Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਵਿਜੀਲੈਂਸ ਬਿਊਰੋ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਗੜ੍ਹਸ਼ੰਕਰ , 03 Feb 2026

Last updated on: Feb 04, 2026, 11:19 IST

ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਯਾਸੀਨ ਅਤੇ ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਠੇਕੇ ਆਧਾਰਿਤ ਚਪੜਾਸੀ ਮੁਹੰਮਦ ਤਾਲੀਮ ਨੂੰ 18000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਬਲਾਚੌਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਪੰਜਾਬ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਜੋ ਇੱਕ ਖੇਤੀਬਾੜੀ ਕਰਨ ਵਾਲਾ ਵਿਅਕਤੀ ਹੈ, ਨੇ 2018 ਤੋਂ 2021 ਦੀ ਮਿਆਦ ਲਈ ਤਹਿਸੀਲ ਬਲਾਚੌਰ ਦੇ ਪਿੰਡ ਭੱਦੀ ਵਿਖੇ ਸਥਿਤ ਪੰਜਾਬ ਵਕਫ਼ ਬੋਰਡ ਦੀ 10 ਕਨਾਲ ਜ਼ਮੀਨ ਲੀਜ਼ ’ਤੇ ਲਈ ਸੀ। ਸਾਲ 2021 ਵਿੱਚ ਲੀਜ਼ ਦੀ ਮਿਆਦ ਖਤਮ ਹੋਣ ਤੋਂ ਬਾਅਦ, ਸ਼ਿਕਾਇਤਕਰਤਾ ਨੇ ਲੀਜ਼ ਦੇ ਨਵੀਨੀਕਰਨ (ਰੀਨੇਵਲ) ਲਈ ਦੋਸ਼ੀ ਮੁਹੰਮਦ ਯਾਸੀਨ ਨਾਲ ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਸੰਪਰਕ ਕੀਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਮੁਹੰਮਦ ਯਾਸੀਨ ਨੇ ਲੀਜ਼ ਦੇ ਨਵੀਨੀਕਰਨ ਲਈ ਫਾਈਲ ਤਿਆਰ ਕਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਉਕਤ ਰਕਮ ਦਾ ਭੁਗਤਾਨ ਕਰਨ ਵਿੱਚ ਅਸਮਰੱਥਾ ਪ੍ਰਗਟਾਈ ਤਾਂ ਫਿਰ ਰਿਸ਼ਵਤ ਦੀ ਮੰਗ ਨੂੰ ਘਟਾ ਕੇ 20000 ਰੁਪਏ ਕਰ ਦਿੱਤਾ ਗਿਆ। ਇਸ ਵਿੱਚੋਂ ਦੋਸ਼ੀ ਮੁਹੰਮਦ ਯਾਸੀਨ ਨੇ ਮੌਕੇ ’ਤੇ ਹੀ 2,000 ਰੁਪਏ ਰਿਸ਼ਵਤ ਵਜੋਂ ਲਏ ਸਨ ਅਤੇ ਸ਼ਿਕਾਇਤਕਰਤਾ ਨੂੰ ਬਾਕੀ 18,000 ਰੁਪਏ ਬਾਅਦ ਵਿੱਚ ਅਦਾ ਕਰਨ ਲਈ ਕਿਹਾ ਗਿਆ ਸੀ। 

ਸ਼ਿਕਾਇਤਕਰਤਾ ਨੇ ਬਤੌਰ ਸਬੂਤ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਐਸਬੀਐਸ ਨਗਰ ਨੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD