਲੋ ਹੈਰੋਇਨ, 1053 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। 

ਇਸ ਤਰ੍ਹਾਂ ਸਿਰਫ 338 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 47,498 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Tags: Arpit Shukla , Special DGP Law and Order , Police , Punjab Police , Gangstran Te Vaar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD