Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਸਿਹਤ ਯੋਜਨਾਂ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਲਗਾਏ ਗਏ 57 ਵਿਸ਼ੇਸ਼ ਕੈਂਪ

ਜ਼ਿਲ੍ਹੇ ਵਿੱਚ ਚੱਲ ਰਹੇ 41 ਸੁਵਿਧਾ ਕੇਂਦਰਾਂ ਅਤੇ 486 ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਬਣਾਏ ਜਾ ਰਹੇ ਹਨ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ

Dalwinderjit Singh, DC Amritsar, Amritsar, Deputy Commissioner Amritsar, Mukh Mantri Sehat Yojna

Web Admin

Web Admin

5 Dariya News

ਅੰਮ੍ਰਿਤਸਰ , 03 Feb 2026

Last updated on: Feb 04, 2026, 15:36 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਬਣਨੇ ਸ਼ੁਰੂ ਹੋ ਗਏ ਹਨ। ਅੱਜ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ 57 ਮੋਬਾਇਲ ਕੈਂਪ ਲਗਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀਆਂ ਦੀ ਰਜ਼ਿਸਟ੍ਰੇਸ਼ਨ ਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਚੱਲ ਰਹੇ 41 ਸੁਵਿਧਾ ਕੇਂਦਰਾਂ ਅਤੇ 486 ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜ਼ਿਲ੍ਹੇ ਵਿੱਚ ਲੱਗੇ ਵਿਸ਼ੇਸ਼ ਕੈਂਪਾਂ ਦਾ ਮੌਕੇ `ਤੇ ਜਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਸਿਹਤ ਯੋਜਨਾ ਦਾ ਕਾਰਡ ਬਣਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਲੋਕਾਂ ਨੂੰ ਵੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਪ੍ਰੇਰਿਤ ਕਰਨ।

 ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੀ ਸਿਹਤ ਯੋਜਨਾ ਦੇ ਕਾਰਡ ਬਣਨੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਨਾਗਰਿਕ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾ ਕੇ ਦਿੱਤਾ ਜਾਣਾ ਹੈ ਜਿਸ ਨਾਲ ਹਰ ਪਰਿਵਾਰ ਨੂੰ  10 ਲੱਖ ਰੁਪਏ ਸਲਾਨਾਂ ਦਾ ਸਿਹਤ ਬੀਮਾ ਕਵਰ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ 89 ਨਾਮੀ ਹਸਪਤਾਲ ਮੁਫ਼ਤ ਇਲਾਜ ਲਈ ਸੂਚੀਬੱਧ ਕੀਤੇ ਗਏ ਹਨ। ਇਨਾਂ ਸੂਚੀਬੱਧ ਸੰਸਥਾਵਾਂ ਵਿਚੋਂ ਕਿਸੇ ਵੀ ਸੰਸਥਾਨ ਵਿਚੋਂ ਲਾਭਪਾਤਰੀ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਗੁਰੂ ਨਾਨਕ ਦੇਵ ਹਸਪਤਾਲ, ਸਿਵਲ ਹਸਪਤਾਲ ਅੰਮ੍ਰਿਤਸਰ, ਸਬ ਡਿਵੀਜ਼ਨਲ ਹਸਪਤਾਲ ਅਜਨਾਲਾ ਤੇ ਬਾਬਾ ਬਕਾਲਾ ਵਿਖੇ ਵੀ ਇਹ ਕਾਰਡ ਬਣਨਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਿਵਾਰ ਦੇ ਘੱਟੋ ਘੱਟ ਦੋ ਮੈਂਬਰਾਂ ਦਾ ਇਕੱਠੇ ਜਾਣਾ ਜਰੂਰੀ ਹੈ, ਜਿਹੜਾ ਮੈਂਬਰ 18 ਸਾਲ ਤੋਂ ਘੱਟ ਹਨ, ਉਸ ਨੂੰ ਆਪਣਾ ਜਨਮ ਸਰਟੀਫਿਕੇਟ, ਆਧਾਰ ਕਾਰਡ ਨਾਲ ਲੈ ਕੇ ਜਾਣਾ ਜ਼ਰੂਰੀ ਹੈ ਅਤੇ ਜਿਹੜਾ ਮੈਂਬਰ 18 ਸਾਲ ਤੋਂ ਉੱਤੇ ਹੈ ਉਸ ਨੂੰ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਲੈ ਕੇ ਜਾਣਾ ਜ਼ਰੂਰੀ ਹੈ । ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਜ਼ਰੂਰ ਬਣਾਉਣ ਤਾਂ ਜੋ ਕਿਸੇ ਮੁਸ਼ਕਿਲ ਵੇਲੇ ਉਹਨਾਂ ਦੇ ਕੰਮ ਆ ਸਕੇ।

 

Tags: Dalwinderjit Singh , DC Amritsar , Amritsar , Deputy Commissioner Amritsar , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD