Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਸਿਹਤ ਯੋਜਨਾ ਦਾ ਜਾਇਜਾ ਲੈਣ ਲਈ ਪੂਨਮਦੀਪ ਕੌਰ ਵੱਲੋਂ ਰੀਵਿਊ ਮੀਟਿੰਗ

ਸਿਹਤ ਕਾਰਡ ਬਣਾਉਣ ਲਈ ਫੇਜ-1 ਅਤੇ ਫੇਜ-2 ਤਹਿਤ ਪਿੰਡਾਂ ਵਿੱਚ ਲੱਗਣਗੇ ਵਿਸ਼ੇਸ਼ ਕੈਂਪ-ਡੀ.ਸੀ

PoonamDeep Kaur, DC Faridkot, Deputy Commissioner Faridkot, Faridkot, Mukh Mantri Sehat Yojna

Web Admin

Web Admin

5 Dariya News

ਫਰੀਦਕੋਟ , 02 Feb 2026

Last updated on: Feb 03, 2026, 13:15 IST

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਸਿਹਤ ਕਾਰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਅਤੇ ਆਮ ਆਦਮੀ ਪਾਰਟੀ ਦੇ  ਪ੍ਰਧਾਨ ਸ. ਗੁਰਤੇਜ ਸਿੰਘ ਖੋਸਾ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਹਰਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਜੀ.ਏ ਸ. ਗੁਰਕਿਰਨਦੀਪ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਪਹਿਲਾਂ ਜਿਲ੍ਹੇ ਵਿੱਚ 156 ਕਾਮਨ ਸੇਵਾ ਕੇਂਦਰਾਂ ਵਿੱਚ ਕਾਰਡ ਬਣਾਉਣ ਦਾ ਕੰਮ ਚੱਲ ਰਿਹਾ ਹੈ ਪਰ ਹੁਣ ਪੰਜਾਬ ਸਰਕਾਰ ਵੱਲੋਂ ਮਿਲੀਆਂ ਹਦਾਇਤਾਂ ਅਨੁਸਾਰ ਹਰੇਕ ਪਿੰਡ ਵਿੱਚ ਕਿਸੇ ਸਾਂਝੀ ਥਾਂ ਤੇ ਇਹ ਵਿਸ਼ੇਸ਼ ਕੈਪ ਲੱਗਣਗੇ ਜਿਸ ਵਿੱਚ ਵਲੰਟੀਅਰ ਮੌਕੇ ਤੇ ਪਰਚੀ ਕੱਟਣਗੇ ਅਤੇ ਕੰਪਿਊਟਰ ਓਪਰੇਟਰ ਤੇ ਹੋਰ ਹਾਜ਼ਰ ਅਮਲਾ ਮੌਕੇ ਤੇ ਹੀ ਸਿਹਤ ਕਾਰਡ ਬਣਾਉਣਗੇ। 

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆ ਜਾਣਗੀਆਂ ਤੇ ਹਰੇਕ ਸਾਈਟ ਤੇ 1 ਦਿਨ ਵਿੱਚ ਘੱਟੋਂ ਘੱਟ 50 ਕਾਰਡ ਬਣਨੇ ਜ਼ਰੂਰੀ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਫੇਜ 1 ਅਤੇ ਫੇਜ 2 ਚੱਲਣਗੇ। 

ਫੇਜ-1 ਵਿੱਚ  ਮਿਤੀ 3 ਫਰਵਰੀ ਤੋਂ 5 ਫਰਵਰੀ ਤੱਕ ਫਰੀਦਕੋਟ ਹਲਕੇ ਦੇ ਪਿੰਡ ਮਚਾਕੀ ਕਲਾ, ਸਾਦਿਕ, ਸੁੱਖਣਵਾਲਾ, ਕਿੰਗਰਾ ਵਿਖੇ, ਹਲਕਾ ਜੈਤੋ ਤੇ ਪਿੰਡ ਸਰਾਵਾਂ, ਬਿਸ਼ਨੰਦੀ, ਚੈਨਾ, ਬਰਗਾੜੀ, ਪੰਜਗਰਾਈ ਕਲਾਂ, ਕਰੀਰਵਾਲੀ, ਢੈਪਈ ਵਿਖੇ ਅਤੇ ਇਸੇ ਤਰ੍ਹਾਂ ਹਲਕਾ ਕੋਟਕਪੂਰਾ ਦੇ ਵਾਂਦਰ ਜਟਾਣਾ, ਧੂੜਕੋਟ, ਮੌੜ ਪਿੰਡਾਂ ਵਿੱਚ ਮੁੱਖ ਮੰਤਰੀ ਸਿਹਤ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਫੇਜ-2 ਦਾ ਸਡਿਊਲ ਬਾਅਦ ਵਿੱਚ ਜਾਰੀ ਕਰ ਦਿੱਤਾ ਜਾਵੇਗਾ।

ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਯੋਜਨਾ ਹੈ, ਜਿਸ ਵਿੱਚ ਪੰਜਾਬ ਦੇ ਵਸਨੀਕ ਹਰੇਕ ਪਰਿਵਾਰ ਦੇ ਹਰੇਕ ਜੀਅ ਦਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਸਰਕਾਰੀ ਅਤੇ ਇਨਪੈਂਨਲਡ ਹਸਪਤਾਲਾਂ ਵਿੱਚ ਬਿਲਕੁਲ ਮੁਫਤ ਕੀਤਾ ਜਾਵੇਗਾ। ਉਨ੍ਹਾਂ ਹਾਜ਼ਰ ਵਲੰਟੀਅਰਾਂ/ਸਿਹਤ ਵਿਭਾਗ ਦੀਆਂ ਟੀਮਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਲਾਭਪਾਤਰੀ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।

ਇਸ ਮੌਕੇ ਡਾ. ਵਿਸ਼ਵਦੀਪ ਗੋਇਲ,  ਸੀਨੀਅਰ ਮੈਡੀਕਲ ਅਫਸਰ ਡਾ ਪਰਮਜੀਤ ਸਿੰਘ ਬਰਾੜ, ਐਸ.ਐਮ.ਓ ਕੋਟਕਪੂਰਾ ਸ੍ਰੀ ਹਰਿੰਦਰ ਗਾਂਧੀ, ਐਸ.ਐਮ.ਓ ਸਾਦਿਕ ਡਾ. ਅਰਸ਼ਦੀਪ ਸਿੰਘ ਬਰਾੜ, ਸਮੇਤ ਇਸ ਕੰਮ ਵਿੱਚ ਲੱਗੇ ਵਲੰਟੀਅਰਾਂ ਹਾਜ਼ਰ ਸਨ।

 

Tags: PoonamDeep Kaur , DC Faridkot , Deputy Commissioner Faridkot , Faridkot , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD