Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਕੁਲਵੰਤ ਸਿੰਘ ਵੱਲੋਂ ਜ਼ਿਲ੍ਹਾ ਹਸਪਤਾਲ ਮੋਹਾਲੀ ਦਾ ਦੌਰਾ

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ ਦੀ ਸਮੀਖਿਆ

Kulwant Singh Mohali, SAS Nagar, Mohali, SAS Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Mukh Mantri Sehat Yojana

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 03 Feb 2026

Last updated on: Feb 03, 2026, 17:55 IST

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਦਾ ਦੌਰਾ ਕਰਕੇ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਅਧੀਨ ਮਰੀਜ਼ਾਂ ਨੂੰ ਦਿੱਤੇ ਜਾ ਰਹੇ ਇਲਾਜ ਦੀ ਸਮੀਖਿਆ ਕੀਤੀ ਅਤੇ ਮੁਫ਼ਤ ਇਲਾਜ ਲੈ ਰਹੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਦੌਰੇ ਦੌਰਾਨ ਵਿਧਾਇਕ ਨੇ ਐੱਮ.ਐੱਮ.ਐੱਸ.ਵਾਈ. ਤਹਿਤ ਇਲਾਜ ਕਰਵਾਉਣ ਵਾਲੀ ਪੰਜਾਬ ਦੀ ਪਹਿਲੀ ਮਰੀਜ਼, ਸਨੀ ਐਨਕਲੇਵ ਦੀ ਰਹਿਣ ਵਾਲੀ ਨਿਰਮਲ ਕੌਰ (53) ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦੀ 27 ਜਨਵਰੀ ਨੂੰ ਸਫਲਤਾਪੂਰਵਕ ਐਪੈਂਡਿਕਸ ਦੀ ਸਰਜਰੀ ਕੀਤੀ ਗਈ ਸੀ। 

ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ ਅੱਜ ਉਹ ਫਾਲੋਅੱਪ ਜਾਂਚ ਲਈ ਹਸਪਤਾਲ ਪਹੁੰਚੇ ਹੋਏ ਸਨ। ਐੱਮ.ਐੱਮ.ਐੱਸ.ਵਾਈ. ਅਧੀਨ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮਰੀਜ਼ ਇਸ ਯੋਜਨਾ ਨਾਲ ਬਹੁਤ ਖੁਸ਼ ਹਨ, ਕਿਉਂਕਿ ਇਸ ਵਿੱਚ ਕਿਸੇ ਵੀ ਕਿਸਮ ਦੀ ਆਮਦਨ ਦੀ ਸ਼ਰਤ ਨਹੀਂ ਹੈ। 

ਮਰੀਜ਼ਾਂ ਨੇ ਦੱਸਿਆ ਕਿ ਉਹ ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਓ.ਪੀ.ਡੀ. ਕਾਊਂਟਰ ’ਤੇ ਪਹੁੰਚੇ ਅਤੇ ਉਨ੍ਹਾਂ ਦੀ ਤੁਰੰਤ ਤਰਜੀਹੀ ਆਧਾਰ ’ਤੇ ਐੱਮ.ਐੱਮ.ਐੱਸ.ਵਾਈ. ਅਧੀਨ ਰਜਿਸਟ੍ਰੇਸ਼ਨ ਕਰ ਦਿੱਤੀ ਗਈ, ਜਿਸ ਨਾਲ ਉਨ੍ਹਾਂ ਨੂੰ ਫੌਰੀ ਇਲਾਜ ਮਿਲ ਸਕਿਆ। ਬਲੋਂਗੀ ਦੀ ਰਹਿਣ ਵਾਲੀ ਸੰਤੋਸ਼ ਅਤੇ ਕਾਈਨੌਰ (ਮੋਰਿੰਡਾ) ਦੀ ਅਮਨਦੀਪ ਕੌਰ, ਜੋ ਇਸ ਸਮੇਂ ਹਸਪਤਾਲ ਵਿੱਚ ਦਾਖ਼ਲ ਹਨ, ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਿਹਤ ਸਹੂਲਤ ਵਾਲੀ ਇਹ ਯੋਜਨਾ ਆਮ ਲੋਕਾਂ ਲਈ ਰਾਮਬਾਣ ਸਾਬਤ ਹੋ ਰਹੀ ਹੈ।

ਡਾ. ਨਵਦੀਪ ਸੈਣੀ, ਕਾਰਜਕਾਰੀ ਡਾਇਰੈਕਟਰ ਪ੍ਰਿੰਸੀਪਲ, ਡਾ. ਬੀ. ਆਰ. ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਨੇ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਨੂੰ ਸਰਜਰੀ ਜਾਂ ਇੰਨਡੋਰ ਇਲਾਜ ਦੀ ਲੋੜ ਹੈ, ਉਨ੍ਹਾਂ ਸਭ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ 78 ਮਰੀਜ਼ ਮੈਡੀਕਲ ਕਾਲਜ ਨਾਲ ਜੋੜੇ ਹੋਏ ਜ਼ਿਲ੍ਹਾ ਹਸਪਤਾਲ ਮੋਹਾਲੀ ਵਿੱਚ ਐੱਮ.ਐੱਮ.ਐੱਸ.ਵਾਈ. ਅਧੀਨ ਇਲਾਜ ਅਧੀਨ ਹਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ ਕਰੀਬ 3500 ਰਜਿਸਟ੍ਰੇਸ਼ਨਾਂ ਐੱਮ.ਐੱਮ.ਐੱਸ.ਵਾਈ. ਤਹਿਤ ਹੋ ਚੁੱਕੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਦੇ ਆਧਾਰ ਕਾਰਡ ਅਤੇ ਵੋਟਰ ਕਾਰਡ ਵਾਲੇ ਸਾਰੇ ਯੋਗ ਨਿਵਾਸੀਆਂ ਨੂੰ ਇਸ ਯੋਜਨਾ ਅਧੀਨ ਰਜਿਸਟਰ ਕੀਤਾ ਜਾਵੇਗਾ।

ਉਨ੍ਹਾਂ ਸਪਸ਼ਟ ਕੀਤਾ ਕਿ ਐਮਰਜੈਂਸੀ ਕੇਸਾਂ ਵਿੱਚ ਪਹਿਲਾਂ ਰਜਿਸਟ੍ਰੇਸ਼ਨ ਦੀ ਕੋਈ ਲੋੜ ਨਹੀਂ, ਸਗੋਂ ਸੰਬੰਧਤ ਹਸਪਤਾਲ ਵੱਲੋਂ ਮੌਕੇ ’ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ, ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਸ਼ੁਰੂ ਕੀਤੀ ਗਈ।

ਪੰਜਾਬ ਵਾਸੀਆਂ ਲਈ ਵਰਦਾਨ ਸਾਬਤ ਹੋਵੇਗੀ, ਕਿਉਂਕਿ ਇਸ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਸੰਗੀਤਾ ਜੈਨ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਕਰਨਬੀਰ ਸਿੰਘ ਅਤੇ ਡਾ. ਮਨੀਸ਼ ਗੁਪਤਾ ਵੀ ਹਾਜ਼ਰ ਸਨ।

 

Tags: Kulwant Singh Mohali , SAS Nagar , Mohali , SAS Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Mukh Mantri Sehat Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD