Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਮੈਂਬਰ ਜਸਟਿਸ ਡਾ ਅਫ਼ਰੋਜ਼ ਅਹਿਮਦ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਅੰਮ੍ਰਿਤਸਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ

ਅਧਿਕਾਰੀਆਂ ਨੂੰ ਵਾਤਾਵਰਣ ਸੰਭਾਲ ਲਈ ਹੋਰ ਅਸਰਦਾਰ ਕਦਮ ਚੁੱਕਣ ਲਈ ਕਿਹਾ

Dalwinderjit Singh, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 03 Feb 2026

Last updated on: Feb 04, 2026, 15:35 IST

ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਮੈਂਬਰ ਜਸਟਿਸ ਡਾ. ਅਫ਼ਰੋਜ਼ ਅਹਿਮਦ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਵਾਤਾਵਰਣ ਦੀ ਸੰਭਾਲ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਤੋਂ ਇਲਾਵਾ ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਨਗਰ ਨਿਗਮ ਦੇ ਐਡੀਸ਼ਨਲ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ, ਸੀਨੀਅਰ ਵਾਤਾਵਰਨ ਇੰਜੀਨੀਅਰ ਸ੍ਰੀਮਤੀ ਸਮਿੰਤਾ, ਐਕਸੀਅਨ ਇੰਜੀਨੀਅਰ ਸੁਖਦੇਵ ਸਿੰਘ ਅਤੇ ਸਹਾਇਕ ਵਾਤਾਵਰਨ ਇੰਜੀਨੀਅਰ ਸੁਖਮਨੀ ਖੈਹਿਰਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਮੈਂਬਰ ਜਸਟਿਸ ਡਾ. ਅਫ਼ਰੋਜ਼ ਅਹਿਮਦ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਵਾਤਾਵਰਣ ਪਲਾਨ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਨੂੰ ਸਾਫ਼ ਰੱਖਣਾ ਸਾਡਾ ਹੋਰ ਵੀ ਫ਼ਰਜ਼ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਸਾਡੀ ਸਭ ਦੀ ਸਾਂਝੀ ਵਿਰਾਸਤ ਹੈ ਅਤੇ ਸ਼ੁੱਧ ਹਵਾ ਅਤੇ ਪਾਣੀ ਦੀ ਸੰਭਾਲ ਲਈ ਸਾਨੂੰ ਸਭ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਆਵਾਜ਼ ਪ੍ਰਦੂਸ਼ਣ ਨੂੰ ਰੋਕਣ ਲਈ ਵੀ ਹਦਾਇਤਾਂ ਦਿੱਤੀਆਂ।

ਜ਼ਿਲ੍ਹਾ ਵਾਤਾਵਰਣ ਪਲਾਨ ਦਾ ਜਾਇਜ਼ਾ ਲੈਂਦਿਆਂ ਜਸਟਿਸ ਡਾ. ਅਫ਼ਰੋਜ਼ ਅਹਿਮਦ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਸਾਂਭ ਸੰਭਾਲ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਦਾ ਲਗਾਤਾਰ ਡਿੱਗਣਾ ਚਿੰਤਾ ਦਾ ਵਿਸ਼ਾ ਹੈ, ਜਿਸ ਲਈ ਸਾਨੂੰ ਸਭ ਨੂੰ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਦੇ ਨਾਲ ਆਮ ਲੋਕਾਂ ਨੂੰ ਜਲ ਸੁਰੱਖਿਆ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। 

ਡਾ. ਅਹਿਮਦ ਨੇ ਉਦਯੋਗਾਂ ਵੱਲੋਂ ਕੀਤੇ ਜਾਂਦੇ ਪ੍ਰਦੂਸ਼ਣ ਨੂੰ ਰੋਕਣ ਲਈ ਕੀਤੇ ਜਾ ਯਤਨਾਂ ਦੀ ਸਮੀਖਿਆ ਕਰਦਿਆਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੇ ਉਦਯੋਗਾਂ ਵਿੱਚ ਪ੍ਰਦੂਸ਼ਣ ਚੈਕ ਯੰਤਰ ਲਗਾਏ ਜਾਣਾ ਯਕੀਨੀ ਬਣਾਉਣ। ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਤੇ ਨਿੱਜੀ ਹਸਪਤਾਲਾਂ ਅੰਦਰ ਬਾਇਓ ਮੈਡੀਕਲ ਵੇਸਟ ਦੀ ਸੈਗਰੀਗੇਸ਼ਨ ਤੇ ਉਸਦੇ ਯੋਗ ਨਿਪਟਾਰੇ ਦੀ ਵੀ ਸਮੀਖਿਆ ਕੀਤੀ। 

ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਬਾਇਓ ਮੈਡੀਕਲ ਵੇਸਟ ਦਾ ਨਿਪਟਾਰਾ ਤਹਿ ਨਿਯਮਾਂ ਅਨੁਸਾਰ ਹੀ ਕੀਤਾ ਜਾਵੇ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਮੀਟਿੰਗ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਵੱਖ-ਵੱਖ ਨਗਰ ਕੌਂਸਲਾਂ ਅਤੇ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਕੂੜੇ ਦੇ ਯੋਗ ਨਿਪਟਾਰੇ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ। 

ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਪਾਣੀ ਦੀ ਸੰਭਾਲ, ਕੂੜੇ ਦੇ ਨਿਪਟਾਰੇ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ਥਾਪਰ ਮਾਡਲ ਤਹਿਤ ਛੱਪੜਾਂ ਦਾ ਨਵੀਨੀਕਰਨ ਕਰਕੇ ਪਾਣੀ ਨੂੰ ਸਾਫ਼ ਕੀਤਾ ਜਾ ਰਿਹਾ ਹੈ। ਖੇਤੀ ਖੇਤਰ ਵਿੱਚ ਪਰਾਲੀ ਨੂੰ ਸਾੜੇ ਜਾਣ ਦੀ ਸਮੱਸਿਆ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਇਸ ਸੀਜ਼ਨ ਦੌਰਾਨ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਾਉਣ ਦੇ ਮਾਮਲਿਆਂ ਵਿੱਚ ਵੱਡੀ ਕਮੀ ਆਈ ਹੈ। 

ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਵੀ ਕੀਤਾ ਗਿਆ ਹੈ ਅਤੇ ਅਗਲੀ ਵਾਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਹੋਰ ਵੀ ਯਤਨ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਗਰੀਨ ਟ੍ਰਿਬਿਊਨਲ ਦੇ ਮੈਂਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ ਕਰਨ ਦਾ ਭਰੋਸਾ ਦਿਵਾਇਆ। 

ਇਸ ਤੋਂ ਪਹਿਲਾਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਮੈੰਬਰ ਨੈਸ਼ਨਲ ਗਰੀਨ ਟ੍ਰਿਬਿਊਨਲ ਦਾ ਅੰਮ੍ਰਿਤਸਰ ਵਿਖੇ ਪਹੁੰਚਣ `ਤੇ ਨਿੱਘਾ ਸਵਾਗਤ ਕੀਤਾ।

 

Tags: Dalwinderjit Singh , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD