Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਣਬੀਰ ਸਿੰਘ ਭੁੱਲਰ ਨੇ ਸੰਧੂ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੋ ਰਹੇ ਇਲਾਜ ਬਾਰੇ ਕੀਤਾ ਨਰੀਖਣ

ਜ਼ਿਲ੍ਹੇ ਅੰਦਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਜਾਰੀ - ਵਿਧਾਇਕ ਰਣਬੀਰ ਸਿੰਘ ਭੁੱਲਰ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab, Mukh Mantri Sehat Yojna

5 Dariya News

5 Dariya News

5 Dariya News

ਫ਼ਿਰੋਜ਼ਪੁਰ , 02 Feb 2026

Last updated on: Feb 03, 2026, 12:34 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ  ਵੱਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸੇ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਥਾਨਿਕ ਸੰਧੂ ਬੱਚਿਆਂ ਦੇ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੋ ਰਹੇ ਇਲਾਜ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਨੂੰ ਇਸ ਯੋਜਨਾ ਤਹਿਤ ਮੁਫ਼ਤ ਮਿਲ ਰਹੀਆਂ ਸੁਵਿਧਾਵਾਂ ਬਾਰੇ ਮਰੀਜ਼ਾਂ ਨਾਲ ਗੱਲਬਾਤ ਕੀਤੀ।

ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਲਕਾ ਫ਼ਿਰੋਜ਼ਪੁਰ ਵਿੱਚ ਮਰੀਜ਼ਾਂ ਦਾ ਇਲਾਜ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਉਹ ਬੱਚਿਆਂ ਦੇ ਹਸਪਤਾਲ ਪਹੁੰਚੇ ਜਿੱਥੇ ਇਸ ਯੋਜਨਾ ਤਹਿਤ ਬੱਚੇ ਦਾ ਇਲਾਜ ਕੀਤਾ ਜਾ ਰਿਹਾ ਸੀ। 

ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਬੱਚੇ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ ਜਿਸ ਤੇ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਯੋਜਨਾ ਤਹਿਤ ਉਨ੍ਹਾਂ ਦੇ  ਬੱਚੇ ਦਾ ਇਲਾਜ ਹੋਇਆ ਹੈ ਅਤੇ ਉਨ੍ਹਾਂ ਦਾ ਹਸਪਤਾਲ ਵਿੱਚ ਕੋਈ ਵੀ ਖਰਚਾ ਨਹੀਂ ਆਇਆ। ਵਿਧਾਇਕ ਨੇ ਕਿਹਾ ਕਿ ਇਸ ਮਹੱਤਵਪੂਰਨ ਯੋਜਨਾ ਨਾਲ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। 

ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ। ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਸਿਹਤ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ, ਜੋ ਸੂਬੇ ਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਗੇ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD