Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਨਵਜੋਤ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ

3 ਫਰਵਰੀ ਤੋਂ ਮਾਨਸਾ ਜ਼ਿਲ੍ਹੇ ਵਿੱਚ ਲੱਗਣਗੇ 26 ਵਿਸ਼ੇਸ਼ ਕੈਂਪ

Navjot Kaur, DC Mansa, Deputy Commissioner Mansa, Mansa, Mukh Mantri Sehat Yojna

Web Admin

Web Admin

5 Dariya News

ਮਾਨਸਾ , 02 Feb 2026

Last updated on: Feb 03, 2026, 12:43 IST

ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਵੱਲੋਂ ਅੱਜ ਆਪਣੇ ਦਫਤਰ ਵਿਖੇ ਸਮੂਹ ਉਪ ਮੰਡਲ ਮੈਜਿਸਟਰੇਟ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਬਣ ਰਹੇ ਸਿਹਤ ਕਾਰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ 3 ਫਰਵਰੀ ਤੋਂ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ 26 ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਕਾਰਡ ਬਣਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਕਿਸੇ ਨੂੰ ਵੀ ਦੂਰ-ਦੁਰਾਡੇ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ।

ਕੈਂਪਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਲੱਗਣ ਵਾਲੇ ਕੈਂਪਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਕਾਰਡ ਬਣਾਉਣ ਵਾਲੀਆਂ ਟੀਮਾਂ ਨੂੰ ਹਰ ਲੋੜੀਂਦਾ ਸਾਮਾਨ  ਮੁਹੱਈਆ ਕਰਵਾਇਆ ਜਾਵੇ ਤਾਂ ਜੋ ਮੌਕੇ 'ਤੇ ਹੀ ਬਿਨਾਂ ਕਿਸੇ ਦੇਰੀ ਦੇ ਕਾਰਡ ਬਣਾਏ ਜਾ ਸਕਣ।

ਡੀਸੀ ਸ਼੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਪਰਿਵਾਰ ਮੁਫ਼ਤ ਇਲਾਜ ਦੀ ਇਸ ਸਹੂਲਤ ਤੋਂ ਵਾਂਝਾ ਨਾ ਰਹੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲਾਭਪਾਤਰੀ ਪਰਿਵਾਰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਉਨ੍ਹਾਂ ਕਿਹਾ ਕਿ ਕਾਰਡ ਬਣਵਾਉਣ ਲਈ ਆਪਣੇ ਨਾਲ ਵੋਟਰ ਆਈਡੀ ਕਾਰਡ, ਆਧਾਰ ਕਾਰਡ, ਜੇਕਰ ਮੈਂਬਰ ਨਬਾਲਗ ਹੈ ਤਾਂ ਮੈਂਬਰ ਦੇ ਜਨਮ ਸਰਟੀਫਿਕੇਟ ਦੇ ਨਾਲ ਪਰਿਵਾਰ ਦੇ ਮੁਖੀ ਦਾ ਆਈਡੀ ਕਾਰਡ ਅਤੇ ਰਿਸ਼ਤੇ ਦਾ ਘੋਸ਼ਣਾ ਪੱਤਰ ਜ਼ਰੂਰ ਲੈ ਕੇ ਆਉਣ। ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਸਿਹਤ ਯੋਜਨਾ ਤਹਿਤ ਸੂਚੀਬੱਧ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਾ ਫਾਇਦਾ ਲੈਣ ਲਈ ਕਾਰਡ ਹੋਣਾ ਲਾਜ਼ਮੀ ਹੈ।

ਮੀਟਿੰਗ ਦੌਰਾਨ ਐਸਡੀਐਮ ਮਾਨਸਾ ਕਾਲਾ ਰਾਮ ਕਾਂਸਲ, ਐਸਡੀਐਮ ਬੁਢਲਾਡਾ ਗਗਨਦੀਪ ਸਿੰਘ, ਐਸਡੀਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਵੀ ਮੌਜੂਦ ਸਨ।

 

Tags: Navjot Kaur , DC Mansa , Deputy Commissioner Mansa , Mansa , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD