Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਵੱਲੋਂ 10 ਫਰਵਰੀ ਨੂੰ ਮਹਾਨ ਯੋਧੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ

ਡਿਪਟੀ ਕਮਿਸ਼ਨਰ ਵੱਲੋਂ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Dalwinderjit Singh, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 03 Feb 2026

Last updated on: Feb 04, 2026, 15:36 IST

ਪੰਜਾਬ ਸਰਕਾਰ ਵੱਲੋਂ ਸਰਕਾਰ-ਏ-ਖ਼ਾਲਸਾ ਦੇ ਮਹਾਨ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 10 ਫਰਵਰੀ ਨੂੰ ਨਰਾਇਣਗੜ੍ਹ (ਛੇਹਰਟਾ) ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਰਾਜ ਪੱਧਰੀ ਸਮਾਗਮ ਦੀ ਸਮਾਂ ਰਹਿੰਦੇ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦੀ ਹਦਾਇਤ ਦਿੱਤੀ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ 10 ਫਰਵਰੀ ਨੂੰ ਸਭ ਤੋਂ ਪਹਿਲਾਂ ਸਵੇਰੇ 10:00 ਵਜੇ ਨਰਾਇਣਗੜ੍ਹ (ਛੇਹਰਟਾ) ਵਿਖੇ ਜੀ.ਟੀ. ਰੋਡ `ਤੇ ਸਥਾਪਿਤ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਬੁੱਤ `ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਉਪਰੰਤ 11:00 ਵਜੇ ਅਟਾਰੀ ਵਿਖੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਸਮਾਧ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਅਟਾਰੀ ਵਿਖੇ ਧਾਰਮਿਕ ਸਮਾਗਮ ਦੌਰਾਨ ਢਾਡੀ ਜਥੇ ਵੱਲੋਂ ਸਰਦਾਰ ਸ਼ਾਮ ਸਿੰਘ ਅਟਾਰੀਵਾਲੇ ਦੇ ਬਹਾਦਰੀ ਭਰੇ ਕਾਰਨਾਮਿਆਂ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਪੰਜਾਬ ਦਾ ਉਹ ਮਹਾਨ ਯੋਧਾ ਹੋਇਆ ਹੈ ਜਿਸ ਦੀ ਬਹਾਦਰੀ ਦੇ ਗੀਤ ਅੱਜ ਤੱਕ ਵੀ ਗਾਏ ਜਾਂਦੇ ਹਨ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 10 ਫਰਵਰੀ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਨਰਾਇਣਗੜ੍ਹ (ਛੇਹਰਟਾ) ਅਤੇ ਅਟਾਰੀ ਵਿਖੇ ਪਹੁੰਚਣ ਅਤੇ ਇਸ ਮਹਾਨ ਯੋਧੇ ਨੂੰ ਆਪਣੀ ਅਕੀਦਤ ਭੇਟ ਕਰਨ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਐੱਸ.ਡੀ.ਐੱਮ. -2 ਸ. ਮਨਕੰਵਲ ਸਿੰਘ ਚਾਹਲ, ਐੱਸ.ਈ. ਨਗਰ ਨਿਗਮ ਸੰਦੀਪ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਨਗਰ ਨਿਗਮ ਡਾ. ਰਮਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ ਖੰਨਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

 

Tags: Dalwinderjit Singh , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD