Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਹੁਲ ਚਾਬਾ ਅਤੇ ਸਰਤਾਜ ਸਿੰਘ ਚਾਹਲ ਵੱਲੋਂ ਇੰਡਸਟਰੀਅਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ

ਇੰਡਸਟਰੀ ਨੂੰ ਕੰਮ ਕਰਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ : ਡਿਪਟੀ ਕਮਿਸ਼ਨਰ

Rahul Chaba, DC Sangrur, Deputy Commissioner Sangrur, Sangrur, Sartaj Singh Chahal

Web Admin

Web Admin

5 Dariya News

ਧੂਰੀ/ਸੰਗਰੂਰ , 04 Feb 2026

Last updated on: Feb 04, 2026, 17:43 IST

ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਐਸ.ਐਸ.ਪੀ. ਸ੍ਰ. ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ ਇੰਡਸਟਰੀ ਨੂੰ ਕੰਮ ਕਰਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਤੇ ਇੰਡਸਟਰੀ ਨੂੰ ਆਉਂਦੀ ਕਿਸੇ ਵੀ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਉਹ ਅੱਜ ਐਸ.ਡੀ.ਐਮ ਦਫ਼ਤਰ ਧੂਰੀ ਵਿਖੇ ਇੰਡਸਟਰੀਅਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਰਹੇ ਸਨ। 

ਇਸ ਮੌਕੇ ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਵੀ ਮੌਜੂਦ ਸਨ। ਸ਼੍ਰੀ ਰਾਹੁਲ ਚਾਬਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਇੰਡਸਟਰੀ ਨੂੰ ਵਧਾਵਾ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇੰਡਸਟਰੀ ਲਈ ਸਿੰਗਲ ਵਿੰਡੋ ਕਲੀਅਰੈਂਸ ਦੀ ਸਹੂਲਤ ਉਪਲਬਧ ਹੈ, ਜਿਸ ਸਦਕਾ ਇੰਡਸਟਰੀ ਲਈ ਲੋੜੀਂਦੀਆਂ ਸਾਰੀਆਂ ਪ੍ਰਵਾਨਗੀਆਂ ਇੱਕੋ ਸਥਾਨ ਤੋਂ ਪ੍ਰਾਪਤ ਕੀਤੀ ਜਾ ਸਕਦੀਆਂ ਹਨ। 

ਉਨ੍ਹਾਂ ਕਿਹਾ ਕਿ ਸਿੰਗਲ ਵਿੰਡੋ ਸਦਕਾ ਮਹੀਨਿਆਂ ਵਿੱਚ ਮਿਲਣ ਵਾਲੀਆਂ ਪ੍ਰਵਾਨਗੀਆਂ ਹੁਣ 45 ਦਿਨਾਂ ਦੇ ਅੰਦਰ-ਅੰਦਰ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੀਆਂ ਉਦਯੋਗਿਕ ਇਕਾਈਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਿਕ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਉਦਯੋਗਾਂ ਨੂੰ ਸਹੂਲਤਾਂ ਮੁਹੱਈਆ ਕਰਵਾ ਕੇ ਰੁਜ਼ਗਾਰ ਦੇ ਨਵੇਂ ਮੌਕੇ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇੰਡਸਟਰੀ ਦੇ ਵਿਕਾਸ ਨਾਲ ਨਾ ਸਿਰਫ਼ ਆਰਥਿਕ ਮਜ਼ਬੂਤੀ ਆਉਂਦੀ ਹੈ, ਸਗੋਂ ਸਥਾਨਕ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਿਲਦੇ ਹਨ।

ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਉਦਯੋਗਿਕ ਖੇਤਰਾਂ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਦਯੋਗਿਕ ਇਕਾਈਆਂ ਦੀ ਸੁਰੱਖਿਆ ਲਈ ਨਿਰੰਤਰ ਪੈਟਰੋਲਿੰਗ, ਤੁਰੰਤ ਪੁਲਿਸ ਸਹਾਇਤਾ ਅਤੇ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ, ਤਾਂ ਜੋ ਕਿਸੇ ਵੀ ਕਿਸਮ ਦੀ ਅਣ ਸੁਖਾਵੀਂ ਘਟਨਾ ਤੋਂ ਬਚਾਅ ਕੀਤਾ ਜਾ ਸਕੇ।

ਮੀਟਿੰਗ ਦੌਰਾਨ ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਨੇ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਬ-ਡਿਵੀਜ਼ਨ ਪੱਧਰ ’ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇਗਾ। ਮੀਟਿੰਗ ਦੌਰਾਨ ਇੰਡਸਟਰੀਅਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਉਦਯੋਗਿਕ ਇਕਾਈਆਂ ਨਾਲ ਸਬੰਧਤ ਬਿਜਲੀ, ਪਾਣੀ, ਸੜਕਾਂ, ਸੁਰੱਖਿਆ, ਟਰਾਂਸਪੋਰਟ, ਮਜ਼ਦੂਰ ਸੰਬੰਧੀ ਮਸਲਿਆਂ ਸਮੇਤ ਹੋਰ ਪ੍ਰਸ਼ਾਸਨਿਕ ਮੁੱਦਿਆਂ ਨੂੰ ਵਿਸਥਾਰ ਨਾਲ ਰੱਖਿਆ ਗਿਆ। 

ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਸਾਰੀਆਂ ਮਸਲੇ ਨੋਟ ਕਰਦਿਆਂ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਦਯੋਗਿਕ ਇਕਾਈਆਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸੰਗਰੂਰ ਡਿਸਟਰਿਕਟ ਇੰਡਸਟਰੀਅਲ ਚੈਂਬਰ ਬਲਾਕ ਧੂਰੀ ਅਤੇ ਸੰਗਰੂਰ ਚੈਂਬਰ ਆਫ ਕਮਰਸ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਨ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਭਵਿੱਖ ਵਿੱਚ ਵੀ ਪ੍ਰਸ਼ਾਸਨ ਨਾਲ ਤਾਲਮੇਲ ਬਣਾ ਕੇ ਕੰਮ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਸੰਗਰੂਰ ਚੈਂਬਰ ਆਫ ਕਮਰਸ ਦੇ ਪ੍ਰਧਾਨ ਦਰਸ਼ਨ ਸਿੰਘ, ਸੈਕਟਰੀ ਅੰਮ੍ਰਿਤ ਗਰਗ, ਵਿੱਤ ਸੈਕਟਰੀ ਸੁਨੀਲ ਕੁਮਲ, ਸੰਗਰੂਰ ਡਿਸਟਰਿਕਟ ਇੰਡਸਟਰੀਅਲ ਚੈਂਬਰ ਬਲਾਕ ਧੂਰੀ ਦੇ ਚੇਅਰਮੈਨ ਗੁਰਬਖਸ਼ ਸਿੰਘ ਗੁੱਡੂ, ਪ੍ਰਧਾਨ ਮੁਕੇਸ਼ ਕੁਮਾਰ ਸਿੰਗਲਾ, ਸੈਕਟਰੀ ਅਮਿਤ ਗੋਇਲ ਤੇ ਵਾਈਸ ਪ੍ਰਧਾਨ ਰਾਜੇਸ਼ ਸਿੰਗਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Rahul Chaba , DC Sangrur , Deputy Commissioner Sangrur , Sangrur , Sartaj Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD