Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਜਟ 2026–27: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਰੇਲਵੇ ਵਿਕਾਸ ਨੂੰ ਨਵੀਂ ਰਫ਼ਤਾਰ

ਪੰਜਾਬ ਲਈ ਰੇਲਵੇ ਬਜਟ ਵਿੱਚ ₹5,673 ਕਰੋੜ ਦਾ ਪ੍ਰਬੰਧ

Ashwini Vaishnaw, BJP, Bharatiya Janata Party, Ravneet Singh Bittu

5 Dariya News

5 Dariya News

5 Dariya News

ਨਵੀਂ ਦਿੱਲੀ , 02 Feb 2026

Last updated on: Feb 03, 2026, 12:15 IST

ਕੇਂਦਰੀ ਰੇਲਵੇ, ਸੂਚਨਾ ਅਤੇ ਪ੍ਰਸਾਰਣ ਅਤੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਨੇ ਰੇਲਵੇ ਰਾਜ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਦੀ ਹਾਜ਼ਰੀ ਵਿੱਚ ਅੱਜ ਇੱਕ ਨਵੀਂ ਦਿੱਲੀ ਤੋਂ ਵਰਚੁਅਲ ਮੀਟਿੰਗ ਦੇ ਜ਼ਰੀਏ ਰੇਲਵੇ ਬਜਟ 2026–27 ਦੇ ਅਧੀਨ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਕੀਤੇ ਗਏ ਰਾਜ ਅਨੁਸਾਰ ਵੰਡ ਅਤੇ ਮੁੱਖ ਪ੍ਰੋਜੈਕਟਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਵਿੱਚ ਇਨ੍ਹਾਂ ਰਾਜਾਂ ਵਿੱਚ ਰੇਲਵੇ ਇੰਫਰਾਸਟ੍ਰਕਚਰ ਲਈ ਕੀਤੇ ਜਾ ਰਹੇ ਰਿਕਾਰਡ ਨਿਵੇਸ਼ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਰੇਲ ਮੰਤਰੀ ਨੇ ਦੱਸਿਆ ਕਿ ਕੇਂਦਰੀ ਬਜਟ 2026–27 ਵਿੱਚ ਭਾਰਤੀ ਰੇਲ ਲਈ ਰਿਕਾਰਡ 2.93 ਲੱਖ ਕਰੋੜ ਰੁਪਏ ਦਾ ਪੂੰਜੀਗਤ ਖਰਚ (ਕੈਪੇਕਸ) ਪ੍ਰਸਤਾਵਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਵੰਡ ਦਾ ਮੁੱਖ ਧਿਆਨ ਉੱਚ-ਗਤੀ ਕਨੈਕਟਿਵਿਟੀ, ਮਾਲ ਢੁਆਈ ਸਮਰੱਥਾ ਦੇ ਵਿਸਥਾਰ ਅਤੇ ਯਾਤਰੀਆਂ ਦੀ ਸੁਰੱਖਿਆ ‘ਤੇ ਹੈ।

ਸ਼੍ਰੀ ਵੈਸ਼ਣਵ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਪੰਜਾਬ ਲਈ ਰੇਲਵੇ ਬਜਟ ਵਿੱਚ ਰਿਕਾਰਡ 5,673 ਕਰੋੜ ਰੁਪਏ ਦੀ ਵੰਡ ਕੀਤੀ ਗਈ ਹੈ, ਜੋ ਯੂਪੀਏ ਸਰਕਾਰ ਦੇ ਕਾਰਜਕਾਲ ਦੌਰਾਨ ਔਸਤ ਵੰਡ ਦੇ ਮੁਕਾਬਲੇ ਲਗਭਗ 25 ਗੁਣਾ ਵੱਧ ਹੈ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਰੇਲਵੇ ਨਾਲ ਸਬੰਧਤ 26,382 ਕਰੋੜ ਰੁਪਏ ਦੇ ਕੰਮ ਚੱਲ ਰਹੇ ਹਨ।

ਅੰਮ੍ਰਿਤ ਸਟੇਸ਼ਨ ਯੋਜਨਾ ਦੇ ਅਧੀਨ 30 ਰੇਲਵੇ ਸਟੇਸ਼ਨਾਂ ਦਾ ਨਵੀਨੀਕਰਣ/ਪੁਨਰਵਿਕਾਸ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਪੰਜਾਬ ਨੇ 100 ਫ਼ੀਸਦੀ ਰੇਲਵੇ ਬਿਜਲੀਕਰਣ ਹਾਸਲ ਕਰ ਲਿਆ ਹੈ, ਜਿਸ ਨਾਲ ਸੰਚਾਲਨ ਕੁਸ਼ਲਤਾ, ਕਨੈਕਟਿਵਿਟੀ ਅਤੇ ਵਾਤਾਵਰਣ ਸਥਿਰਤਾ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ।

ਰੇਲਵੇ ਮੰਤਰੀ ਨੇ ਦੱਸਿਆ ਕਿ ਹਰਿਆਣਾ ਲਈ ਰੇਲਵੇ ਬਜਟ ਵਿੱਚ ਰਿਕਾਰਡ 3,566 ਕਰੋੜ ਰੁਪਏ ਰੱਖੇ ਗਏ ਹਨ। ਰਾਜ ਵਿੱਚ ₹12,000 ਕਰੋੜ ਦੀਆਂ ਰੇਲਵੇ ਪ੍ਰੋਜੈਕਟ ਵੱਖ-ਵੱਖ ਗੇੜਾਂ ਵਿੱਚ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਰੇਲਵੇ ਦਾ 100 ਫ਼ੀਸਦੀ ਬਿਜਲੀਕਰਣ ਪੂਰਾ ਹੋ ਚੁੱਕਾ ਹੈ ਅਤੇ 34 ਰੇਲਵੇ ਸਟੇਸ਼ਨਾਂ ਦਾ ਨਵੀਨੀਕਰਣ ਕੀਤਾ ਜਾ ਰਿਹਾ ਹੈ। 

ਵੰਦੇ ਭਾਰਤ ਅਤੇ ਅੰਮ੍ਰਿਤ ਭਾਰਤ ਟ੍ਰੇਨਾਂ ਦੀ ਸ਼ੁਰੂਆਤ ਨਾਲ ਰਾਜ ਵਿੱਚ ਯਾਤਰੀਆਂ ਦੀ ਸਹੂਲਤ ਅਤੇ ਕਨੈਕਟਿਵਿਟੀ ਵਿੱਚ ਵੱਡਾ ਸੁਧਾਰ ਹੋਇਆ ਹੈ। ਇੱਕ ਸਵਾਲ ਦੇ ਜਵਾਬ ਵਿੱਚ ਸ਼੍ਰੀ ਵੈਸ਼ਣਵ ਨੇ ਦੱਸਿਆ ਕਿ ਹਰਿਆਣਾ ਵਿੱਚ ਹਾਈਡਰੋਜਨ ਟ੍ਰੇਨ ਦੀ ਟੈਸਟਿੰਗ ਅਤੇ ਸਬੰਧਤ ਕੰਮ ਜਾਰੀ ਹੈ ਅਤੇ ਉਨ੍ਹਾਂ ਆਸ ਪ੍ਰਗਟ ਕੀਤੀ ਕਿ ਜਲਦੀ ਹੀ ਹਾਈਡਰੋਜਨ-ਸੰਚਾਲਿਤ ਟ੍ਰੇਨ ਦਾ ਉਦਘਾਟਨ ਹਰਿਆਣਾ ਵਿੱਚ ਕੀਤਾ ਜਾਵੇਗਾ।

ਚੰਡੀਗੜ੍ਹ ਦੇ ਸਬੰਧ ਵਿੱਚ ਰੇਲ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਪੁਨਰਵਿਕਾਸ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਹੁਣ ਤੱਕ ਲਗਭਗ ਦੋ ਸਾਲਾਂ ਦਾ ਕੰਮ ਪੂਰਾ ਹੋ ਚੁੱਕਾ ਹੈ ਅਤੇ ਬਾਕੀ ਤਿੰਨ ਸਾਲਾਂ ਵਿੱਚ ਕੰਮ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਚੰਡੀਗੜ੍ਹ ਵਿੱਚ ਪੂਰੀ ਤਰ੍ਹਾਂ ਇੱਕ ਨਵਾਂ ਅਤੇ ਆਧੁਨਿਕ ਰੇਲਵੇ ਸਟੇਸ਼ਨ ਤਿਆਰ ਕੀਤਾ ਜਾ ਰਿਹਾ ਹੈ।

ਸ਼੍ਰੀ ਵੈਸ਼ਣਵ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਲਈ 2,911 ਕਰੋੜ ਰੁਪਏ ਦਾ ਰੇਲਵੇ ਬਜਟ ਰੱਖਿਆ ਗਿਆ ਹੈ ਅਤੇ ਰਾਜ ਵਿੱਚ 17,700 ਕਰੋੜ ਰੁਪਏ ਦੇ ਰੇਲਵੇ ਪ੍ਰੋਜੈਕਟ ਵੱਖ-ਵੱਖ ਗੇੜਾਂ ਵਿੱਚ ਪ੍ਰਗਤੀ ਹੇਠ ਹਨ। ਉਨ੍ਹਾਂ ਕਿਹਾ ਕਿ ਕੰਮ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ, ਹਾਲਾਂਕਿ ਰਾਜ ਸਰਕਾਰ ਵੱਲੋਂ ਨਿਰਧਾਰਤ ਸਮਾਂ-ਹੱਦ ਦੇ ਅੰਦਰ ਕੁਝ ਵਚਨਬੱਧਤਾਵਾਂ ਨੂੰ ਪੂਰਾ ਨਾ ਕਰਨ ਕਾਰਨ ਕੁਝ ਪ੍ਰੋਜੈਕਟਾਂ ਵਿੱਚ ਦੇਰੀ ਹੋਈ ਹੈ। 

ਰੇਲ ਮੰਤਰੀ ਨੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਰੇਲਵੇ ਪ੍ਰੋਜੈਕਟਾਂ ਦੇ ਸੁਚਾਰੂ ਅਮਲ ਲਈ ਸਹਿਯੋਗ ਦੀ ਅਪੀਲ ਕੀਤੀ। ਰੇਲ ਮੰਤਰੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜੰਮੂ-ਕਸ਼ਮੀਰ ਲਈ 1,086 ਕਰੋੜ ਰੁਪਏ ਦਾ ਰੇਲਵੇ ਬਜਟ ਰੱਖਿਆ ਗਿਆ ਹੈ, ਜਿਸ ਨਾਲ ਖੇਤਰ ਵਿੱਚ ਕਨੈਕਟਿਵਿਟੀ ਅਤੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।

ਮੀਟਿੰਗ ਦੇ ਅੰਤ ਵਿੱਚ ਸ਼੍ਰੀ ਵੈਸ਼ਣਵ ਨੇ ਦੁਹਰਾਇਆ ਕਿ ਕੇਂਦਰ ਸਰਕਾਰ ਦਾ ਟੀਚਾ ਭਾਰਤੀ ਰੇਲਵੇ ਨੂੰ ਤੇਜ਼, ਸੁਰੱਖਿਅਤ, ਆਧੁਨਿਕ ਅਤੇ ਵਾਤਾਵਰਣ-ਅਨੁਕੂਲ ਆਵਾਜਾਈ ਪ੍ਰਣਾਲੀ ਵਜੋਂ ਵਿਕਸਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਰਿਕਾਰਡ ਬਜਟ ਵੰਡ ਅਤੇ ਨਵੇਂ ਪ੍ਰੋਜੈਕਟਾਂ ਰਾਹੀਂ ਰੇਲਵੇ ਰਾਸ਼ਟਰੀ ਵਿਕਾਸ ਅਤੇ ‘ਵਿਕਸਿਤ ਭਾਰਤ’ ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਫ਼ੈਸਲਾਕੁੰਨ ਭੂਮਿਕਾ ਨਿਭਾਏਗੀ।

ਅੰਬਾਲਾ ਸਥਿਤ ਉੱਤਰ ਰੇਲਵੇ  ਮੰਡਲ ਪ੍ਰਬੰਧਕ ਦੇ ਦਫ਼ਤਰ ਵਿੱਚ ਆਯੋਜਿਤ ਵਰਚੁਅਲ ਕਾਨਫਰੰਸ ਵਿੱਚ ਜੁੜੇ ਪੱਤਰਕਾਰਾਂ ਦੇ ਨਾਲ  ਅੰਬਾਲਾ ਮੰਡਲ ਰੇਲ ਪ੍ਰਬੰਧਕ ਸ਼੍ਰੀ ਵਿਨੋਦ ਭਾਟੀਆ ਅਤੇ ਸੀਨੀਅਰ ਡੀਸੀਐੱਮ ਸ਼੍ਰੀ ਨਵੀਨ ਕੁਮਾਰ ਝਾਅ ਵੀ ਹਾਜ਼ਰ ਰਹੇ।

 

Tags: Ashwini Vaishnaw , BJP , Bharatiya Janata Party , Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD