Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਬਲਬੀਰ ਸਿੰਘ ਵੱਲੋਂ ਮੋਹਾਲੀ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸਮੀਖਿਆ

ਪ੍ਰਸ਼ਾਸਨ ਅਤੇ ਸਿਹਤ ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਤੇਜ਼ ਕਰਨ ਦੇ ਨਿਰਦੇਸ਼, ਤਾਂ ਜੋ ਸਾਰੇ ਯੋਗ ਨਾਗਰਿਕਾਂ ਤੱਕ ਲਾਭ ਮਿਲ ਸਕੇ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Prabhjot Kaur, Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar, Mukh Mantri Sehat Yojna

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 04 Feb 2026

Last updated on: Feb 04, 2026, 17:18 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੋਹਾਲੀ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸਮੀਖਿਆ ਕੀਤੀ। ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਪ੍ਰਮੁੱਖ, ਨਾਗਰਿਕ-ਕੇਂਦਰਿਤ ਯੋਜਨਾ ਭਗਵੰਤ ਸਿੰਘ ਮਾਨ ਸਰਕਾਰ ਦੀ ਇੱਕ ਹੋਰ ਵੱਡੀ ਉਪਲਬਧੀ ਹੈ, ਜਿਸ ਦਾ ਮਕਸਦ ਪੰਜਾਬ ਦੇ ਵਸਨੀਕਾਂ ਨੂੰ ਮੁਕੰਮਲ ਸਿਹਤ ਸੁਰੱਖਿਆ ਪ੍ਰਦਾਨ ਕਰਨਾ ਹੈ। 

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 900 ਤੋਂ ਵੱਧ ਸਰਕਾਰੀ ਅਤੇ ਨਿੱਜੀ ਹਸਪਤਾਲ ਸ਼ਾਮਲ ਕੀਤੇ ਗਏ ਹਨ ਅਤੇ ਲਗਭਗ 2,300 ਇਲਾਜ ਪੈਕੇਜ ਕਵਰ ਕੀਤੇ ਗਏ ਹਨ, ਜੋ ਇਸਨੂੰ ਦੇਸ਼ ਦੀਆਂ ਸਭ ਤੋਂ ਵਿਸਤ੍ਰਿਤ ਅਤੇ ਵਿਲੱਖਣ ਸਿਹਤ ਯੋਜਨਾਵਾਂ ਵਿੱਚੋਂ ਇੱਕ ਬਣਾਉਂਦਾ ਹੈ। ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਯੋਜਨਾ ਅਧੀਨ ਦਾਖ਼ਲੇ ਤੋਂ ਲੈ ਕੇ ਇਲਾਜ ਅਧੀਨ ਆਉਂਦੀਆਂ ਸਾਰੀਆਂ ਕਾਰਵਾਈਆਂ (ਸਰਜਰੀ ਸਮੇਤ), ਲੈਬ ਟੈਸਟ ਅਤੇ ਦਵਾਈਆਂ ਬਿਨਾਂ ਕਿਸੇ ਪੂਰਵ ਸ਼ਰਤ ਦੇ ਕਵਰ ਕੀਤੀਆਂ ਜਾਂਦੀਆਂ ਹਨ।

ਮੋਹਾਲੀ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਿਹਤ ਮੰਤਰੀ ਨੂੰ ਰਜਿਸਟ੍ਰੇਸ਼ਨ ਮੁਹਿੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਇਸ ਸਮੇਂ 190 ਰਜਿਸਟ੍ਰੇਸ਼ਨ ਸਥਾਨ ਕਾਰਜ਼ਸੀਲ ਹਨ। ਇਨ੍ਹਾਂ ਵਿੱਚ 163 ਵਿਲੇਜ ਲੈਵਲ ਐਂਟਰਪ੍ਰਨਿਊਰ (ਵੀ ਐਲ ਈ/ਸੀ ਐਸ ਸੀ ਸੈਂਟਰ) ਅਤੇ 27 ਵਿਸ਼ੇਸ਼ ਕੈਂਪ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਇਨ੍ਹਾਂ ਵਿਸ਼ੇਸ਼ ਕੈਂਪਾਂ ਦੇ ਸਥਾਨ ਲੋੜ ਅਨੁਸਾਰ ਬਦਲੇ ਜਾ ਰਹੇ ਹਨ।

ਰਜਿਸਟ੍ਰੇਸ਼ਨ ਪ੍ਰਕਿਰਿਆ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਸਿਹਤ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਰਜਿਸਟ੍ਰੇਸ਼ਨ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇ, ਤਾਂ ਜੋ 10 ਲੱਖ ਰੁਪਏ ਦੀ ਨਕਦ-ਰਹਿਤ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭ ਹਰ ਯੋਗ ਨਾਗਰਿਕ ਅਤੇ ਪਰਿਵਾਰ ਤੱਕ ਪਹੁੰਚ ਸਕਣ। ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਕੁਝ ਠੱਗ ਕਿਸਮ ਦੇ ਲੋਕ ਰਜਿਸਟ੍ਰੇਸ਼ਨ ਟੀਮਾਂ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਵਸੂਲ ਕਰ ਰਹੇ ਹਨ। ਉਨ੍ਹਾਂ ਜ਼ਿਲ੍ਹੇ ਵਿੱਚ ਅਜਿਹੀ ਕੋਈ ਮਿਸਾਲ ਆਹਮਣੇ ਆਉਣ 'ਤੇ ਅਜਿਹੇ ਤੱਤਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਸਪਸ਼ਟ ਨਿਰਦੇਸ਼ ਦਿੱਤੇ।

ਇਸ ਸਮੀਖਿਆ ਮੀਟਿੰਗ ਵਿੱਚ ਏ.ਡੀ.ਸੀ. (ਵਿਕਾਸ) ਸੋਨਮ ਚੌਧਰੀ, ਸਿਵਲ ਸਰਜਨ ਡਾ. ਸੰਗੀਤਾ ਜੈਨ, ਸੀ.ਐੱਮ.ਐੱਫ.ਓ. ਗੁਰਮੀਤ ਸਿੰਘ ਸੋਹੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਅਮਨਦੀਪ ਕੌਰ  ਅਤੇ ਚੇਅਰਪਰਸਨ, ਜ਼ਿਲ੍ਹਾ ਯੋਜਨਾ ਕਮੇਟੀ, ਇੰਜੀਨੀਅਰ ਪ੍ਰਭਜੋਤ ਕੌਰ ਵੀ ਹਾਜ਼ਰ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Prabhjot Kaur , Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD