Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਮੋਹਾਲੀ ਕਾਰਨੀਵਾਲ: ਪੰਜਾਬ ਸਖੀ ਸ਼ਕਤੀ ਮੇਲੇ ਦੀ ਰਸਮੀ ਸ਼ੁਰੂਆਤ

ਭਗਵੰਤ ਮਾਨ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ ਅਤੇ ਮਨੀਸ਼ ਸਿਸੋਦੀਆ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Manish Sisodia, Gurpreet Singh GP, Amandeep Kaur Arora, Prabhjot Kaur

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 04 Feb 2026

Last updated on: Feb 05, 2026, 11:01 IST

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਅੱਜ ਸਰਸ ਮੇਲਾ ਗ੍ਰਾਊਂਡ, ਸੈਕਟਰ-88, ਮੋਹਾਲੀ ਵਿਖੇ ਮੋਹਾਲੀ ਕਾਰਨੀਵਲ: ਪੰਜਾਬ ਸਖੀ ਸ਼ਕਤੀ ਮੇਲੇ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਖੀ ਸ਼ਕਤੀ ਮੇਲਾ ਪਿੰਡ ਪੱਧਰੀ ਮਹਿਲਾ ਸਵੈ-ਸਹਾਇਤਾ ਸਮੂਹਾਂ (ਸੈਲਫ ਹੈਲਪ ਗਰੁੱਪਾਂ) ਅਤੇ ਮਹਿਲਾ ਉੱਦਮੀਆਂ ਨੂੰ ਸਰਕਾਰੀ ਪੱਧਰ ‘ਤੇ ਮਜ਼ਬੂਤ ਮਾਰਕੀਟਿੰਗ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਆਯੋਜਿਤ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਸੈਲਫ ਹੈਲਪ ਗਰੁੱਪਾਂ ਵੱਲੋਂ ਉੱਚ ਗੁਣਵੱਤਾ ਵਾਲੇ, ਆਰਗੈਨਿਕ ਅਤੇ ਰਵਾਇਤੀ ਉਤਪਾਦ ਤਿਆਰ ਕੀਤੇ ਜਾਂਦੇ ਹਨ, ਪਰ ਵੱਡੇ ਪੱਧਰ ‘ਤੇ ਮਾਰਕੀਟਿੰਗ ਦੇ ਮੌਕੇ ਨਾ ਮਿਲਣ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਖਾਲੀਪਣ ਨੂੰ ਪੂਰਾ ਕਰਨ ਲਈ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ (ਪੰਜਾਬ ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ) ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧੀਨ, ਉਦਯੋਗ ਅਤੇ ਵਪਾਰ ਵਿਭਾਗ ਦੇ ਸਹਿਯੋਗ ਨਾਲ ਅਜਿਹੇ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ।

ਮੰਤਰੀ ਸੌਂਦ ਨੇ ਖੁਸ਼ੀ ਜਤਾਉਂਦਿਆਂ ਕਿਹਾ ਕਿ ਮੇਲੇ ਦੇ ਲਗਭਗ 90 ਫੀਸਦੀ ਸਟਾਲ ਮਹਿਲਾਵਾਂ ਵੱਲੋਂ ਚਲਾਏ ਜਾ ਰਹੇ ਹਨ, ਜੋ ਉਨ੍ਹਾਂ ਦੀ ਹਿੰਮਤ, ਸਮਰਪਣ ਅਤੇ ਉੱਦਮੀ ਜਜ਼ਬੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੀ ਅਮੀਰ ਵਿਰਾਸਤ ਤੇ ਸੱਭਿਆਚਾਰ ਅਤੇ ਪਿੰਡ ਪੱਧਰੀ ਉੱਦਮਿਤਾ ਨੂੰ ਉਭਾਰਨ ‘ਤੇ ਘੱਟ ਧਿਆਨ ਦਿੱਤਾ ਗਿਆ, ਪਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੇਲਿਆਂ ਲਈ ਬਜਟ 5 ਕਰੋੜ ਤੋਂ ਵਧਾ ਕੇ 70 ਕਰੋੜ ਰੁਪਏ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੂੰ ਪਿਛਲੀਆਂ ਸਰਕਾਰਾਂ ਤੋਂ ਨਸ਼ੇ, ਭ੍ਰਿਸ਼ਟਾਚਾਰ ਅਤੇ ਗੈਂਗਸਟਰ ਸਭਿਆਚਾਰ ਵਰਗੀਆਂ ਸਮੱਸਿਆਵਾਂ ਵਿਰਾਸਤ ਵਿੱਚ ਮਿਲੀਆਂ, ਪਰ ਸਰਕਾਰ ਨੇ ਆਮ ਆਦਮੀ ਕਲਿਨਿਕ, ਮੁੱਖ ਮੰਤਰੀ ਸਿਹਤ ਯੋਜਨਾ (10 ਲੱਖ ਰੁਪਏ ਤੱਕ ਨਕਦੀ-ਰਹਿਤ ਇਲਾਜ), ਸਕੂਲ ਆਫ਼ ਐਮੀਨੈਂਸ, ਯੁੱਧ ਨਸ਼ਿਆਂ ਵਿਰੁੱਧ ਅਤੇ ਮੈਰਿਟ ਅਧਾਰਤ ਨੌਕਰੀਆਂ ਵਰਗੀਆਂ ਯੋਜਨਾਵਾਂ ਰਾਹੀਂ ਚੰਗੀ ਤੇ ਸੁਚੱਜੀ ਸ਼ਾਸਨ ਪ੍ਰਣਾਲੀ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣਾ ਹੈ।

ਸ੍ਰੀ ਮਨੀਸ਼ ਸਿਸੋਦੀਆ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਟਾਲਾਂ ਦਾ ਦੌਰਾ ਕਰਦਿਆਂ ਉਨ੍ਹਾਂ ਨੂੰ ਪੰਜਾਬ ਦੀਆਂ ਮਹਿਲਾ ਉੱਦਮੀਆਂ ਦੀ ਮਜ਼ਬੂਤ ਇੱਛਾ-ਸ਼ਕਤੀ ਅਤੇ ਦ੍ਰਿੜ ਨਿਸ਼ਚੇ ਦੀ ਝਲਕ ਮਿਲੀ, ਜੋ ਅਨੇਕਾਂ ਚੁਣੌਤੀਆਂ ਦੇ ਬਾਵਜੂਦ ਆਪਣੀਆਂ ਕਾਮਯਾਬੀ ਭਰਪੂਰ ਕਹਾਣੀਆਂ ਲਿਖ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮਹਿਲਾਵਾਂ ਘਰੇਲੂ ਜ਼ਿੰਮੇਵਾਰੀਆਂ ਅਤੇ ਉੱਦਮਿਤਾ ਨੂੰ ਇਕੱਠੇ ਨਿਭਾਉਂਦੀਆਂ ਹੋਈਆਂ ਆਪਣੇ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਹ ਮਹਿਲਾਵਾਂ ਨਾ ਸਿਰਫ਼ ਆਪਣੇ ਲਈ ਰੋਜ਼ਗਾਰ ਕਮਾ ਰਹੀਆਂ ਹਨ, ਸਗੋਂ ਸਵੈ-ਸਹਾਇਤਾ ਸਮੂਹ ਬਣਾ ਕੇ ਹੋਰਾਂ ਦੀ ਆਰਥਿਕ ਤਰੱਕੀ ਵਿੱਚ ਵੀ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਖੀ ਸ਼ਕਤੀ ਮੇਲਾ ਉਨ੍ਹਾਂ ਨੂੰ ਦੇਸ਼ ਅਤੇ ਦੁਨੀਆ ਅੱਗੇ ਆਪਣੀ ਕਾਰੋਬਾਰੀ ਕਾਬਲੀਅਤ ਦਰਸਾਉਣ ਲਈ ਵਿਸ਼ਾਲ ਮੰਚ ਪ੍ਰਦਾਨ ਕਰਦਾ ਹੈ। “ਰੰਗਲਾ ਪੰਜਾਬ” ਦੇ ਵਿਸ਼ਾਲ ਦਾਇਰੇ ਨੂੰ ਇਹ ਮਹਿਲਾਵਾਂ ਆਪਣੀਆਂ ਪ੍ਰੇਰਣਾਦਾਇਕ ਕਹਾਣੀਆਂ ਅਤੇ ਲੀਡਰਸ਼ਿਪ ਗੁਣਾਂ ਰਾਹੀਂ ਸਾਕਾਰ ਕਰ ਰਹੀਆਂ ਹਨ।

ਇਸ ਮੌਕੇ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਮਹਿਲਾ ਉਪਲਬਧੀਆਂ ਲਈ ਇਨਾਮ ਦਿੱਤੇ ਗਏ:

ਸਰਵੋਤਮ ਪੰਜਾਬ ਮਹਿਲਾ ਸੈਲਫ ਹੈਲਪ ਗਰੁੱਪ ਇਨਾਮ – ਰੁਪਏ 35,000 : ਸ੍ਰੀਮਤੀ ਰਿੰਪੀ ਕੌਰ

ਮਹਿਲਾ ਉੱਦਮੀ ਸ਼ਕਤੀ ਇਨਾਮ – ਰੁਪਏ 25,000 : ਸ੍ਰੀਮਤੀ ਬੰਦਨਾ ਭਾਰਦਵਾਜ

ਸ਼ਸਕਤ ਉਦਮੀ ਇਨਾਮ – ਰੁਪਏ 10,000 ਪ੍ਰਤੀ ਮਹਿਲਾ : ਸ੍ਰੀਮਤੀ ਡਿੰਪਲ, ਸ੍ਰੀਮਤੀ ਕਮਾਨੀ ਦੇਵੀ, ਸ੍ਰੀਮਤੀ ਅਵਨੀਤ ਕੌਰ।

ਇਸ ਤੋਂ ਇਲਾਵਾ ਮਹਿਲਾਵਾਂ ਲਈ ਸੌਰ ਊਰਜਾ/ਨਵੀਨੀਕਰਨਯੋਗ ਊਰਜਾ ਨਵੀਨਤਾ ਮੁਕਾਬਲਾ ਵੀ ਸ਼ੁਰੂ ਕੀਤਾ ਗਿਆ, ਜਿਸ ਤਹਿਤ ਪਹਿਲੇ ਸਥਾਨ ਤੇ ਆਉਣ ਵਾਲੀ ਮਹਿਲਾ ਨੂੰ ਜੀ ਆਈ ਜ਼ੈੱਡ ਇੰਡੀਆ (ਜਰਮਨੀ) ਦੇ ਸਹਿਯੋਗ ਨਾਲ 25 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਸੱਭਿਆਚਾਰਕ ਪ੍ਰੋਗਰਾਮ ਦੌਰਾਨ ਸ਼੍ਰੀ ਸੁਖਮਨੀ ਸਕੂਲ ਡੇਰਾਬੱਸੀ, ਸਰਕਾਰੀ ਹਾਈ ਸਕੂਲ ਦਾਉਂ, ਸਕੂਲ ਆਫ਼ ਐਮੀਨੈਂਸ ਫੇਜ਼-3ਬੀ-1 ਅਤੇ ਸ਼ਿਵਾਲਿਕ ਪਬਲਿਕ ਸਕੂਲ ਮੋਹਾਲੀ ਦੇ ਵਿਦਿਆਰਥੀਆਂ ਵੱਲੋਂ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ ਗਈਆਂ।

ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਮੋਗਾ, ਗੁਰਪ੍ਰੀਤ ਸਿੰਘ ਜੀ.ਪੀ. (ਪ੍ਰਧਾਨ, ਐਸ ਸੀ ਵਿੰਗ ਆਪ ਪੰਜਾਬ), ਸੀਮਾ ਬਾਂਸਲ (ਵਾਈਸ ਚੇਅਰਪਰਸਨ, ਪੰਜਾਬ ਡਿਵੈਲਪਮੈਂਟ ਕਮਿਸ਼ਨ), ਡਾ. ਸ਼ੇਨਾ ਅਗਰਵਾਲ (ਜੁਆਇੰਟ ਡਿਵੈਲਪਮੈਂਟ ਕਮਿਸ਼ਨਰ, ਮਨਰੇਗਾ), ਪ੍ਰਭਜੋਤ ਕੌਰ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ, ਸੋਨਮ ਚੌਧਰੀ (ਇਹ ਡੀ ਸੀ, ਪੇਂਡੂ ਵਿਕਾਸ), ਗੁਰਮੀਤ ਸਿੰਘ ਸੋਹੀ ( ਸੀ ਐਮ ਫੀਲਡ ਅਫ਼ਸਰ), ਡੀ ਡੀ ਪੀ ਓ ਪਰਮਬੀਰ ਕੌਰ, ਡੀ ਈ ਓ ਗਿੰਨੀ ਦੁੱਗਲ ਅਤੇ ਰੁਪਾਲੀ ਟੰਡਨ (ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ) ਸਮੇਤ ਹੋਰ ਅਧਿਕਾਰੀ ਹਾਜ਼ਰ ਰਹੇ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Manish Sisodia , Gurpreet Singh GP , Amandeep Kaur Arora , Prabhjot Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD