Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

2027 ਦੇ ਵਿੱਚ ਫਿਰ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ: ਹਰਪਾਲ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਗੈਰੀ ਬੜਿੰਗ ਦੀ ਅਗਵਾਈ ਹੇਠ ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ ਭਾਂਬਰੀ, ਕਮਲਜੀਤ ਕੌਰ ਭਾਂਬਰੀ ਤੇ ਰਾਕੇਸ਼ ਸੋਫਤ ਆਪਣੇ ਸਮਰਥਕਾਂ ਸਮੇਤ ਆਪ ਚ ਸ਼ਾਮਿਲ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurinder Singh Garry Birring

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ , 03 Feb 2026

Last updated on: Feb 04, 2026, 13:29 IST

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੀ ਜਿੱਤ ਹਾਸਲ ਕਰਕੇ ਮੁੜ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਵੋਟਰ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਖੁਸ਼ ਹਨ ਅਤੇ ਇਕ ਵਾਰ ਫਿਰ ਪੰਜਾਬ ਦੀ ਬਾਗਡੋਰ ਆਪ ਦੇ ਹੱਥਾਂ ਵਿੱਚ ਸੌਂਪਣ ਦਾ ਮਨ ਬਣਾ ਚੁੱਕੇ ਹਨ। 

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਦੇ ਵਿੱਚ ਪ੍ਰਤੀ ਪਰਿਵਾਰ 10 ਲੱਖ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ ਜਿਸ ਨਾਲ ਹਰ ਪਰਿਵਾਰ ਨੂੰ ਹੁਣ ਮਹਿੰਗੇ ਇਲਾਜ ਕਰਵਾਉਣ ਵਾਸਤੇ ਵੱਡੇ ਹਸਪਤਾਲਾਂ ਦੇ ਵਿੱਚ ਨਹੀਂ ਜਾਣਾ ਪਵੇਗਾ। ਵਿੱਤ ਮੰਤਰੀ ਅੱਜ ਮੰਡੀ ਗੋਬਿੰਦਗੜ੍ਹ ਦੇ ਜਿਮਖਾਨਾ ਕਲੱਬ ਵਿੱਚ ਆਯੋਜਿਤ ਇਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। 

ਇਸ ਮੌਕੇ ਟਕਸਾਲੀ ਅਕਾਲੀ ਆਗੂ ਸੁਖਵਿੰਦਰ ਸਿੰਘ ਭਾਂਬਰੀ ਆਪਣੀ ਸਾਬਕਾ ਕੌਂਸਲਰ ਪਤਨੀ ਕਮਲਜੀਤ ਕੌਰ ਭਾਂਬਰੀ, ਰਕੇਸ਼ ਸੋਫਤ ਸਮੇਤ ਹੋਰ ਆਗੂਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਹ ਸਾਰੇ ਆਗੂ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਕਰਵਾਏ ਗਏ।

ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਭਾਬਰੀ ਨੇ ਕਿਹਾ ਕਿ ਉਨ੍ਹਾਂ ਬਿਨਾਂ ਕਿਸੇ ਸ਼ਰਤ ਅਤੇ ਬਿਨਾਂ ਕਿਸੇ ਅਹੁਦੇ ਦੀ ਲਾਲਸਾ ਤੋਂ ਆਮ ਆਦਮੀ ਪਾਰਟੀ ਜੁਆਇਨ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਆਪਣਾ ਤਜਰਬਾ ਲੋਕ ਸੇਵਾ ਲਈ ਸਮਰਪਿਤ ਕਰਦੇ ਹੋਏ ਹਲਕਾ ਅਮਲੋਹ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਵੋਟਰਾਂ ਅਤੇ ਸਮਰਥਕਾਂ ਨੂੰ ਨਾਲ ਜੋੜਣਗੇ।

ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿੱਚ ਨਸ਼ਾ ਤਸਕਰਾਂ ਅਤੇ ਉਨ੍ਹਾਂ ਵੱਲੋਂ ਗੈਰਕਾਨੂੰਨੀ ਢੰਗ ਨਾਲ ਬਣਾਈਆਂ ਇਮਾਰਤਾਂ ਨੂੰ ਢਾਹੁਣ ਦੀ ਇਤਿਹਾਸਕ ਕਾਰਵਾਈ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਸਭ ਤੋਂ ਵੱਧ ਕਾਰਵਾਈਆਂ ਜਿਲਾ ਫਤਿਹਗੜ੍ਹ ਸਾਹਿਬ ਦੇ ਵਿੱਚ ਹੋਈਆਂ ਹਨ।ਇਸਦੇ ਨਾਲ ਹੀ ਗੈਂਗਸਟਰਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰਕੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਨੇ ਆਪਣੇ ਬਜਟ ਵਿੱਚ ਸਭ ਤੋਂ ਵੱਡਾ ਹਿੱਸਾ ਖੇਡ ਢਾਂਚੇ ਲਈ ਰੱਖਿਆ ਹੈ, ਜਿਸ ਤਹਿਤ ਸੂਬੇ ਭਰ ਵਿੱਚ ਨਵੇਂ ਖੇਡ ਮੈਦਾਨ ਅਤੇ ਸਹੂਲਤਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਸਰਕਾਰ ਜ਼ੀਰੋ ਟੋਲਰੈਂਸ ਨੀਤੀ ’ਤੇ ਕੰਮ ਕਰ ਰਹੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਮਹਾਰਾਸ਼ਟਰ, ਗੋਆ ਅਤੇ ਜੰਮੂ ਕਸ਼ਮੀਰ ਵਰਗੇ ਰਾਜਾਂ ਵਿੱਚ ਵੀ ਆਪਣੀ ਹਾਜ਼ਰੀ ਦਰਜ ਕਰਵਾਈ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਦੇਸ਼ ਭਰ ਦੇ ਲੋਕ ਸਾਫ਼-ਸੁਥਰੀ ਅਤੇ ਇਮਾਨਦਾਰ ਸਿਆਸਤ ਨੂੰ ਤਰਜੀਹ ਦੇ ਰਹੇ ਹਨ। 

ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਸੁਪਨਾ ਭਾਰਤ ਨੂੰ ਭ੍ਰਿਸ਼ਟਾਚਾਰ, ਨਸ਼ਾਖੋਰੀ ਅਤੇ ਗਲਤ ਰਵਾਇਤਾਂ ਤੋਂ ਮੁਕਤ ਕਰਕੇ ਆਮ ਆਦਮੀ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਉਣ ਵਾਲੇ ਸਮੇਂ ਵਿੱਚ ਲੋਕ-ਕਲਿਆਣਕਾਰੀ ਯੋਜਨਾਵਾਂ ਰਾਹੀਂ ਹਰ ਵਰਗ ਤੱਕ ਲਾਭ ਪਹੁੰਚਾਏਗੀ। ਉਨ੍ਹਾਂ ਕਿਹਾ ਕਿ ਸੁਖਵਿੰਦਰ ਸਿੰਘ ਭਾਬਰੀ ਵਰਗੇ ਅਨੁਭਵੀ ਅਤੇ ਅਗਾਹਵਧੂ ਸੋਚ ਵਾਲੇ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕੇ ਵਿੱਚ ਆਪ ਦੀ ਸਥਿਤੀ ਹੋਰ ਮਜ਼ਬੂਤ ਹੋਏਗੀ।

ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਸਿੰਘ ਲਿਬੜਾ, ਸ਼ਿੰਗਾਰਾ ਸਿੰਘ ਸਲਾਣਾ, ਮਾਰਕੀਟ ਕਮੇਟੀ ਚੇਅਰਮੈਨ ਅਮਲੋ ਸੁਖਵਿੰਦਰ ਕੌਰ ਗਹਿਲੋਤ, ਦਰਸ਼ਨ ਸਿੰਘ ਚੀਮਾਂ, ਓਂਕਾਰ ਸਿੰਘ ਚੌਹਾਨ, ਸੰਚਿਤ ਸਿੰਗਲਾ, ਸੱਤਿਆਪਾਲ ਸਿੰਘ ਲੋਧੀ, ਅਮਰਜੀਤ ਸਿੰਘ ਵਾਲੀਆ, ਜਗਦੀਪ ਸਿੰਘ ਚੱਠਾ, ਸਤਨਾਮ ਸਿੰਘ ਚਾਵਲਾ, ਮਨੀਸ਼ ਗੁਪਤਾ, ਦੀਪਕ ਮਲਹੋਤਰਾ, ਅਮਿਤ ਠਾਕੁਰ, ਪਰਮਜੀਤ ਵਾਲੀਆ, ਹਰਚੰਦ ਸਿੰਘ ਨਸਰਾਲੀ, ਭਲਵਿੰਦਰ ਸਿੰਘ ਗੋਗੀ, ਕੌਂਸਲਰ ਵਿਨੀਤ ਕੁਮਾਰ ਬਿੱਟੂ, ਕੌਂਸਲਰ ਰਾਧਿਕਾ ਵਰਮਾ, ਕ੍ਰਿਸ਼ਨ ਵਰਮਾ ਬੋਬੀ, ਕੌਂਸਲਰ ਸੁਖਵਿੰਦਰ ਕੌਰ, ਗੀਤਾਂਜਲੀ, ਬੇਬੀ ਧੀਮਾਨ, ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਮੌਜੂਦ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurinder Singh Garry Birring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD