Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ’’ਸਾਡੇ ਬਜ਼ੁਰਗ ਸਾਡਾ ਮਾਣ'' ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ- ਨਰਿੰਦਰਪਾਲ ਸਿੰਘ ਸਵਨਾ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ’’ਸਾਡੇ ਬਜ਼ੁਰਗ ਸਾਡਾ ਮਾਣ'' ਮੁਹਿੰਮ ਤਹਿਤ ਸਿਹਤ ਸੇਵਾਵਾਂ ਸਬੰਧੀ ਕੈਂਪ ਆਯੋਜਿਤ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 02 Feb 2026

Last updated on: Feb 03, 2026, 13:10 IST

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ’’ਸਾਡੇ ਬਜ਼ੁਰਗ ਸਾਡਾ ਮਾਣ'' ਮੁਹਿੰਮ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਫਸਰ ਨਵੀਨ ਗਡਵਾਲ ਦੀ ਰਹਿਨੁਮਾਈ ਹੇਠ ਸਾਡੇ ਬਜੁਰਗ ਸਾਡਾ ਮਾਣ ਤਹਿਤ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਸਿਹਤ ਸੇਵਾਵਾਂ ਸਬੰਧੀ ਕੈਂਪ ਲਗਾਇਆ ਗਿਆ। ਜਿਸ ਵਿੱਚ ਬਜ਼ੁਰਗਾਂ ਦੇ ਸੀਨੀਅਰ ਸਿਟੀਜਨ ਕਾਰਡ, ਬੁਢਾਪਾ ਪੈਨਸ਼ਨ ਦੇ ਫਾਰਮ ਭਰੇ ਗਏ ਤੇ ਬਜ਼ੁਰਗਾਂ ਨੂੰ ਬੈਂਕਾਂ ਦੀਆਂ ਸਕੀਮਾਂ ਅਤੇ ਆਨਲਾਈਨ ਫਰਾਡ ਤੋਂ ਬਚਾਅ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ.ਫਾਜ਼ਿਲਕਾ ਵੀਰਪਾਲ ਕੌਰ, ਸਿਵਲ ਸਰਜਨ ਡਾ. ਕਵਿਤਾ ਅਤੇ ਵਿਧਾਇਕ ਸਵਨਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਮੌਜੂਦ ਸਨ।

ਕੈਂਪ ਦੌਰਾਨ ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ’’ਸਾਡੇ ਬਜ਼ੁਰਗ ਸਾਡਾ ਮਾਣ'' ਮੁਹਿੰਮ ਸ਼ੁਰੂ ਕੀਤੀ ਗਈ ਹੈ ਤੇ ਅੱਜ ਦੇ ਇਸ ਕੈਂਪ ਰਾਹੀਂ ਬਜ਼ੁਰਗਾਂ ਨੂੰ ਇੱਕ ਛੱਤ ਹੇਠਾਂ ਸਿਹਤ ਚੈੱਕਅੱਪ ਕੈਂਪ, ਪੰਜਾਬ ਨੈਸ਼ਨਲ ਬੈਂਕ, ਹੈਲਪ ਡੈਸਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਬੁਢਾਪਾ ਪੈਨਸ਼ਨ ਲਈ ਸੇਵਾ ਕੇਂਦਰ ਤੇ ਐਲਿਮਕੋ ਨਾਲ ਸਬੰਧਿਤ ਸਕੀਮਾਂ ਦੀਆਂ ਸਟਾਲਾਂ ਲਗਾ ਕੇ ਸੁਵਿਧਾਵਾਂ ਦਿੱਤੀਆਂ ਗਈਆਂ। 

ਇਸ ਦੌਰਾਨ ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਬਾਅਦ ਅੰਗਹੀਣ ਤੇ ਦਿਵਿਆਂਗ ਲੋਕਾਂ ਲਈ ਵੀ ਇੱਕ ਕੈਂਪ ਲਗਾਇਆ ਜਾਵੇਗਾ ਜਿਸ ਵਿੱਚ ਉਨ੍ਹਾਂ ਨੂੰ ਮੁਫਤ ਕੰਨਾਂ ਦੇ ਸੁਣਨ ਵਾਲੀਆਂ ਮਸ਼ੀਨਾਂ, ਇਲੈਕਟ੍ਰਿਕ ਟਰਾਈਸਾਈਕਲ ਤੇ ਬਣਾਵਟੀ ਅੰਗ ਵੰਡੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਬਜ਼ੁਰਗ ਸਾਡਾ ਮਾਣ ਹਨ ਤੇ ਇਨ੍ਹਾਂ ਤੋਂ ਸਾਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਦਾ ਹੈ। 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਬਜ਼ੁਰਗ ਕੋਲ ਰਹਿਣ ਲਈ ਠਿਕਾਣਾ ਨਹੀਂ ਹੈ ਤਾਂ ਉਹ ਸਰਕਾਰ ਵੱਲੋਂ ਫਾਜ਼ਿਲਕਾ ਵਿਖੇ ਸਥਾਪਿਤ ਓਲਡ ਏਜ਼ ਹੋਮ ਵਿਖੇ ਰਹਿ ਸਕਦੇ ਹਨ ਜਿੱਥੇ ਬਜ਼ੁਰਗਾਂ ਦੇ ਰਹਿਣ ਸਹਿਣ ਤੇ ਖਾਣ ਪੀਣ ਦੇ ਮੁਫ਼ਤ ਪ੍ਰਬੰਧ ਹੋਣਗੇ। ਉਨ੍ਹਾਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਕਿਤੇ ਵੀ ਕੋਈ ਜ਼ਰੂਰਤਮੰਦ ਬਜ਼ੁਰਗਾਂ ਹੈ ਜਾਂ ਫਿਰ ਤੁਹਾਡੇ ਆਂਢ ਗੁਆਂਢ ਸਾਨੂੰ ਬੇਝਿਜਕ ਹੋ ਕੇ ਦੱਸਿਆ ਜਾਵੇ ਤਾਂ ਜੋ ਬਜ਼ੁਰਗ ਦੇ ਰਹਿਣ ਸਹਿਣ ਵਿੱਚ ਉਸਦੀ ਮਦਦ ਕੀਤੀ ਜਾਵੇ।

ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿਹਤ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਫਾਜ਼ਿਲਕਾ ਵਿੱਚ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬਿਮਾਰੀਆਂ ਦੇ ਇਲਾਜ ਲਈ 50 ਡਾਕਟਰ ਤੈਨਾਤ ਕੀਤੇ ਗਏ ਹਨ ਤੇ 7 ਅੱਜ ਵੀ ਨਵੇਂ ਲਗਾਏ ਗਏ ਹਨ। 

ੳਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਐੱਮ.ਆਰ ਮਸ਼ੀਨ ਵੀ ਜਲਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਲਈ ਇੱਕ ਨਵਾਂ ਹਸਪਤਾਲ ਵੀ 23 ਕਰੋੜ ਦੀ ਲਾਗਤ ਨਾਲ ਤਿਆਰ ਹੋ ਗਿਆ ਹੈ ਤੇ ਇਸ ਹਸਪਤਾਲ ਵਿੱਚ ਹਰ ਬਿਮਾਰੀ ਦਾ ਮਾਹਰ ਡਾਕਟਰਾਂ ਵੱਲੋਂ ਇਲਾਜ ਹੋਵੇਗਾ ਤੇ ਕਿਸੇ ਵੀ ਮਰੀਜ਼ ਤੇ ਦੁਰਘਟਾਗ੍ਰਸਤ ਨੂੰ ਫਰੀਦਕੋਟ ਰੈਫਰ ਹੋਣ ਦੀ ਥਾਂ ਫਾਜ਼ਿਲਕਾ ਵਿਖੇ ਹੀ ਉਸਦਾ ਇਲਾਜ ਹੋ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਦਾ 10 ਲੱਖ ਦਾ ਸਿਹਤ ਬੀਮਾ ਕਾਰਡ ਬਣੇਗਾ ਤੇ ਲੋਕ ਆਪਣਾ 10 ਲੱਖ ਤੱਕ ਦਾ ਸਾਲਾਨਾ ਇਲਾਜ ਸਰਕਾਰੀ ਤੇ ਮਨਜ਼ੂਰਸੁਦਾ ਪ੍ਰਾਈਵੇਟ ਹਸਪਤਾਲਾਂ ਵਿੱਚ ਕਰਵਾ ਸਕਣਗੇ ਤੇ ਇਹ ਇਲਾਜ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਆਪਣਾ ਆਧਾਰ ਕਾਰਡ ਤੇ ਵੋਟ ਕਾਰਡ ਨਾਲ ਲੈ ਕੇ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਵਾ ਲੈਣ, ਇਹ ਕਾਰਡ ਪਿੰਡ ਪਿੰਡ ਜਾ ਕੇ ਵੀ ਬਣਾਏ ਜਾਣਗੇ। ਇਸ ਉਪਰੰਤ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕੈਂਪ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਾਲੇ ਡਾਕਟਰਾਂ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੁਪ੍ਰਿਆ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਅਫਸਰ ਨਵੀਨ ਗਡਵਾਲ, ਸੀਨੀਅਰ ਮੈਡੀਕਲ ਅਫਸਰ ਡਾ. ਐਰਿਕ, ਬੀ.ਈ.ਈ ਦਿਵੇਸ਼, ਨਿਸ਼ਾਂਤ ਸੇਤੀਆ, ਅਰਪਿਤ ਗੁਪਤਾ, ਵਿਨੋਦ ਖੁਰਾਣਾ ਤੇ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਅਲਕਾ ਆਦਿ ਹਾਜ਼ਰ ਸਨ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD