Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ

ਕੈਨੇਡੀਅਨ ਵਫ਼ਦ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕੀਤੀ ਮੁਲਾਕਾਤ; ਨਿਵੇਸ਼, ਤਕਨਾਲੋਜੀ ਅਤੇ ਨਵੀਨਤਾ 'ਤੇ ਹੋਈ ਚਰਚਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Narendra Singh Shergill

Web Admin

Web Admin

5 Dariya News

ਚੰਡੀਗੜ੍ਹ , 05 Feb 2026

Last updated on: Feb 05, 2026, 16:43 IST

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੀਤੀ ਸ਼ਾਮ ਪੰਜਾਬ ਭਵਨ ਵਿਖੇ ਕੈਨੇਡਾ ਦੇ ਇੱਕ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ ਕੀਤੀ। ਨਵੀਂ ਦਿੱਲੀ ਸਥਿਤ ਕੈਨੇਡਾ ਦੇ ਹਾਈ ਕਮਿਸ਼ਨ ਦੀ ਰਸਮੀ ਬੇਨਤੀ ਤਹਿਤ ਹੋਏ ਇਸ ਮੀਟਿੰਗ ਦੌਰਾਨ ਪੰਜਾਬ ਅਤੇ ਅਲਬਰਟਾ ਸੂਬਿਆਂ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਆਰਥਿਕ ਸਾਂਝ ਵਧਾਉਣ 'ਤੇ ਧਿਆਨ ਕੇਂਦਰਿਤ ਕੀਤਾ ਗਿਆ।

ਕੈਨੇਡੀਅਨ ਵਫ਼ਦ ਦੀ ਅਗਵਾਈ ਅਲਬਰਟਾ ਸਰਕਾਰ ਦੀ ਸਵਦੇਸ਼ੀ ਸਬੰਧਾਂ ਬਾਰੇ ਮੰਤਰੀ ਰਾਜਨ ਸਾਹਨੀ ਨੇ ਕੀਤੀ। ਉਨ੍ਹਾਂ ਦੇ ਨਾਲ ਪ੍ਰੀਮੀਅਰ ਦਫ਼ਤਰ ਦੇ ਸਟੇਕਹੋਲਡਰਜ਼ ਐਡਮਿਨਿਸਟ੍ਰੇਟਰ ਜਤਿੰਦਰ ਸਿੰਘ ਤਤਲਾ, ਅਲਬਰਟਾ ਦੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੇ ਆਗੂ ਦੇ ਸੀਨੀਅਰ ਸਲਾਹਕਾਰ ਹੈਪੀ ਮਾਨ, ਸਵਦੇਸ਼ੀ ਸਬੰਧਾਂ ਦੇ ਵਿਭਾਗ ਵਿੱਚ ਕਾਰਜਕਾਰੀ ਸੰਚਾਲਨ ਦੀ ਕਾਰਜਕਾਰੀ ਨਿਰਦੇਸ਼ਕ ਜੇਨੇਵੀਵ ਟਰਕੋਟ, ਜਗਰੂਪ ਕਾਲੋਂ, ਜਸਵਿੰਦਰ ਗਰੇਵਾਲ ਅਤੇ ਪੁਨੀਤ ਕੁਮਾਰ ਗੋਇਲ ਵੀ ਸ਼ਾਮਲ ਸਨ।

ਮੀਟਿੰਗ ਦੌਰਾਨ 'ਇਨਵੈਸਟ ਪੰਜਾਬ' ਦੇ ਅਧਿਕਾਰੀਆਂ ਨੇ ਸੂਬੇ ਵਿੱਚ ਮੌਜੂਦ ਨਿਵੇਸ਼ ਦੇ ਵੱਖ-ਵੱਖ ਮੌਕਿਆਂ ਬਾਰੇ ਵਿਸਤ੍ਰਿਤ ਪੇਸ਼ਕਾਰੀ ਦਿੱਤੀ। ਇੱਕ ਵੀਡੀਓ ਅਤੇ ਪਾਵਰਪੁਆਇੰਟ ਪ੍ਰੈਜ਼ੈਂਟੇਸ਼ਨ ਰਾਹੀਂ ਵਫ਼ਦ ਨੂੰ ਪੰਜਾਬ ਦੇ ਉਦਯੋਗਿਕ ਢਾਂਚੇ ਅਤੇ ਸੂਬਾ ਸਰਕਾਰ ਵੱਲੋਂ 'ਈਜ਼ ਆਫ ਡੂਇੰਗ ਬਿਜ਼ਨਸ' (ਕਾਰੋਬਾਰ ਕਰਨ ਦੀ ਸੌਖ) ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ ਗਈ।

ਅਲਬਰਟਾ ਸਰਕਾਰ ਦੀ ਮੰਤਰੀ ਰਾਜਨ ਸਾਹਨੀ ਨੇ ਕਿਹਾ, "ਵਫ਼ਦ ਇਨਵੈਸਟ ਪੰਜਾਬ ਦੀ ਕਾਰਜ ਪ੍ਰਣਾਲੀ ਨੂੰ ਸਮਝਣ ਦਾ ਇੱਛੁਕ ਹੈ ਅਤੇ ਅਸੀਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਦੁਆਰਾ ਅਪਣਾਈ ਗਈ ਸਰਗਰਮ ਪਹੁੰਚ ਦੀ ਸ਼ਲਾਘਾ ਕਰਦੇ ਹਾਂ।" ਉਨ੍ਹਾਂ ਅੱਗੇ ਕਿਹਾ, “ਪੰਜਾਬ ਦਾ ਇਹ ਦੌਰਾ 'ਇੰਡੀਆ ਐਨਰਜੀ ਵੀਕ' ਨਾਲ ਜੁੜੇ ਵਫ਼ਦ ਦੇ ਵਿਆਪਕ ਭਾਰਤ ਮਿਸ਼ਨ ਦਾ ਇੱਕ ਅਹਿਮ ਹਿੱਸਾ ਹੈ। 

ਇਸ ਦੌਰਾਨ ਸਹਿਯੋਗ ਦੇ ਰਾਹ ਤਲਾਸ਼ਣ ਲਈ ਭਾਰਤ ਦੇ ਪ੍ਰਮੁੱਖ ਕੇਂਦਰਾਂ ਵਿੱਚ ਸੀਨੀਅਰ ਸਰਕਾਰੀ ਆਗੂਆਂ ਅਤੇ ਨਿੱਜੀ ਖੇਤਰ ਦੇ ਭਾਈਵਾਲਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।” ਉਨ੍ਹਾਂ ਇਹ ਵੀ ਕਿਹਾ ਕਿ ਤਕਨਾਲੋਜੀ ਅਤੇ ਨਵੀਨਤਾ ਅਜਿਹੇ ਪ੍ਰਮੁੱਖ ਖੇਤਰ ਹਨ ਜਿੱਥੇ ਅਲਬਰਟਾ ਅਤੇ ਪੰਜਾਬ ਦੁਵੱਲੇ ਵਿਕਾਸ ਲਈ ਸਹਿਯੋਗ ਕਰ ਸਕਦੇ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਜਿਹੀਆਂ ਲੰਬੇ ਸਮੇਂ ਦੀਆਂ ਕੌਮਾਂਤਰੀ ਸਾਂਝੇਦਾਰੀਆਂ ਬਣਾਉਣ ਲਈ ਪੰਜਾਬ ਦੀ ਵਚਨਬੱਧਤਾ ਨੂੰ ਦੁਹਰਾਇਆ ਜੋ ਸਿਰਫ਼ ਵਪਾਰ ਤੱਕ ਸੀਮਤ ਨਾ ਹੋ ਕੇ ਟਿਕਾਊ ਵਿਕਾਸ ਅਤੇ ਸਾਂਝੀ ਖੁਸ਼ਹਾਲੀ 'ਤੇ ਕੇਂਦਰਿਤ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਅਜਿਹੇ ਸਾਰਥਕ ਸਹਿਯੋਗ ਲਈ ਤਿਆਰ ਹੈ ਜੋ ਦੋਵਾਂ ਸੂਬਿਆਂ ਲਈ ਲਾਹੇਵੰਦ ਹੋਵੇ ਅਤੇ ਨਵੀਨਤਾ-ਸੰਚਾਲਿਤ ਵਿਕਾਸ ਰਾਹੀਂ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰੇ।

ਇਸ ਮੌਕੇ ਵਿੱਤ ਮੰਤਰੀ ਦੇ ਨਾਲ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ, ਉਦਯੋਗ ਸਕੱਤਰ ਮਹਿੰਦਰ ਪਾਲ, ਇਨਵੈਸਟ ਪੰਜਾਬ ਦੇ ਵਧੀਕ ਸੀ.ਈ.ਓ ਰੁਬਿੰਦਰਜੀਤ ਸਿੰਘ ਬਰਾੜ ਅਤੇ ਬਿਜਲੀ ਵਿਭਾਗ ਦੀ ਵਿਸ਼ੇਸ਼ ਸਕੱਤਰ ਡਾ. ਸਈਦ ਸਹਿਰਿਸ਼ ਅਸਗਰ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਇਹ ਮੀਟਿੰਗ ਸਹਿਯੋਗ, ਨਵੀਨਤਾ ਅਤੇ ਆਪਸੀ ਵਿਸ਼ਵਾਸ ਦੇ ਆਧਾਰ 'ਤੇ ਅਲਬਰਟਾ ਅਤੇ ਪੰਜਾਬ ਵਿਚਕਾਰ ਇੱਕ ਮਜ਼ਬੂਤ ਆਰਥਿਕ ਗਲਿਆਰਾ ਬਣਾਉਣ ਦੇ ਸਾਂਝੇ ਇਰਾਦੇ ਉੱਤੇ ਕੇਂਦਰਤ ਰਹੀ।

 

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Narendra Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD