Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੋਹਾਣਾ ਹਸਪਤਾਲ ਵੱਲੋਂ ਕੈਂਸਰ ਜਾਗਰੂਕਤਾ ਮਹੀਨੇ ਦੇ ਮੌਕੇ 'ਤੇ ਵਿਸ਼ੇਸ਼ ਮੁਹਿੰਮ; ਪੂਰਾ ਫਰਵਰੀ ਮਹੀਨਾ ਮਾਹਿਰਾਂ ਦੀ ਸਲਾਹ ਮਿਲੇਗੀ ਬਿਲਕੁਲ ਮੁਫ਼ਤ

ਚਾਰ ਦਿਨਾਂ ਮੁੱਖ ਮੈਮੋਗ੍ਰਾਫੀ ਕੈਂਪ ਵਿਚ ਭਾਰੀ ਗਿਣਤੀ ‘ਚ ਲੋਕਾਂ ਨੇ ਲਿਆ ਫ਼ਾਇਦਾ

Health, Sohana Hospital, Gurmeet Singh, Cancer Awareness Month, Mohali

Web Admin

Web Admin

5 Dariya News

ਮੋਹਾਲੀ , 03 Feb 2026

Last updated on: Feb 04, 2026, 15:20 IST

ਮਾਨਵਤਾ ਦੀ ਸੇਵਾ ਵਿੱਚ ਸਮਰਪਿਤ ਸੋਹਾਣਾ ਹਸਪਤਾਲ, ਮੋਹਾਲੀ ਵੱਲੋਂ ਮਰੀਜ਼ਾਂ ਦੀ ਤੰਦਰੁਸਤੀ ਲਈ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਫਰਵਰੀ ਦੇ 'ਕੈਂਸਰ ਜਾਗਰੂਕਤਾ ਮਹੀਨੇ' ਮੌਕੇ ਹਸਪਤਾਲ ਵੱਲੋਂ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਪਹਿਲਕਦਮੀ ਤਹਿਤ 1 ਫਰਵਰੀ ਤੋਂ 28 ਫਰਵਰੀ ਤੱਕ ਪੂਰਾ ਮਹੀਨਾ ਕੈਂਸਰ ਮਾਹਿਰਾਂ ਵੱਲੋਂ ਮੁਫ਼ਤ ਸਲਾਹ-ਮਸ਼ਵਰਾ ਅਤੇ ਦੂਜੀ  ਰਾਏ ਵੀ ਮੁਫਤ ਲੈਣ ਦੀ ਸਹੂਲਤ ਦਿੱਤੀ ਜਾ ਰਹੀ ਹੈ। 

ਇਸ ਦਾ ਮੁੱਖ ਮਕਸਦ ਕੈਂਸਰ ਦੀ ਜਲਦੀ ਪਛਾਣ ਕਰਨਾ ਅਤੇ ਲੋਕਾਂ ਨੂੰ ਸਸਤਾ ਇਲਾਜ ਮੁਹੱਈਆ ਕਰਵਾਉਣਾ ਹੈ। ਹਸਪਤਾਲ ਨੇ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ 2 ਤੋਂ 4 ਫਰਵਰੀ ਤੱਕ ਇੱਕ ਵਿਸ਼ੇਸ਼ ਮੁਫ਼ਤ ਮੈਮੋਗ੍ਰਾਫੀ ਕੈਂਪ ਦਾ ਆਯੋਜਨ ਕੀਤਾ। ਇਸ ਕੈਂਪ ਵਿੱਚ ਔਰਤਾਂ ਨੂੰ ਛਾਤੀ ਦੇ ਕੈਂਸਰ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਅਤਿ-ਆਧੁਨਿਕ ਮਸ਼ੀਨਾਂ ਰਾਹੀਂ ਸਕ੍ਰੀਨਿੰਗ ਕੀਤੀ ਗਈ। 

ਵੱਡੀ ਗਿਣਤੀ ਵਿੱਚ ਔਰਤਾਂ ਨੇ ਇਸ ਸਹੂਲਤ ਦਾ ਲਾਭ ਉਠਾਉਂਦਿਆਂ ਮਾਹਿਰ ਡਾਕਟਰਾਂ ਤੋਂ ਮਾਰਗਦਰਸ਼ਨ ਪ੍ਰਾਪਤ ਕੀਤਾ। ਇਸ ਮੌਕੇ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਓਨਕੋਲੋਜੀ, ਡਾ. ਗੌਤਮ ਗੋਇਲ ਨੇ ਕਿਹਾ ਕਿ ਅਕਸਰ ਲੋਕ ਡਰ ਕਾਰਨ ਜਾਂਚ ਵਿੱਚ ਦੇਰੀ ਕਰ ਦਿੰਦੇ ਹਨ, ਜੋ ਖ਼ਤਰਨਾਕ ਹੋ ਸਕਦੀ ਹੈ। 

ਜੇਕਰ ਕੈਂਸਰ ਦਾ ਪਤਾ ਸ਼ੁਰੂਆਤੀ ਪੜਾਅ 'ਤੇ ਲੱਗ ਜਾਵੇ, ਤਾਂ ਇਹ ਪੂਰੀ ਤਰ੍ਹਾਂ ਇਲਾਜਯੋਗ ਹੈ। ਸਹੀ ਸਮੇਂ 'ਤੇ ਕੀਤੀ ਗਈ ਜਾਂਚ ਲੱਖਾਂ ਜਾਨਾਂ ਬਚਾ ਸਕਦੀ ਹੈ। ਇਸ ਲਈ ਇਸ ਮਹੀਨਾ ਭਰ ਚੱਲਣ ਵਾਲੀ ਸੁਵਿਧਾ ਦਾ ਮਰੀਜ਼ ਵੱਧ ਵੱਧ ਫ਼ਾਇਦਾ ਲੈਣ। ਹਸਪਤਾਲ ਦੇ ਟਰੱਸਟ ਸਕੱਤਰ  ਗੁਰਮੀਤ ਸਿੰਘ ਨੇ ਹਸਪਤਾਲ ਦੀ ਵਚਨਬੱਧਤਾ ਦਹੁਰਾਉਂਦਿਆਂ ਕਿਹਾ ਕਿ ਸੋਹਾਣਾ ਹਸਪਤਾਲ ਦਾ ਉਦੇਸ਼ ਸਿਰਫ਼ ਇਲਾਜ ਕਰਨਾ ਨਹੀਂ, ਸਗੋਂ ਮਰੀਜ਼ਾਂ ਵਿੱਚ ਜੀਣ ਦੀ ਉਮੀਦ ਪੈਦਾ ਕਰਨਾ ਹੈ। 

ਉਨ੍ਹਾਂ ਦੱਸਿਆ ਕਿ ਹੁਣ ਤੱਕ ਹਜ਼ਾਰਾਂ ਮਰੀਜ਼ ਇੱਥੋਂ ਸਫਲ ਇਲਾਜ ਕਰਵਾ ਚੁੱਕੇ ਹਨ ਅਤੇ 25,000 ਤੋਂ ਵੱਧ ਕੈਂਸਰ ਸਰਵਾਈਵਰ ਅੱਜ ਇੱਕ ਖੁਸ਼ਹਾਲ ਜੀਵਨ ਬਤੀਤ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਸੋਹਾਣਾ ਹਸਪਤਾਲ ਆਧੁਨਿਕ ਤਕਨੀਕ ਅਤੇ ਮਾਹਿਰ ਡਾਕਟਰਾਂ ਦੀ ਟੀਮ ਨਾਲ ਕੈਂਸਰ ਵਿਰੁੱਧ ਜੰਗ ਵਿੱਚ ਮੋਹਰੀ ਭੂਮਿਕਾ ਨਿਭਾ ਰਿਹਾ ਹੈ।

 

Tags: Health , Sohana Hospital , Gurmeet Singh , Cancer Awareness Month , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD