Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੋਦੀ ਨੇ ਗਰੀਬਾਂ ਨੂੰ ਹੱਕ ਦਿੱਤਾ, ਮਾਨ ਸਰਕਾਰ ਨੇ ਉਨ੍ਹਾਂ ਦਾ ਚੁੱਲ੍ਹਾ ਠੰਢਾ ਕੀਤਾ – ਅਸ਼ਵਨੀ ਸ਼ਰਮਾ

ਮੋਦੀ ਦੇ ਵਿਕਸਿਤ ਭਾਰਤ ਤੋਂ ਘਬਰਾਈ “ਆਪ” ਅਤੇ ਕਾਂਗਰਸ – ਅਸ਼ਵਨੀ ਸ਼ਰਮਾ

Ashwani Sharma, Bharatiya Janata Party, BJP Punjab, Dr Subhash Sharma, Parminder Singh Brar

Web Admin

Web Admin

5 Dariya News

ਚੰਡੀਗੜ੍ਹ , 04 Feb 2026

Last updated on: Feb 04, 2026, 18:28 IST

ਪੰਜਾਬ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ  ਕੁਰਾਲੀ  ਵਿਖੇ ਵਿਕਸਿਤ ਭਾਰਤ–ਜੀ-ਰਾਮ ਯੋਜਨਾ ਦੇ ਹੱਕ ‘ਚ ਆਯੋਜਿਤ ਵਿਸ਼ਾਲ ਜਨਸਭਾ  ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਯੋਜਨਾ ਰਾਹੀਂ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਗਰੀਬ, ਮਜ਼ਦੂਰ ਅਤੇ ਕਿਸਾਨ ਨੂੰ ਉਸ ਦਾ ਹੱਕ ਦਿਵਾਇਆ ਹੈ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਗਰੀਬ ਦਾ ਚੁੱਲ੍ਹਾ ਠੰਢਾ ਕਰਨ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਹਰ ਯੋਜਨਾ ਦਾ ਕੇਂਦਰ ਬਿੰਦੂ ਗਰੀਬ ਦੀ ਭਲਾਈ ਹੈ, ਪਰ ਪੰਜਾਬ ਸਰਕਾਰ ਸਿਰਫ਼ ਝੂਠੇ ਦਾਅਵੇ ਕਰ ਰਹੀ ਹੈ। 

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਨਰੇਗਾ ਵਿੱਚ ਜੀ-ਰਾਮ ਪ੍ਰਣਾਲੀ ਲਾਗੂ ਹੋਣ ਨਾਲ ਭ੍ਰਿਸ਼ਟਾਚਾਰ ‘ਤੇ ਵੱਡੀ ਚੋਟ ਪਈ ਹੈ ਅਤੇ ਮਜ਼ਦੂਰਾਂ ਦੀ ਦਿਹਾੜੀ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਜਾ ਰਹੀ ਹੈ। ਮੋਦੀ ਸਰਕਾਰ ਨੇ ਮਨਰੇਗਾ ਵਿੱਚ ਮੂਲਭੂਤ ਸੁਧਾਰ ਕਰਦਿਆਂ ਕੰਮ ਦੇ ਦਿਨ 125 ਤੱਕ ਵਧਾਏ ਹਨ, ਸੱਤ ਦਿਨਾਂ ਅੰਦਰ ਭੁਗਤਾਨ ਦੀ ਗਾਰੰਟੀ ਦਿੱਤੀ ਹੈ ਅਤੇ ਜੇ 15 ਦਿਨਾਂ ਅੰਦਰ ਕੰਮ ਨਾ ਮਿਲੇ ਤਾਂ ਬੇਰੋਜ਼ਗਾਰੀ ਭੱਤਾ ਦੇਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਇਹ ਸਾਰੇ ਕਦਮ ਗਰੀਬਾਂ ਨੂੰ ਸਮਾਜਿਕ ਸੁਰੱਖਿਆ ਕਵਚ ਮੁਹੱਈਆ ਕਰਵਾਉਣ ਵੱਲ ਇਤਿਹਾਸਕ ਪੈਲ ਹਨ। ਉਨ੍ਹਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ‘ਤੇ ਦੋਸ਼ ਲਗਾਇਆ ਕਿ ਦੋਵਾਂ ਪਾਰਟੀਆਂ ਨੇ ਸਾਲਾਂ ਤੱਕ ਮਨਰੇਗਾ ਸਕੀਮ ਨੂੰ ਭ੍ਰਿਸ਼ਟਾਚਾਰ ਦਾ ਅੱਡਾ ਬਣਾਇਆ ਰੱਖਿਆ। 

ਹਜ਼ਾਰਾਂ ਕੇਸਾਂ ਵਿੱਚ ਭ੍ਰਿਸ਼ਟਾਚਾਰ ਸਾਹਮਣੇ ਆਉਣ ਦੇ ਬਾਵਜੂਦ ਨਾ ਤਾਂ ਦੋਸ਼ੀਆਂ ਤੋਂ ਰਕਮ ਵਸੂਲ ਕੀਤੀ ਗਈ ਅਤੇ ਨਾ ਹੀ ਕਿਸੇ ਨੂੰ ਸਜ਼ਾ ਮਿਲੀ। ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ, ਉਜਵਲਾ ਗੈਸ ਯੋਜਨਾ, ਜਲ ਜੀਵਨ ਮਿਸ਼ਨ, ਆਯੁਸ਼ਮਾਨ ਭਾਰਤ ਅਤੇ ਮੁਫ਼ਤ ਅਨਾਜ ਯੋਜਨਾ ਵਰਗੀਆਂ ਸਕੀਮਾਂ ਰਾਹੀਂ ਮੋਦੀ ਸਰਕਾਰ ਨੇ ਗਰੀਬ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਂਦਾ ਹੈ। 

ਅੱਜ ਹਰ ਘਰ ਵਿੱਚ ਟਾਇਲਟ, ਗੈਸ ਕਨੈਕਸ਼ਨ ਅਤੇ ਪੀਣ ਯੋਗ ਪਾਣੀ ਪਹੁੰਚ ਰਿਹਾ ਹੈ, ਜੋ ਪਹਿਲਾਂ ਸਿਰਫ਼ ਸੁਪਨਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਮਾਨ ਸਰਕਾਰ ਨੇ ਗਰੀਬਾਂ ਲਈ ਚੱਲ ਰਹੀ ਦਾਲ-ਆਟਾ ਸਕੀਮ ਬੰਦ ਕਰਕੇ ਲੋਕਾਂ ਨਾਲ ਧੋਖਾ ਕੀਤਾ ਹੈ, ਜਦਕਿ ਅੱਜ ਵੀ ਪ੍ਰਧਾਨ ਮੰਤਰੀ ਅੰਨ ਯੋਜਨਾ ਤਹਿਤ ਕੇਂਦਰ ਸਰਕਾਰ ਮੁਫ਼ਤ ਅਨਾਜ ਭੇਜ ਰਹੀ ਹੈ। 

ਪੰਜਾਬ ਸਰਕਾਰ ਇਸ ਦਾ ਸਿਹਰਾ ਆਪਣੇ ਸਿਰ ਲੈਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਗਲਤ ਹੈ। ਕਾਨੂੰਨ-ਵਿਵਸਥਾ ਬਾਰੇ ਗੱਲ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਵਾਦ, ਫਿਰੌਤੀ, ਗੋਲੀਬਾਰੀ ਅਤੇ ਨਸ਼ਿਆਂ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਅੱਜ ਪੰਜਾਬ ਡਰ ਦੇ ਸਾਏ ਹੇਠ ਜੀ ਰਿਹਾ ਹੈ। 

ਜਿਸ ਸਰਕਾਰ ਤੋਂ ਅਮਨ-ਸ਼ਾਂਤੀ ਦੀ ਉਮੀਦ ਸੀ, ਉਹ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਅਸਲ ਵਿੱਚ ਦਿੱਲੀ ਤੋਂ ਚਲ ਰਹੀ ਹੈ ਅਤੇ ਮੁੱਖ ਮੰਤਰੀ ਸਿਰਫ਼ ਮੋਹਰਾ ਬਣ ਕੇ ਰਹਿ ਗਏ ਹਨ। ਸ਼ਰਮਾ ਨੇ ਕਿਹਾ ਕਿ ਭਾਜਪਾ ਹੀ ਇਕੋ ਇਕ ਪਾਰਟੀ ਹੈ ਜੋ ਪੰਜਾਬ ਨੂੰ ਮੁੜ ਅਮਨ, ਸ਼ਾਂਤੀ ਅਤੇ ਵਿਕਾਸ ਦੇ ਰਾਹ ‘ਤੇ ਲੈ ਕੇ ਜਾ ਸਕਦੀ ਹੈ। ਮੋਦੀ ਸਰਕਾਰ ਦਾ ਵਿਕਸਿਤ ਭਾਰਤ ਦਾ ਸੰਕਲਪ ਹਰ ਗਰੀਬ ਦੇ ਜੀਵਨ ਵਿੱਚ ਬਦਲਾਅ ਲਿਆਉਣ ਲਈ ਸਮਰਪਿਤ ਹੈ।

ਜਿਲਾ ਪ੍ਰਧਾਨ ਮੋਹਾਲੀ ਸੰਜੀਵ ਵਸ਼ਿਸ਼ਟ ਦੀ ਪ੍ਰਧਾਨਗੀ ਹੇਤ ਹੋਈ ਇਸ ਜਨਸਭਾ ਚ ਪੰਜਾਬ ਭਾਜਪਾ ਦੇ ਪ੍ਰਮੁੱਖ ਅਹੁਦੇਦਾਰਾਂ ਵਿੱਚ ਸੂਬਾ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਸੂਬਾ ਜਨਰਲ ਸਕੱਤਰ ਪਰਮਿੰਦਰ ਬਰਾੜ, ਸੂਬਾ ਸਕੱਤਰ ਭਾਨੂ ਪ੍ਰਤਾਪ, ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਸੂਬਾ ਲੀਗਲ ਸੈੱਲ ਦੇ ਕਨਵੀਨਰ ਐਨ. ਕੇ. ਵਰਮਾ, ਰਾਸ਼ਟਰੀ ਕਾਰਜਕਾਰਣੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਤੋਂ ਇਲਾਵਾ ਖਰੜ ਹਲਕਾ ਸੰਯੋਜਕ ਤੇ ਇੰਚਾਰਜ ਕਮਲਦੀਪ ਸੈਨੀ, ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਜਨਰਲ ਸਕੱਤਰ ਜੱਗੀ ਔਜਲਾ, ਮੰਡਲ 3 ਦਿਹਾਤੀ ਦੇ ਪ੍ਰਧਾਨ ਕੁਸ਼ ਰਾਣਾ, ਮੰਡਲ ਅੱਜ ਸਰੋਵਰ ਦੇ ਪ੍ਰਧਾਨ ਰਾਕੇਸ਼ ਬੰਟੀ, ਸਨੀ ਐਨਕਲੇਵ ਮੰਡਲ ਦੇ ਪ੍ਰਧਾਨ ਰਾਜਿੰਦਰ ਸ਼ਰਮਾ, ਮੰਡਲ ਕੁਰਾਲੀ ਦੇ ਪ੍ਰਧਾਨ ਤਰੁਣ ਕੌਸ਼ਲ, ਮਾਜਰੀ ਮੰਡਲ ਦੇ ਪ੍ਰਧਾਨ ਮੋਹਿਤ ਗੌਤਮ, ਨਿਊ ਚੰਡੀਗੜ੍ਹ ਮੰਡਲ ਦੇ ਪ੍ਰਧਾਨ ਪੁਨੀਤ ਸਿੰਗਲਾ ਅਤੇ ਨਵਾਂ ਗਾਂਵ ਮੰਡਲ ਦੇ ਪ੍ਰਧਾਨ ਭੁਪਿੰਦਰ ਭੁੱਪੀ ਹਾਜ਼ਰ ਸਨ।

 

Tags: Ashwani Sharma , Bharatiya Janata Party , BJP Punjab , Dr Subhash Sharma , Parminder Singh Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD