Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ 'ਸਾਹਿਤਿਅਮ 2026' ਦਾ ਸ਼ਾਨਦਾਰ ਆਯੋਜਨ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਡਾ. ਕਿਰਨ ਬੇਦੀ ਨੇ ਕੀਤੀ ਸ਼ਿਰਕਤ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus, Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana

Web Admin

Web Admin

5 Dariya News

ਮੋਹਾਲੀ , 04 Feb 2026

Last updated on: Feb 05, 2026, 12:10 IST

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਦੋ ਦਿਨਾਂ ਅਧਿਕਾਰਤ ਸਾਹਿਤਕ ਉਤਸਵ 'ਸਾਹਿਤਿਅਮ 2026' ਬੜੀ ਧੂਮ-ਧਾਮ ਨਾਲ ਸੰਪੰਨ ਹੋਇਆ। ਇਹ ਉਤਸਵ ਬੌਧਿਕ ਵਿਚਾਰਾਂ, ਸੱਭਿਆਚਾਰਕ ਜਸ਼ਨਾਂ ਅਤੇ ਰਾਸ਼ਟਰੀ ਸੰਵਾਦ ਦਾ ਇੱਕ ਅਹਿਮ ਕੇਂਦਰ ਬਣ ਕੇ ਉੱਭਰਿਆ, ਜੋ 'ਵਿਕਸਿਤ ਭਾਰਤ' ਦੇ ਸੰਕਲਪ ਨੂੰ ਸਮਰਪਿਤ ਸੀ। ਇਸ ਦੌਰਾਨ ਵਿਦਿਆਰਥੀਆਂ,ਸਿੱਖਿਆਂ ਸ਼ਾਸਤਰੀਆਂ ਸਮੇਤ ਕਈ ਬੁੱਧੀਜੀਵੀਆਂ ਨੇ ਅਧਿਕਾਰਕ ਲਿਟਰੇਚਰ ਫੈਸਟਿਵਲ ‘ਸਾਹਿਤਯਮ 2026’  ਵਿਚ ਸ਼ਿਰਕਤ  ਕਰਦਿਆਂ ਬੌਧਿਕ ਵਿਚਾਰ-ਵਟਾਂਦਰੇ, ਸੰਸਕ੍ਰਿਤਿਕ ਪ੍ਰਗਟਾਵੇ ਅਤੇ ਰਾਸ਼ਟਰੀ ਚਰਚਾ ਦਾ ਸ਼ਾਨਦਾਰ ਮੰਚ ਤਿਆਰ ਕੀਤਾ। 

ਦੋ ਦਿਨਾਂ ਤੱਕ ਚਲਿਆ ਇਹ ਮਹੋਤਸਵ ਯੂਨੀਵਰਸਿਟੀ ਦੀ ਸੰਕਲਪਬੱਧਤਾ ਨੂੰ ਦਰਸਾਉਂਦੇ ਹੋਏ ਵਿਦਿਆਰਥੀਆਂ ਵਿੱਚ ਰਚਨਾਤਮਕ ਸੋਚ, ਲੀਡਰਸ਼ਿਪ ਅਤੇ ਵਿਖਸਿਤ ਭਾਰਤ ਦੀ ਸੋਚ ਨੂੰ ਮਜ਼ਬੂਤ ਕਰਦਾ ਨਜ਼ਰ ਆਇਆ। ਇਸ ਖ਼ੂਬਸੂਰਤ ਸਮਾਗਮ ਦਾ ਉਦਘਾਟਨ ਮਾਨਯੋਗ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨੇ ਕੀਤਾ। ਇਸ ਮੌਕੇ ਤੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਦਾ ਵਿਜ਼ਨ ਸਿੱਖਿਆ, ਯੁਵਾ ਸਸ਼ਕਤੀਕਰਨ ਅਤੇ ਨਵੀਨਤਾ 'ਤੇ ਟਿਕਿਆ ਹੋਇਆ ਹੈ। 

ਉਨ੍ਹਾਂ ਯੂਨੀਵਰਸਿਟੀਆਂ ਨੂੰ ਵਿਚਾਰਾਂ ਦੇ ਨਿਰਮਾਣ ਅਤੇ ਰਾਸ਼ਟਰ-ਨਿਰਮਾਣ ਦੇ ਏਜੰਟ ਵਜੋਂ ਅਹਿਮ ਦੱਸਿਆ। ਇਸ ਦੇ ਨਾਲ ਹੀ ਭਾਰਤ ਦੀ ਪਹਿਲੀ ਮਹਿਲਾ ਆਈ.ਪੀ.ਐਸ. ਅਧਿਕਾਰੀ ਡਾ. ਕਿਰਨ ਬੇਦੀ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਅਤੇ ਜਨਤਕ ਸੇਵਾ ਬਾਰੇ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨੇ 'ਕਿਰਨ ਬੇਦੀ ਲੀਡਰਸ਼ਿਪ ਲਰਨਿੰਗ ਪ੍ਰੋਗਰਾਮ'  ਦੀ ਸ਼ੁਰੂਆਤ ਵੀ ਕੀਤੀ, ਜੋ ਭਵਿੱਖ ਦੇ ਨੈਤਿਕ ਆਗੂ ਤਿਆਰ ਕਰਨ ਵਿੱਚ ਸਹਾਈ ਹੋਵੇਗਾ। 

ਇਸ ਤਿਉਹਾਰ ਵਿੱਚ ਇੱਕ ਮੈਗਾ ਕਿਤਾਬ ਲਾਂਚ ਵੀ ਹੋਈ, ਜਿਸ ਵਿੱਚ ਸਾਹਿਤ ਨੂੰ ਸਮਾਜਿਕ ਪਰਿਵਰਤਨ ਦੇ ਜ਼ਮੀਰ ਅਤੇ ਉਤਪ੍ਰੇਰਕ ਦੋਵਾਂ ਵਜੋਂ ਮਨਾਇਆ ਗਿਆ। ਇਸ ਮੌਕੇ ਤੇ ਯੂਨੀਵਰਸਿਟੀ ਦੇ ਸਟਾਰਟਅੱਪ ਸੱਭਿਆਚਾਰ ਨੂੰ ਉਤਸ਼ਾਹਿਤ ਕਰਦਿਆਂ ਕਈ ਕੰਪਨੀਆਂ ਨੂੰ ਫੰਡਿੰਗ ਨਾਲ ਸਨਮਾਨਿਤ ਕੀਤਾ ਗਿਆ। ਇਸ ਵਿੱਚ ਈ ਡੀ ਐੱਸ ਵੈਗਨ ਟੈੱਕ  ਨੂੰ  ਆਈ ਆਈ ਟੀ ਮਦਰਾਸ ਵੱਲੋਂ 10 ਲੱਖ ਰੁਪਏ, ਟੈਂਕ ਹੈਲਥ ਐਪਕ ਨੂੰ ਸਟਾਰਟਅੱਪ ਪੰਜਾਬ ਵੱਲੋਂ 6.5 ਲੱਖ ਰੁਪਏ ਅਤੇ ਵਿੱਦਿਅਕ ਵੇਦੀ ਨੂੰ 3 ਲੱਖ ਰੁਪਏ ਦੀ ਸੀਡ ਗ੍ਰਾਂਟ ਦਿੱਤੀ ਗਈ। 

ਇਸ ਦੇ ਨਾਲ ਹੀ ਮਾਹੌਲ ਨੂੰ ਸਭਿਆਚਾਰ ਦੇ ਰੰਗ ਵਿਚ ਰੰਗਦੇ ਹੋਏ ਸਮਾਗਮ ਵਿੱਚ ਪੰਜਾਬੀ ਸਾਹਿਤ ਅਤੇ ਸੰਗੀਤ 'ਤੇ ਵਿਸ਼ੇਸ਼ ਚਰਚਾ ਕੀਤੀ ਗਈ, ਜਿਸ ਵਿੱਚ ਡਾ. ਹਰਮਹਿੰਦਰ ਸਿੰਘ ਬੇਦੀ, ਮਲਕੀਤ ਰੌਣੀ, ਬੰਟੀ ਬੈਂਸ, ਜਸਬੀਰ ਜੱਸੀ ਅਤੇ ਜਗਦੀਪ ਸਿੰਘ ਵੜਿੰਗ ਵਰਗੀਆਂ ਮਸ਼ਹੂਰ ਹਸਤੀਆਂ ਨੇ ਹਿੱਸਾ ਲਿਆ। ਉਤਸਵ ਦੀ ਸਮਾਪਤੀ ਅਫਸਾਨਾ ਖਾਨ ਅਤੇ ਆਦਿ ਦੀਆਂ ਦਿਲਕਸ਼ ਸੰਗੀਤਕ ਪੇਸ਼ਕਾਰੀਆਂ ਨਾਲ ਹੋਈ।

ਕੌਮਾਂਤਰੀ ਸਨਮਾਨ ਫਾਦਰ ਆਫ਼ ਐਜੂਕੇਸ਼ਨ ਨਾਲ ਸਨਮਾਨੇ ਜਾ ਚੁੱਕੇ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਦੇ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਹਿਤਿਅਮ ਰਾਹੀਂ ਅਸੀਂ ਅਜਿਹੇ ਮਨਾਂ ਨੂੰ ਤਿਆਰ ਕਰਨਾ ਚਾਹੁੰਦੇ ਹਾਂ ਜੋ ਆਲੋਚਨਾਤਮਕ ਸੋਚ ਰੱਖਣ ਅਤੇ ਦੇਸ਼ ਨੂੰ ਬੁੱਧੀ ਅਤੇ ਉਦੇਸ਼ ਨਾਲ ਅੱਗੇ ਲੈ ਕੇ ਜਾਣ। ਮੈਨੇਜਿੰਗ ਡਾਇਰੈਕਟਰ  ਅਰਸ਼ ਧਾਲੀਵਾਲ ਨੇ ਕਿਹਾ ਕਿ ਇਹ ਉਤਸਵ ਸਿੱਖਿਆ ਨੂੰ ਕਲਾਸਰੂਮਾਂ ਤੋਂ ਬਾਹਰ ਲਿਜਾ ਕੇ ਭਵਿੱਖ ਦੇ ਆਗੂਆਂ ਨੂੰ ਤਿਆਰ ਕਰਨ ਦਾ ਇੱਕ ਸਜੀਵ ਪਲੇਟਫਾਰਮ ਹੈ। 

ਇਸ ਮੌਕੇ ਤੇ ਅਸ਼ੋਕ ਕੁਮਾਰ, ਆਈਪੀਐਸ (ਸੇਵਾਮੁਕਤ), ਉੱਤਰਾਖੰਡ ਦੇ ਸਾਬਕਾ ਡੀਜੀਪੀ ਅਤੇ ਹਰਿਆਣਾ ਦੀ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ,  ਸੰਪਾਦਕ ਅਤੇ ਪੇਸ਼ਕਾਰ  ਨਵਜਯੋਤ ਰੰਧਾਵਾ,  ਉਮੰਗ ਜਿੰਦਲ, ਸੀਈਓ, ਹੋਮਲੈਂਡ ਗਰੁੱਪ; ਅਤੇ  ਆਸ਼ੀਸ਼ ਕੁਮਾਰ ਚੌਧਰੀ, ਭਾਰਤੀ ਅੰਤਰਰਾਸ਼ਟਰੀ ਮੁੱਕੇਬਾਜ਼ ਅਤੇ ਓਲੰਪੀਅਨ - ਸਮੇਤ ਕਈ ਹਸਤੀਆਂ ਨੇ ਸ਼ਿਰਕਤ ਕਰਦੇ ਹੋਏ ਸਮਾਗਮ ਨੂੰ ਹੋਰ ਯਾਦਗਾਰੀ ਬਣਾ ਦਿਤਾ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus , Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD