Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਾ ਸਮੱਗਲਰਾਂ ਦੀ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਰੱਖੀ ਜਾਵੇਗੀ ਗੁਪਤ – ਸੋਨੀਆ ਮਾਨ

ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵੰਡੇ ਪੰਜ-ਪੰਜ ਲੱਖ ਰੁਪਏ ਦੇ ਚੈੱਕ

Sonia Mann, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 02 Feb 2026

Last updated on: Feb 03, 2026, 13:20 IST

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ 2.0 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਵੱਖ-ਵੱਖ ਖੇਤਰਾਂ ਵਿੱਚ ਨਸ਼ਾ ਮੁਕਤੀ ਮੋਰਚੇ ਵਲੋਂ ਜਾਗਰੂਕਤਾ ਯਾਤਰਾਵਾਂ ਕੱਢ ਕੇ ਲੋਕਾਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਝਾ ਜੋਨ ਨਸ਼ਾ ਮੁਕਤੀ ਦੀ ਇੰਚਾਰਜ਼ ਮੈਡਮ ਸੋਨੀਆ ਮਾਨ ਨੇ ਪਿੰਡ ਅਦਲੀਵਾਲਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਮੈਡਮ ਮਾਨ ਨੇ ਇਸ ਮੌਕੇ ਹਾਜ਼ਰ ਵੀ.ਐਲ.ਡੀ.ਸੀ. ਮੈਂਬਰਾਂ ਨੂੰ ਨਸ਼ਾ ਮੁਕਤੀ ਮੋਰਚੇ ਦੀ ਐਪ ਡਾਊਨਲੋਡ ਕਰਵਾਉਂਦਿਆਂ ਕਿਹਾ ਕਿ ਉਹ ਇਸ ਐਪ ਰਾਹੀਂ ਆਪਣੇ ਇਲਾਕੇ ਵਿੱਚ ਕਿਸੇ ਵੀ ਨਸ਼ਾ ਸਮੱਗਲਰ ਦੀ ਸੂਚਨਾ ਪੁਲਿਸ ਨੂੰ ਮੁਹੱਈਆ ਕਰਵਾ ਸਕਦੇ  ਹਨ। ਉਨਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। 

ਮੈਡਮ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਾ ਤਸਕਰਾਂ ਨੂੰ ਸਿੱਧੀ ਚੇਤਾਵਨੀ ਦੇ ਦਿੱਤੀ ਗਈ ਹੈ ਕਿ ਜਾਂ ਤਾਂ ਉਹ ਨਸ਼ਾ ਵੇਚਣਾ ਬੰਦ ਕਰ ਜਾਣ ਜਾਂ ਸੂਬੇ ਨੂੰ ਛੱਡ ਜਾਣ। ਉਨਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨਾਂ ਵਲੋਂ ਬਣਾਈ ਗਈ ਗੈਰ ਕਾਨੂੰਨੀ ਢੰਗ ਨਾਲ ਜਾਇਦਾਦ ਨੂੰ ਢਾਹ ਦਿੱਤਾ ਜਾਵੇਗਾ। 

ਉਨਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਤਾਂ ਹੀ ਕੀਤਾ ਜਾ ਸਕਦਾ ਹੈ ਜੇਕਰ ਲੋਕ ਸਰਕਾਰ ਦਾ ਸਾਥ ਦੇਣ ਤਾਂ ਜੋ ਅਸੀਂ ਆਪਣੇ ਭਵਿੱਖ ਨੂੰ ਬਚਾ ਸਕੀਏ। ਇਸ ਮੌਕੇ ਮੈਡਮ ਸੋਨੀਆ ਮਾਨ ਵਲੋਂ ਬਲਾਕ ਹਰਸ਼ਾ ਛੀਨਾ ਦੀਆਂ  ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ ਵੀ ਵੰਡੇ ਗਏ। 

ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਵਾਅਦਾ ਕੀਤਾ ਸੀ ਕਿ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ ਦਿੱਤੇ ਜਾਣਗੇ ਅਤੇ ਆਪਣੇ ਵਾਅਦੇ ਅਨੁਸਾਰ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਚੈੱਕਾਂ ਦੀ ਵੰਡ ਕੀਤੀ ਗਈ ਹੈ। ਉਨਾਂ ਦੱਸਿਆ ਕਿ ਪੰਚਾਇਤਾਂ ਇਸ ਰਾਸੀਂ ਨੂੰ ਆਪਣੀ ਮਰਜ਼ੀ ਨਾਲ ਕਿਸੇ ਵੀ ਵਿਕਾਸ ਕਾਰਜ ਤੇ ਖਰਚ ਸਕਦੀਆਂ ਹਨ। 

ਉਨਾਂ ਦੱਸਿਆ ਕਿ ਇਹ ਰਾਸ਼ੀ ਪੰਚਾਇਤਾਂ ਲਈ ਕਾਫ਼ੀ ਕਾਰਗਾਰ ਸਿੱਧ ਹੋਵੇਗੀ। ਇਸ ਮੌਕੇ ਤੇ ਲਗਭੱਗ 20 ਪੰਚਾਇਤਾਂ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਨੂੰ ਵੰਡ ਕੀਤੀ ਗਈ।  ਇਨਾਂ ਪੰਚਾਇਤਾਂ ਵਿੱਚ ਕੋਟਲੀ ਸੱਕਾ, ਲੱਲਾ ਅਫਗਾਨਾ, ਧਰਮਕੋਟ, ਜਗਦੇਵ ਕਲਾਂ, ਰਾਣੇ ਵਾਲੀ, ਕੋਟ ਸਿੱਧੂ, ਬੰਗਾ ਖੁਰਦ, ਬੰਗਾ ਕਲਾਂ, ਚੈਨਪੁਰ, ਰਾਏ ਪੁਰ ਖੁਰਦ, ਕੋਟਲੀ ਕੋਰੋਟਾਣਾ ਅਦਿ ਸ਼ਾਮਿਲ ਸਨ।

ਇਸ ਮੌਕੇ ਜਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਸਿੰਘ ਵੜੈਚ, ਤੇਜਬੀਰ ਸਿੰਘ ਬੱਗਾ, ਸੁਖਚੈਨ ਸਿੰਘ, ਸਵਿੰਦਰ ਸਿੰਘ ਦੁੱਲਾ, ਕੌਂਸਲਰ ਕੁਲਵਿੰਦਰ ਸਿੰਘ ਔਲਖ, ਸਾਹਬ ਸਿੰਘ ਸਰਪੰਚ, ਸੁੱਖ ਕੋਟਲੀ, ਸੁਬੇਗ ਸਿੰਘ ਸਰਪੰਚ ਜਗਦੇਵ ਕਲਾਂ, ਗੁਰਪਾਲ ਸਿੰਘ ਮੱਲੂਨੰਗਲ, ਸਰਪੰਚ ਸਤਨਾਮ ਸਿੰਘ ਲੱਲਾ ਅਫ਼ਗ਼ਾਨਾ, ਬੀਡੀਪੀਓ ਪ੍ਰਗਟ ਸਿੰਘ, ਸਕੱਤਰ ਨਿਰਮਲ ਸਿੰਘ, ਜਤਿੰਦਰ ਸਿੰਘ ਰਿੰਕੂ ਬਲਾਕ ਪ੍ਰਧਾਨ, ਲਖਬੀਰ ਸਿੰਘ ਮੰਝ, ਸੁਬੇਗਾ ਸਿੰਘ, ਮੋਰ ਸਿੰਘ, ਬਲਦੇਵ ਸਿੰਘ, ਸੁਖਚੈਨ ਸਿੰਘ ਅਦਲੀਵਾਲ, ਸਤਨਾਮ ਸਿੰਘ ਅਦਲੀਵਾਲ, ਨਿਸ਼ਾਨ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ, ਸੰਗਠਨ ਇੰਚਾਰਜ ਰਾਜਬੀਰ ਸਿੰਘ ਤੋਲਾ ਨੰਗਲ, ਸੋਸ਼ਲ ਮੀਡੀਆ ਕੋਆਰਡੀਨੇਟਰ ਅਮਿਤੋਜ ਸਿੰਘ, ਲਵਦੀਪ ਸਿੰਘ। ਨਿਹਾਲ ਸਿੰਘ ਆਦਿ ਸ਼ਾਮਲ ਸਨ।

 

Tags: Sonia Mann , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD