Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ

ਸਰਹੱਦ ਪਾਰ ਦੇ ਹੈਂਡਲਰਾਂ, ਸਪਲਾਈ ਰੂਟਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਨੂੰ ਤਬਾਹ ਕਰਨ ਲਈ ਕੀਤੀ ਜਾ ਰਹੀ ਹੈ ਜਾਂਚ : ਡੀ.ਜੀ.ਪੀ. ਗੌਰਵ ਯਾਦਵ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨ ਤਾਰਨ , 04 Feb 2026

Last updated on: Feb 05, 2026, 11:27 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਵਿੱਚ ਤਰਨ ਤਾਰਨ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਸਰਹੱਦੀ ਚੌਂਕੀ (ਬੀ.ਓ.ਪੀ.)  ਕਾਲੀਆਂ ਨੇੜੇ ਦੇ ਖੇਤਾਂ ਤੋਂ 3.925 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਡੀਜੇਆਈ ਮੈਟਰਿਸ ਡਰੋਨ ਵੀ ਬਰਾਮਦ ਕੀਤਾ ਹੈ, ਜਿਸ ਦੀ ਵਰਤੋਂ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਖੇਪ ਭੇਜਣ ਲਈ ਕੀਤੀ ਗਈ ਸੀ, ਜੋ ਉੱਨਤ ਤਕਨਾਲੋਜੀ ਰਾਹੀਂ ਸਰਹੱਦ ਪਾਰੋਂ ਤਸਕਰੀ ਦੀਆਂ ਕੋਸ਼ਿਸ਼ਾਂ ਵੱਲ ਇਸ਼ਾਰਾ ਕਰਦਾ ਹੈ। ਡੀਜੀਪੀ ਨੇ ਕਿਹਾ ਕਿ ਸਰਹੱਦ ਪਾਰ ਦੇ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਤਬਾਹ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ ਤਰਨ ਤਾਰਨ ਸੁਰੇਂਦਰ ਲਾਂਬਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਸਰਹੱਦੀ ਚੌਂਕੀ (ਬੀ.ਓ.ਪੀ.) ਕਾਲੀਆਂ ਨੇੜੇ ਡਰੋਨ ਦੀਆਂ ਗਤੀਵਿਧੀਆਂ ਦਾ ਪਤਾ ਲਗਾਇਆ ਸੀ। ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਤੁਰੰਤ ਬੀ.ਐਸ.ਐਫ. ਨੂੰ ਸੂਚਿਤ ਕੀਤਾ ਅਤੇ ਸਾਂਝੇ ਤੌਰ ’ਤੇ ਤਲਾਸ਼ੀ ਅਭਿਆਨ ਚਲਾਇਆ, ਜਿਸ ਨਾਲ ਹੈਰੋਇਨ ਦੀ ਖੇਪ ਨਾਲ ਭਰੇ ਡਰੋਨ ਨੂੰ ਬੇਅਸਰ ਕੀਤਾ ਗਿਆ, ਜੋ ਬਾਅਦ ਵਿੱਚ  ਖੇਤਾਂ ਤੋਂ ਬਰਾਮਦ ਕੀਤਾ ਗਿਆ।

ਐਸ.ਐਸ.ਪੀ. ਨੇ ਕਿਹਾ ਕਿ ਜਿਨ੍ਹਾਂ ਵੱਲੋਂ ਇਹ ਹੈਰੋਇਨ ਦੀ  ਖੇਪ ਪ੍ਰਾਪਤ ਕੀਤੀ ਜਾਣੀ ਸੀ , ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਐਫਆਈਆਰ ਨੰ. 20 ਮਿਤੀ 3/2/2026 ਨੂੰ ਤਰਨਤਾਰਨ ਦੇ ਪੁਲਿਸ ਥਾਣਾ ਵਲਟੋਹਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 213 ਅਤੇ ਭਾਰਤੀ ਵਾਯੂਯਾਨ ਅਧਿਨੀਅਮ ਦੀ ਧਾਰਾ 25, 26 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD