Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ - ਡਾ. ਜਸਬੀਰ ਸਿੰਘ ਸੰਧੂ

ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ - ਸੰਧੂ

Dr Jasbir Singh Sandhu, Amritsar, AAP, Aam Aadmi Party, Aam Aadmi Party Punjab, AAP Punjab, Mukh Mantri Sehat Yojna

Web Admin

Web Admin

5 Dariya News

ਅੰਮ੍ਰਿਤਸਰ , 04 Feb 2026

Last updated on: Feb 05, 2026, 12:29 IST

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਪਿੰਡ ਗੁਮਾਨਪੁਰ ਵਿਖੇ ਮੁੱਖ ਮੰਤਰੀ ਸਿਹਤ ਯੋਜਨਾਂ ਦੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਲਗਾਏ ਗਏ ਕੈਂਪ ਵਿੱਚ ਪਹੁੰਚੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਚੋਣਾਂ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ਵਿੱਚੋਂ ਇੱਕ ਸਿਹਤ ਗਾਰੰਟੀ ਸੀ ਕਿ ਪੰਜਾਬ ਦੇ ਹਰ ਵਿਅਕਤੀ ਅਤੇ ਹਰ ਨਾਗਰਿਕ ਲਈ ਮੁਫ਼ਤ ਅਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਲਗਭਗ 1,000 ਮੁਹੱਲਾ ਕਲੀਨਿਕ ਬਣਾਏ ਹਨ। ਪਿਛਲੇ 75 ਸਾਲਾਂ ਵਿੱਚ, ਸਾਰੀਆਂ ਸਰਕਾਰਾਂ ਨੇ ਮਿਲ ਕੇ ਸਿਰਫ਼ 400 ਪ੍ਰਾਇਮਰੀ ਹੈਲਥ ਸੈਂਟਰ ਖੋਲ੍ਹੇ ਹਨ, ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 1,000 ਮੁਹੱਲਾ ਕਲੀਨਿਕ ਬਣਾਏ ਹਨ ਅਤੇ ਹੋਰ 500 ਨਿਰਮਾਣ ਅਧੀਨ ਹਨ। ਵਿਧਾਇਕ ਡਾ. ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ “ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ। ਜਿਵੇਂ ਹੀ ਮਰੀਜ਼ ਹਸਪਤਾਲ ਵਿੱਚ ਦਾਖਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ। 

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 65 ਲੱਖ ਪਰਿਵਾਰ ਹਨ, ਜਿਨ੍ਹਾਂ ਵਿੱਚ ਅਮੀਰ ਅਤੇ ਗਰੀਬ, ਹਿੰਦੂ, ਮੁਸਲਮਾਨ, ਸਿੱਖ, ਈਸਾਈ ਅਤੇ ਸਾਰੇ ਧਰਮਾਂ ਅਤੇ ਜਾਤਾਂ ਦੇ ਲੋਕ ਸ਼ਾਮਲ ਹਨ। ਕਿਸੇ ਨੂੰ ਵੀ ਇਸ ਤੋਂ ਬਾਹਰ ਨਹੀਂ ਰੱਖਿਆ ਗਿਆ।” ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਦੱਸਿਆ ਕਿ ਇਹ ਕਾਰਡ ਸਾਰਿਆਂ ਲਈ ਹੈ ਅਤੇ 65 ਲੱਖ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ। 

ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ (ਕੁੱਲ ਤਿੰਨ ਕਰੋੜ ਨਾਗਰਿਕਾਂ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਇਹ ਪਹਿਲੀ ਵਾਰ ਹੈ ਕਿ ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ ਅਤੇ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਸਾਹਮਣੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਆਪਣੇ ਹਲਕੇ ਦੇ ਸਮੂਹ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਲਈ ਆਪਣਾ ਨਾਮ ਜ਼ਰੂਰ ਰਜਿਸਟਰ ਕਰਵਾਉਣ।

 

Tags: Dr Jasbir Singh Sandhu , Amritsar , AAP , Aam Aadmi Party , Aam Aadmi Party Punjab , AAP Punjab , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD