Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਾਸਾਬਾਦ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਸਰਕਾਰ ਦੀ ਮੁੱਖ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਲਈ ਮੁਫ਼ਤ ਦਰਸ਼ਨ ਕਰਵਾਉਣ ਲਈ ਸਾਰੀਆਂ ਸਹੂਲਤਾਂ ਉਪਲਬਧ: ਹਰਦੀਪ ਸਿੰਘ ਮੁੰਡੀਆਂ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਲੁਧਿਆਣਾ , 04 Feb 2026

Last updated on: Feb 05, 2026, 11:48 IST

ਪੰਜਾਬ ਦੇ ਮਾਲ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਬੁੱਧਵਾਰ ਨੂੰ ਪਿੰਡ ਕਾਸਾਬਾਦ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਿਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਬੱਸ ਵਿੱਚ ਸ਼ਰਧਾਲੂਆਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਨੇ ਧਾਰਮਿਕ ਸਥਾਨਾਂ ਦੇ ਮੁਫ਼ਤ ਵਿੱਚ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ। 

ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਦਿੱਤੀ ਜਾਵੇਗੀ। ਮੰਤਰੀ ਮੁੰਡੀਆਂ ਨੇ ਅੱਗੇ ਕਿਹਾ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਦੌਰਾਨ ਰਿਹਾਇਸ਼, ਭੋਜਨ ਆਦਿ ਨਾਲ ਸਬੰਧਤ ਸਾਰੇ ਖਰਚੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਹਿਣ ਕੀਤੇ ਜਾਣਗੇ। 

ਉਨ੍ਹਾਂ ਕਿਹਾ ਕਿ ਜੋ ਲੋਕ ਪਹਿਲਾਂ ਕਿਸੇ ਕਾਰਨ ਕਰਕੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਅਸਮਰੱਥ ਸਨ, ਉਹ ਹੁਣ ਸੂਬਾ ਸਰਕਾਰ ਵੱਲੋਂ ਕੀਤੀ ਗਈ ਪਹਿਲਕਦਮੀ ਸਦਕਾ ਇਨ੍ਹਾਂ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਅੱਜ ਦੀ ਬੱਸ ਵਿੱਚ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਅਜਾਇਬ ਘਰ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ 'ਤੇ ਲਿਜਾਇਆ ਜਾਵੇਗਾ। 

ਉਨ੍ਹਾਂ ਅੱਗੇ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਇੱਕ ਮਹੱਤਵਾਕਾਂਖੀ ਯੋਜਨਾ ਹੈ ਅਤੇ ਇਹ ਸਾਰੀਆਂ ਜਾਤਾਂ, ਧਰਮਾਂ, ਆਮਦਨ ਸਮੂਹਾਂ ਅਤੇ ਹਰ ਖੇਤਰ ਦੇ ਲੋਕਾਂ ਲਈ ਹੈ। ਹਰਦੀਪ ਸਿੰਘ ਮੁੰਡੀਆਂ ਨੇ ਅੱਗੇ ਕਿਹਾ ਕਿ ਰਾਜ ਸਰਕਾਰ ਨੇ ਸ਼ਰਧਾਲੂਆਂ ਲਈ ਮੁਫ਼ਤ ਅਤੇ ਆਰਾਮਦਾਇਕ ਠਹਿਰਨ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਗਿਆ ਹੈ ਅਤੇ ਰਜਿਸਟ੍ਰੇਸ਼ਨ ਲਈ ਵੋਟਰ ਆਈ.ਡੀ ਕਾਰਡ ਲਾਜ਼ਮੀ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਏ.ਸੀ ਬੱਸਾਂ, ਹੋਟਲ ਰਿਹਾਇਸ਼ ਅਤੇ ਖਾਣਾ ਮੁਫ਼ਤ ਪ੍ਰਦਾਨ ਕੀਤਾ ਜਾਵੇਗਾ। ਹਰੇਕ ਬੱਸ ਵਿੱਚ ਯਾਤਰੀਆਂ ਦੀ ਸਹਾਇਤਾ ਲਈ ਇੱਕ ਸਹਾਇਕ ਹੋਵੇਗਾ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਮੈਡੀਕਲ ਟੀਮ ਵੀ ਉਨ੍ਹਾਂ ਦੇ ਨਾਲ ਹੋਵੇਗੀ। 

ਇਸ ਬੱਸ ਵਿੱਚ ਸ੍ਰੀ ਅੰਮ੍ਰਿਤਸਰ ਲਈ ਰਵਾਨਾ ਹੋਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਖਰਚੇ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਮੁਫ਼ਤ ਵਿੱਚ ਕਰ ਸਕਣਗੇ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD