Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੌਧਰੀ ਮਦਨ ਲਾਲ ਬੱਗਾ ਨੇ ਜ਼ਿਲ੍ਹਾ ਤੇ ਰਾਸ਼ਟਰੀ ਪੱਧਰ ਦੇ ਜੂਡੋ ਖਿਡਾਰੀਆਂ ਨੂੰ ਖੇਡ ਕਿੱਟਾਂ ਸਪੁਰਦ ਕੀਤੀਆਂ

ਕਿਹਾ! ਪੰਜਾਬ ਸਰਕਾਰ ਖੇਡਾਂ ਦੇ ਖੇਤਰ ’ਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ

Madan Lal Bagga, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 04 Feb 2026

Last updated on: Feb 05, 2026, 11:50 IST

ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ ਜਿਸਦੇ ਤਹਿਤ ਖਿਡਾਰੀਆਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਸਥਾਰ ਨਾਲ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿੱਚ ਵੱਡੀ ਗਿਣਤੀ ਵਿੱਚ ਖੇਡ ਮੈਦਾਨ ਤਿਆਰ ਕਰਵਾਏ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਹਲਕੇ ਦੇ ਜ਼ਿਲ੍ਹਾ ਤੇ ਰਾਸ਼ਟਰੀ ਪੱਧਰ ਦੇ ਜੂਡੋ ਖਿਡਾਰੀਆਂ ਨੂੰ ਆਪਣੇ ਮੁੱਖ ਦਫ਼ਤਰ ਵਿਖੇ ਖੇਡ ਕਿੱਟਾਂ ਸਪੁਰਦ ਕਰਦਿਆਂ ਕੀਤਾ। 

ਉਨ੍ਹਾਂ ਖਾਸ ਤੌਰ ’ਤੇ ਲੜਕੀਆਂ ਜਿਨ੍ਹਾਂ ਵੱਖ-ਵੱਖ ਪਲੇਟਫਾਰਮਾਂ ’ਤੇ ਮੈਡਲ ਹਾਸਲ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਤੇ ਜ਼ਿਲ੍ਹਾ ਲੁਧਿਆਣਾ ਦਾ ਨਾਮ ਰੋਸ਼ਨ ਕੀਤਾ ਹੈ, ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਣ ਲਈ ਚੰਗਾ ਮਾਹੌਲ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਵਿਧਾਇਕ ਬੱਗਾ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨੀ ਨੂੰ ਨਸ਼ਿਆਂ ਤੋਂ ਪਾਸਾ ਵੱਟ ਕੇ, ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ। 

ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਵੱਲੋਂ ਜਿੱਥੇ ਵੱਖ-ਵੱਖ ਖੇਡਾਂ ਲਈ ਕੋਚਾਂ ਦੀ ਭਰਤੀ ਕੀਤੀ ਜਾ ਰਹੀ ਹੈ  ਉੱਥੇ ਖਿਡਾਰੀਆਂ ਦੇ ਨਰੌਏ ਜੁੱਸੇ ਅਤੇ ਬਿਹਤਰ ਪ੍ਰਦਰਸ਼ਨ ਲਈ ਚੰਗੀ ਖੁਰਾਕ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਭਾਰਤ ਦੀ ਹਾਕੀ ਟੀਮ ਵਿੱਚ ਪੰਜਾਬੀਆਂ ਦੀ ਬਹੁ-ਗਿਣਤੀ ਦੇ ਨਾਲ ਹੋਰਨਾਂ ਖੇਡਾਂ ਵਿੱਚ ਵੀ ਨੌਜਵਾਨਾਂ ਨੇ ਆਪਣੀ ਪਕੜ ਬਣਾਈ ਹੈ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD