Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫ਼ਤਾਰ

ਅਪਰਾਧ ਵਿੱਚ ਵਰਤੇ ਗਏ ਵਾਹਨ ਬਰਾਮਦ

Crime News Punjab, Punjab Police, Police, Crime News, Mohali Police

Web Admin

Web Admin

5 Dariya News

ਐਸ ਏ ਐਸ ਨਗਰ , 04 Feb 2026

Last updated on: Feb 05, 2026, 11:33 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਐਸ.ਏ.ਐਸ. ਨਗਰ ਪੁਲਿਸ ਨੇ ਮੋਹਾਲੀ ਜ਼ਿਲ੍ਹਾ ਅਦਾਲਤ ਕੰਪਲੈਕਸ ਦੇ ਬਾਹਰ ਵਾਪਰੇ ਗੁਰਵਿੰਦਰ ਸਿੰਘ ਦੇ ਕਤਲ ਨਾਲ ਸਬੰਧਤ  ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਅਪਰਾਧ ਨੂੰ ਅੰਜਾਮ ਦੇਣ ਲਈ ਵਰਤੇ ਗਏ ਵਾਹਨ ਵੀ ਬਰਾਮਦ ਕੀਤੇ । ਇਹ ਜਾਣਕਾਰੀ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਐਸ.ਏ.ਐਸ. ਨਗਰ ਹਰਮਨਦੀਪ ਹੰਸ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਤੇਜ ਸਿੰਘ ਉਰਫ਼ ਬੰਟੀ ਵਾਸੀ ਪਿੰਡ ਟਹਿਣਾ (ਫ਼ਰੀਦਕੋਟ) ਅਤੇ ਮੰਗਤ ਸਿੰਘ ਉਰਫ਼ ਮੈਕਸ ਵਾਸੀ ਜਲਾਲਾਬਾਦ (ਫਾਜ਼ਿਲਕਾ ) ,ਵਜੋਂ ਹੋਈ ਹੈ। ਬਰਾਮਦ ਕੀਤੀਆਂ ਗਏ ਵਾਹਨਾਂ ਵਿੱਚ ਕਾਲਾ ਬਜਾਜ ਪਲਸਰ ਮੋਟਰਸਾਈਕਲ (ਪੀ.ਬੀ.-22-ਡੀ-5444) ਅਤੇ ਚਿੱਟੀ ਹੌਂਡਾ ਅਮੇਜ਼ ਕਾਰ (ਯ.ੂਪੀ.-14-ਸੀਡੀ-6847) ਸ਼ਾਮਲ ਹਨ, ਦੋਵੇਂ ਹੀ ਅਪਰਾਧ ਵਿੱਚ ਵਰਤੀਆਂ ਗਈਆਂ ਸਨ।

ਜਾਣਕਾਰੀ ਅਨੁਸਾਰ, ਪੀੜਤ ਗੁਰਵਿੰਦਰ ਸਿੰਘ ਨੂੰ 28 ਜਨਵਰੀ, 2026 ਨੂੰ ਜ਼ਿਲ੍ਹਾ ਅਦਾਲਤ ਕੰਪਲੈਕਸ, ਮੋਹਾਲੀ ਦੇ ਬਾਹਰ ਉਸਦੀ ਪਾਰਕ ਕੀਤੀ ਕਾਰ ਦੇ ਨੇੜੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਉਸਦੀ ਪਤਨੀ, ਸ਼ਿਕਾਇਤਕਰਤਾ ਅਮਰਦੀਪ ਕੌਰ, ਨੇ ਵਿਦੇਸ਼ੀ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਸ਼ਮੂਲੀਅਤ ਦਾ ਸ਼ੱਕ ਜਤਾਇਆ ਸੀ, ਜੋ ਕਥਿਤ ਤੌਰ ’ਤੇ ਉਸਦੇ ਪਤੀ ਨੂੰ ਧਮਕਾ ਰਿਹਾ ਸੀ।

ਐਸ.ਐਸ.ਪੀ. ਹਰਮਨਦੀਪ ਹੰਸ ਨੇ ਕਿਹਾ ਕਿ ਜਾਂਚ ਦੌਰਾਨ ਸੀ.ਸੀ.ਟੀ.ਵੀ. ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਦੋ ਮੁਲਜ਼ਮ ਇੱਕ ਕਾਲੇ ਪਲਸਰ ਮੋਟਰਸਾਈਕਲ ’ਤੇ ਆਏ, ਗੋਲੀਬਾਰੀ ਕੀਤੀ ਅਤੇ ਬਾਅਦ ਵਿੱਚ ਕੱਪੜੇ ਬਦਲ ਕੇ  ਚਿੱਟੀ ਹੌਂਡਾ ਅਮੇਜ਼ ਕਾਰ ਵਿੱਚ ਫਰਾਰ ਹੋ ਗਏ। ਤਕਨੀਕੀ ਅਤੇ ਮਨੁੱਖੀ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਇਹ ਸਾਹਮਣੇ ਆਇਆ ਕਿ ਅਪਰਾਧ ਦੀ ਯੋਜਨਾ ਗੈਂਗਸਟਰ ਗੋਲਡੀ ਬਰਾੜ ਨੇ ਆਪਣੇ ਸਾਥੀਆਂ ਵਿੱਕੀ ਸਿੰਘ ਉਰਫ਼ ਵਿੱਕੀ ਸੱਤੇਵਾਲਾ ਅਤੇ ਰਵੀ ਕੁਮਾਰ ਉਰਫ਼ ਰਵੀ ਫ਼ਰੀਦਕੋਟੀਆ, ਜੋ ਇਸ ਸਮੇਂ ਵਿਦੇਸ਼ ਵਿੱਚ ਹਨ, ਦੀ ਮਦਦ ਨਾਲ ਬਣਾਈ ਸੀ।

ਐਸਐਸਪੀ ਨੇ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਖੁਲਾਸੇ ’ਤੇ, ਪੁਲਿਸ ਨੇ ਅਪਰਾਧ ਵਿੱਚ ਵਰਤਿਆ  ਕਾਲਾ ਬਜਾਜ ਪਲਸਰ ਮੋਟਰਸਾਈਕਲ ਅਤੇ ਚਿੱਟੀ ਹੋਂਡਾ ਅਮੇਜ਼ ਕਾਰ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਸੁਲਝਾਉਣ ਲਈ ਬਾਕੀ ਸਾਥੀਆਂ ਅਤੇ ਮਾਸਟਰਮਾਈਂਡਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਇਸ ਸਬੰਧ ਵਿੱਚ ਬੀਐਨਐਸ ਦੀ ਧਾਰਾ 103(1), 109 ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਐਫਆਈਆਰ ਨੰਬਰ 23 ਮਿਤੀ 28-01-2026 ਨੂੰ ਐਸਏਐਸ ਨਗਰ ਦੇ ਪੁਲਿਸ ਸਟੇਸ਼ਨ ਸੋਹਾਣਾ ਵਿਖੇ ਪਹਿਲਾਂ ਹੀ ਦਰਜ ਹੈ।

 

Tags: Crime News Punjab , Punjab Police , Police , Crime News , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD