Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

ਲੋਕ ਨਿਰਮਾਣ ਮੰਤਰੀ ਨੇ ਨੇ ਸੜਕ ਸੁਰੱਖਿਆ ਵਰਕਸ਼ਾਪ ਦੌਰਾਨ ਬਲੈਕ ਸਪਾਟਸ ਨੂੰ ਖ਼ਤਮ ਕਰਨ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 03 Feb 2026

Last updated on: Feb 04, 2026, 12:47 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟੈਰਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ, ਲਾਗੂਕਰਨ ਵਾਲੀਆਂ ਏਜੰਸੀਆਂ ਅਤੇ ਨਾਗਰਿਕਾਂ ਸਮੇਤ ਸਾਰੇ ਭਾਈਵਾਲਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

ਇਹ ਵਿਚਾਰ ਉਨ੍ਹਾਂ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਰਾਜਮਾਰਗ ਅਤੇ ਸੜਕੀ ਆਵਾਜਾਈ ਮੰਤਰਾਲਾ, ਭਾਰਤ ਸਰਕਾਰ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਅਤੇ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਵੱਲੋਂ ਸਾਂਝੇ ਤੌਰ ‘ਤੇ ਕਰਵਾਈ ਗਈ ਵਰਕਸ਼ਾਪ ਦੇ ਉਦਘਾਟਨੀ ਭਾਸ਼ਣ ਦੌਰਾਨ ਪ੍ਰਗਟਾਏ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸੜਕੀ ਨੈੱਟਵਰਕ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਸਦਕਾ ਆਵਾਜਾਈ ਵਿੱਚ ਲੱਗਣ ਵਾਲਾ ਸਮਾਂ ਕਿਤੇ ਘੱਟ ਗਿਆ ਹੈ ਪਰੰਤੂ ਇਸ ਨਾਲ ਸੜਕੀ ਹਾਦਸਿਆਂ ਦੀ ਸੰਭਾਵਨਾ ਵੀ ਵਧੀ ਹੈ। 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਸੜਕ ਮਾਰਗਾਂ ‘ਤੇ ਚੱਲਣ ਸਮੇਂ ਸੁਰੱਖਿਆ ਨਿਯਮਾਂ ਦੀ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਲੋਕ ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮਟ ਨੂੰ ਸਿਰ ‘ਤੇ ਪਾਉਣ ਦੀ ਬਜਾਏ ਹੱਥ ਜਾਂ ਹੈਂਡਲ ਨਾਲ ਲਟਕਾ ਲੈਂਦੇ ਹਨ ਤੇ ਜਦੋਂ ਹਾਦਸਾ ਵਾਪਰਦਾ ਹੈ ਤਾਂ ਇਸ ਗਲਤੀ ਦਾ ਉਨ੍ਹਾਂ ਨੂੰ ਗੰਭੀਰ ਨਤੀਜਾ ਭੁਗਤਣਾ ਪੈਂਦਾ ਹੈ। 

ਉਨ੍ਹਾਂ ਕਿਹਾ ਕਿ ਨਸ਼ਾ ਕਰਕੇ ਗੱਡੀ ਚਲਾਉਣ ਨਾਲ ਜਿੱਥੇ ਲੋਕ ਆਪਣੀ ਜਾਨ ਨੂੰ ਖਤਰੇ ਵਿੱਚ ਪਾਉਂਦੇ ਹਨ ਉੱਥੇ ਬੇਕਸੂਰ ਰਾਹਗੀਰਾਂ ਨੂੰ ਵੀ ਖਤਰੇ ਵਿੱਚ ਪਾ ਦਿੰਦੇ ਹਨ। ਉਨ੍ਹਾਂ ਐਨ.ਐਚ.ਏ.ਆਈ. ਅਤੇ ਲੀਡ ਏਜੰਸੀ ਨੂੰ ਬਲੈਕ ਸਪਾਟਸ ਨੂੰ ਖ਼ਤਮ ਕਰਨ ਲਈ ਹੋਰ ਤੇਜ਼ੀ ਨਾਲ ਕੰਮ ਕਰਨ ਲਈ ਕਿਹਾ।

ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕਰਕੇ ਕੀਮਤੀ ਜਾਨਾਂ ਨੂੰ ਬਚਾਉਣ ਦਾ ਇੱਕ ਵੱਡਾ ਉਪਰਾਲਾ ਕੀਤਾ ਹੈ ਜਿਸ ਨਾਲ ਪੰਜਾਬ ਰਾਜ ਵਿੱਚ ਹਾਦਸਿਆਂ ਵਿੱਚ ਮਰਨ ਵਾਲੇ ਲੋਕਾਂ ਦੀ ਗਿਣਤੀ ਵਿੱਚ ਗਿਰਾਵਟ ਆਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਹਾਦਸਾ ਵਾਪਰਦਾ ਹੈ ਤਾਂ ਹਾਦਸਾ ਪੀੜਤਾਂ ਦੀ ਮਦਦ ਜਰੂਰ ਕਰੋ ਕਿਉਂਕਿ ਜਿੰਨੀ ਜਲਦੀ ਹਾਦਸਾ ਪੀੜਤ ਨੂੰ ਹਸਪਤਾਲ ਪਹੁੰਚਾ ਦੇਵਾਂਗੇ ਓਨਾ ਉਸ ਵਿਅਕਤੀ ਦੇ ਬਚਣ ਦੀ ਸੰਭਾਵਨਾ ਵੱਧ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਆਧੁਨਿਕ ਸੜਕ ਸੁਰੱਖਿਆ ਅਭਿਆਸਾਂ ਨੂੰ ਅਪਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਨਾਲ ਮਿਲ ਕੇ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਯੋਜਨਾਬੱਧ ਡਿਜ਼ਾਈਨ, ਨਿਯਮਤ ਰੱਖ-ਰਖਾਅ ਅਤੇ ਸੁਰੱਖਿਅਤ ਇੰਜੀਨੀਅਰਿੰਗ ਮਿਆਰ ਹਾਦਸਿਆਂ ਨੂੰ ਘਟਾਉਣ ਅਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਹਨ।

ਵਰਕਸ਼ਾਪ ਦੌਰਾਨ ਸੀਨੀਅਰ ਅਧਿਕਾਰੀਆਂ ਨੇ ਇੱਕ ਸੁਰੱਖਿਅਤ ਪ੍ਰਣਾਲੀ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜਿਸ ਵਿੱਚ ਸੁਰੱਖਿਅਤ ਸੜਕੀ ਡਿਜ਼ਾਈਨ, ਪ੍ਰਭਾਵਸ਼ਾਲੀ ਲਾਗੂਕਰਨ ਅਤੇ ਨਿਰੰਤਰ ਜਨਤਕ ਪਹੁੰਚ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਐਨਐਚਏਆਈ ਦੇ ਖੇਤਰੀ ਅਧਿਕਾਰੀ ਰਾਕੇਸ਼ ਕੁਮਾਰ ਨੇ ਕਿਹਾ ਕਿ ਸੜਕ ਸੁਰੱਖਿਆ ਦੇ ਨਤੀਜੇ ਸੁਰੱਖਿਅਤ ਇੰਜੀਨੀਅਰਿੰਗ, ਨਿਯਮਤ ਗਤੀ, ਸੁਰੱਖਿਅਤ ਵਾਹਨਾਂ ਅਤੇ ਹਾਦਸੇ ਤੋਂ ਬਾਅਦ ਤੁਰੰਤ ਪ੍ਰਤੀਕਿਰਿਆ ਦੇ ਸੁਮੇਲ 'ਤੇ ਨਿਰਭਰ ਕਰਦੇ ਹਨ। 

ਉਨ੍ਹਾਂ ਐਨਐਚਏਆਈ ਦੀਆਂ ਪਹਿਲਕਦਮੀਆਂ ‘ਤੇ ਚਾਨਣਾ ਪਾਇਆ ਜਿਨ੍ਹਾਂ ਵਿੱਚ ਸੜਕ ਸੁਰੱਖਿਆ ਆਡਿਟ, ਬਲੈਕ ਸਪਾਟਸ ਨੂੰ ਦਰੁਸਤ ਕਰਨਾ, ਸੜਕੀ ਜਿਓਮੈਟਰੀ ਵਿੱਚ ਸੁਧਾਰ, ਕਰੈਸ਼ ਬੈਰੀਅਰ, ਸਪੱਸ਼ਟ ਸੰਕੇਤ, ਸੜਕੀ ਨਿਸ਼ਾਨ ਅਤੇ ਪੈਦਲ ਯਾਤਰੀਆਂ ਦੇ ਅਨੁਕੂਲ ਬੁਨਿਆਦੀ ਢਾਂਚਾ ਸ਼ਾਮਲ ਹੈ। ਪੰਜਾਬ ਦੇ ਸਟੇਟ ਟਰਾਂਸਪੋਰਟ ਕਮਿਸ਼ਨਰ ਅਤੇ ਸੜਕ ਸੁਰੱਖਿਆ ਬਾਰੇ ਲੀਡ ਏਜੰਸੀ ਦੇ ਡਾਇਰੈਕਟਰ ਜਨਰਲ, ਪਰਨੀਤ ਸ਼ੇਰਗਿੱਲ ਨੇ ਭਾਗੀਦਾਰਾਂ ਨੂੰ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 2026 ਦੌਰਾਨ ਪੰਜਾਬ ਭਰ ਵਿੱਚ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। 

ਉਨ੍ਹਾਂ ਨੇ ਜਾਗਰੂਕਤਾ ਮੁਹਿੰਮਾਂ, ਲਾਗੂਕਰਨ ਸਬੰਧੀ ਮੁਹਿੰਮਾਂ, ਹੈਲਮੇਟ ਅਤੇ ਸੀਟ-ਬੈਲਟ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਡਰਾਈਵਰਾਂ ਪ੍ਰਤੀ ਸੰਵੇਦਨਸ਼ੀਲਤਾ ਬਾਰੇ ਗੱਲ ਕੀਤੀ। ਉਨ੍ਹਾਂ ਨੇ ਹਾਦਸਿਆਂ ਵਿੱਚ ਕਮੀ ਲਿਆਉਣ ਲਈ ਮਜ਼ਬੂਤ ਅੰਤਰ-ਵਿਭਾਗੀ ਤਾਲਮੇਲ ਦੀ ਲੋੜ 'ਤੇ ਜ਼ੋਰ ਦਿੱਤਾ।

ਸਪੈਸ਼ਲ ਡੀਜੀਪੀ, ਟ੍ਰੈਫਿਕ, ਪੰਜਾਬ ਏ.ਐਸ. ਰਾਏ ਨੇ ਸੂਬੇ ਭਰ ਵਿੱਚ ਟ੍ਰੈਫਿਕ ਉਲੰਘਣਾਵਾਂ ਵਿਰੁੱਧ ਕੀਤੀਆਂ ਕਾਰਵਾਈਆਂ ਅਤੇ ਵਿਆਪਕ ਜਾਗਰੂਕਤਾ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਵਹਾਰ ਵਿੱਚ ਸਥਾਈ ਤਬਦੀਲੀ ਲਿਆਉਣ ਲਈ ਕਾਨੂੰਨ ਲਾਗੂਕਰਨ ਅਤੇ ਜਨਤਕ ਜਾਗਰੂਕਤਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ਸੜਕ ਸੁਰੱਖਿਆ ਬਾਰੇ ਲੀਡ ਏਜੰਸੀ ਦੇ ਜੁਆਇੰਟ ਡਾਇਰੈਕਟਰ (ਪ੍ਰਬੰਧ) ਪਰਮਜੀਤ ਸਿੰਘ ਨੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ ਅਤੇ ਐਨਐਚਏਆਈ ਦੀ ਸਰਗਰਮ ਭੂਮਿਕਾ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਵਿੱਚ ਸੜਕ ਸੁਰੱਖਿਆ ਪਹਿਲਕਦਮੀਆਂ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਸਹਿਯੋਗ ਦੀ ਆਸ ਪ੍ਰਗਟਾਈ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD